‘ਆਪ’ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਕੀਤਾ ਮੁਅੱਤਲ

Punjab
By Admin


– ਕਿਸੇ ਵੀ ਪੱਧਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ – ਕੋਰ ਕਮੇਟੀ

ਚੰਡੀਗੜ੍ਹ, 3 ਨਵੰਬਰ, 2018
ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਹ ਕਿਹਾ ਗਿਆ ਕਿ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ ‘ਤੇ ਸ਼ਬਦੀ ਹਮਲੇ ਕਰਦੇ ਰਹੇ ਹਨ।
ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਇਹ ਕਿਹਾ ਗਿਆ ਕਿ ਪਾਰਟੀ ਵੱਲੋਂ ਆਪਣੇ ਪੱਧਰ ‘ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਵਿਚ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ੌਰੀ ਤੌਰ ‘ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਆਗੂਆਂ ਅਤੇ ਵਲੰਟੀਅਰਾਂ ਨੂੰ ਪਾਰਟੀ ਦੁਆਰਾ ਨਿਰਧਾਰਿਤ ਨਿਯਮਾਂ ਦੀ ਪਾਲਨਾ ਕਰਨੀ ਪਵੇਗੀ।

Leave a Reply