ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦੀ ਦਿਵਸ ‘ਤੇ ਸਤਿਕਾਰ ਭੇਟ

Punjab
By Admin

ਚੰਡੀਗੜ੍ਹ, 28 ਮਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਚਾਰਾਂ ਅਤੇ ਦਰਸ਼ਨ ‘ਤੇ ਚੱਲਣ ਅਪੀਲ ਕੀਤੀ ਹੈ ਜਿਨ੍ਹਾਂ ਨੇ ਮਾਨਵਤਾਵਾਦ, ਧਰਮ ਨਿਰਪੱਖਤਾ ਅਤੇ ਵਿਸ਼ਵ ਵਿਆਪੀ ਭਾਈਚਾਰੇ ਦੇ ਸਿਧਾਂਤਾਂ ਨੂੰ ਬਣਾਈ ਰੱਖਣ ਲਈ ਆਪਣੇ ਜੀਵਨ ਦਾ ਮਹਾਨ ਬਲਿਦਾਨ ਦਿੱਤਾ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਆਪਣੇ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਨੇ ਨਿਆਂ ਅਤੇ ਧਰਮ ਦੀ ਰੱਖਿਆ ਲਈ ਮਾਨਵਤਾਵਾਦ ਵਾਸਤੇ ਆਪਣੀ ਕੁਰਬਾਨੀ ਦਿੱਤੀ ਅਤੇ ਉਨ੍ਹਾਂ ਦਾ ਮਹਾਨ ਅਤੇ ਨਿਸ਼ਕਾਮ ਬਲਿਦਾਨ ਹਮੇਸ਼ਾਂ ਹੀ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਜੀ ਵਿਚਾਰਾਂ ‘ਤੇ ਚੱਲਣਾ ਅਤੇ ਸਮਾਜ ਦੇ ਦੱਬੇ-ਕੁਚਲੇ  ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਸਖਤ ਕੋਸ਼ਿਸ਼ ਕਰਨਾ ਹੀ ਉਨ੍ਹਾਂ  ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਗੁਰੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ, ” ਸਾਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਲਿਦਾਨ ਨਾਲ ਸਬੰਧਿਤ ਭਾਵਨਾ ਅਤੇ ਸੁਨੇਹੇ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।”

Leave a Reply