ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿੱਚ ਦਲਿਤ ਲੜਕੀ ਨਾਲ ਬਲਤਕਾਰ ਦਾ ਮਾਮਲਾ

Punjab
By Admin

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਵਲੋਂ ਪੁਲਿਸ ਕਮਿਸਨਰ ਹਫਤੇ ਵਿੱਚ ਰਿਪੋਰਟ ਪੇਸ ਕਰਨ ਲਈ ਆਖਿਆ

ਚੰਡੀਗੜ੍ਹ, 13 ਜੁਲਾਈ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ  ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਕਾਲਜ ਵਿੱਚ ਦਲਿਤ ਲੜਕੀ ਨਾਲ ਬਲਤਕਾਰ ਦੇ ਮਾਮਲੇ ਵਿੱਚ ਪੁਲਿਸ ਕਮਿਸਨਰ ਅੰਮ੍ਰਿਤਸਰ ਨੂੰ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਕਮਿਸਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਦੱਸਿਆ ਕਿ ਕਾਲਜ ਵਿੱਚ ਦਾਖਲਾ ਲੈਣ ਗਈ ਇੱਕ ਲੜਕੀ ਨਾਲ ਇੱਕ ਨੌਜਵਾਨ ਵਲੋਂ  ਬਲਤਕਾਰ ਕੀਤਾ। ਸ੍ਰੀ ਬਾਘਾ ਨੇ ਦੱਸਿਆ ਕਿ ਲੜਕੇ ਵਲੋਂ ਲੜਕੀ ਦਾ ਦਾਖਲਾ ਫਾਰਮ ਭਰਦੇ ਵਕਤ ਜੂਸ ਪਿਲਾ ਕੇ ਬੇਹੋਸ ਕਰ ਦਿੱਤਾ ਗਿਆ ਅਤੇ ਘਟਨਾ ਨੂੰ ਅੰਜਾਮ ਦਿੱਤਾ ਗਿਆ। ਲੜਕਾ ਅਮੀਰ ਖਾਨਦਾਨ ਨਾਲ  ਸਬੰਧ ਰੱਖਣ ਕਾਰਨ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਸ੍ਰੀ ਬਾਘਾ ਨੇ ਦੱਸਿਆ ਕਿ ਇਸ ਸਬੰਧ ਕਮਿਸਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਕਮਿਸਨਰ ਅੰਮ੍ਰਿਤਸਰ ਨੂੰ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਇੱਕ ਹਫਤੇ ਅੰਦਰ ਕਮਿਸਨ ਨੂੰ ਭੇਜਣ ਦੀ ਹਦਾਇਤ ਕੀਤੀ ਹੈ।

Leave a Reply