ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸ ਦੀਆਂ ਕਿਤਾਬਾਂ ਦੇ ਮੁੱਦੇ ‘ਤੇ ਝੂਠੇ ਭੰਡੀ-ਪ੍ਰਚਾਰ ਰਾਹੀਂ ਬਦਅਨਮੀ ਪੈਦਾ ਕਰਨ ਵਾਸਤੇ ਸੁਖਬੀਰ ਦੀ ਤਿੱਖੀ ਆਲੋਚਨਾ

Punjab
By Admin

ਅਕਾਲੀ ਆਪਣੀ ਪਾਰਟੀ ਦੇ ਸੰਕਟ ਅਤੇ ਅੰਦਰੂਨੀ ਬਗਾਵਤ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੇ-ਮੁੱਖ ਮੰਤਰੀ
ਚੰਡੀਗੜ•, 5 ਨਵੰਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲੀ ਇਤਿਹਾਸ ਦੀਆਂ ਕਿਤਾਬਾਂ ਦੇ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀਆਂ ਵੱਲੋਂ ਕਾਨੂੰਨ ਵਿਵਸਥਾ ਦੀ ਬੇਲੋੜੀ ਸੱਮਸਿਆ ਪੈਦਾ ਕਰਨ ਲਈ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਮਾਹਿਰ ਗਰੁੱਪ ਦੁਆਰਾ ਇਨ•ਾਂ ਕਿਤਾਬਾਂ ਦੇ ਜ਼ਾਇਜੇ ਦਾ ਕਾਰਜ ਮੁਕੰਮਲ ਕਰ ਲਏ ਜਾਣ ਤੱਕ ਕੋਰਸ ਵਿੱਚ ਨਵੀਆਂ ਕਿਤਾਬਾਂ ਨਾ ਲਾਏ ਜਾਣ ਦੀ ਗੱਲ ਨੂੰ ਸਪੱਸ਼ਟ ਕਰ ਦੇਣ ਦੇ ਬਾਵਜੂਦ ਅਕਾਲੀਆਂ ਵੱਲੋਂ ਬਦਅਮਨੀ ਪੈਦਾ ਕੀਤੀ ਜਾ ਰਹੀ ਹੈ।
ਅਕਾਲੀ ਵਿਖਾਵਾਕਾਰੀਆਂ ਵੱਲੋਂ ਮੁੱਖ ਮੰਤਰੀ ਨਿਵਾਸ ਸਥਾਨ ਦੇ ਬਾਹਰ ਲੱਗੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹੋਏ ਪੁਲਿਸ ਨਾਲ ਝੜਪ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਦਿਵਾਲੀ ਤੋਂ ਐਨ ਪਹਿਲਾਂ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਅਹਿਮ ਕਾਰਜ ਤੋਂ ਲੋਕਾਂ ਦਾ ਧਿਆਨ ਲਾਂਭੇ ਕਰ ਰਿਹਾ ਹੈ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਦੀ ਇਹ ਕ੍ਰੋਧ ਭਰੀ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਨੂੰ ਦਰਪੇਸ਼ ਗੰਭੀਰ ਸੰਕਟ ਤੋਂ ਧਿਆਨ ਨੂੰ ਲਾਂਭੇ ਖਿਚੱਣ ਦੀ ਕੋਸ਼ਿਸ਼ ਹੈ। ਅਕਾਲੀ ਦਲ ਲੋਕ ਸਭਾ ਚੋਣਾਂ ਤੋਂ ਕੇਵਲ ਕੁਝ ਮਹੀਨੇ ਪਹਿਲਾਂ ਗੰਭੀਰ ਅੰਦਰੂਨੀ ਬਗਾਵਤ ਦਾ ਸਾਹਮਣਾ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ) ਨੂੰ 11ਵੀਂ ਅਤੇ 12ਵੀਂ ਦੀਆਂ ਇਤਿਹਾਸ ਦੀਆਂ ਮੌਜੂਦਾ ਕਿਤਾਬਾਂ ਉਨਾਚਿਰ ਜਾਰੀ ਰੱਖਣ ਲਈ ਨਿਰਦੇਸ਼ ਦਿੱਤੇ ਹਨ ਜਿਨ•ਾਂ ਚਿਰ ਮਾਹਿਰ ਗਰੁੱਪ ਵੱਲੋਂ ਕਿਤਾਬਾਂ ਦੇ ਜ਼ਾਇਜੇ ਸਬੰਧੀ ਲੰਬਿਤ ਪਏ ਕੰਮ ਨੂੰ ਮੁਕੰਮਲ ਨਹੀ ਕਰ ਲਿਆ ਜਾਂਦਾ। ਇਸ ਗਰੁੱਪ ਨੇ ਪਹਿਲਾਂ ਹੀ 11 ਮੀਟਿੰਗਾਂ ਕਰ ਲਈਆਂ ਹਨ ਅਤੇ ਇਸ ਵੱਲੋਂ ਤੱਥਾਂ ਅਤੇ ਧਾਰਮਿਕ ਵਿਵਰਨ ਬਾਰੇ ਘੋਖ ਕੀਤੀ ਜਾ ਰਹੀ ਹੈ।
ਇਹ ਮਾਹਿਰ ਗਰੁੱਪ ਵਿੱਚ ਉੱਘੇ ਇਤਿਹਾਸਕਾਰਾਂ ਹਨ। 11ਵੀਂ ਅਤੇ 12ਵੀਂ ਦੇ ਇਤਿਹਾਸ ਦੇ ਪਾਠਕ੍ਰਮ ਵਿੱਚ ਕਥਿਤ ਗਲਤੀਆਂ ਅਤੇ ਉਕਾਈਆਂ ਦੇ ਸਬੰਧ ਵਿੱਚ ਕੁਝ ਲੋਕਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੇ ਕਾਰਨ ਸੂਬਾ ਸਰਕਾਰ ਨੇ 11 ਮਈ, 2018 ਨੂੰ ਇਸ ਗਰੁੱਪ ਦਾ ਗਠਨ ਕੀਤਾ ਸੀ। ਇਹ ਗਰੁੱਪ ਪ੍ਰੋ. ਕ੍ਰਿਪਾਲ ਸਿੰਘ ਦੀ ਅਗਵਾਈ ਵਿੱਚ ਬਣਾਇਆ ਗਿਆ ਸੀ। ਡਾ. ਜੇ.ਐਸ. ਗਰੇਵਾਲ, ਡਾ. ਇੰਦੂ ਬੰਗਾ ਅਤੇ ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਵੰਤ ਸਿੰਘ ਢਿਲੋਂ ਅਤੇ ਡਾ. ਇੰਦਰਜੀਤ ਸਿੰਘ ਗੋਗੀਆਨੀ  ਇਸ ਦੇ ਮੈਂਬਰ ਹਨ। ਪਿਛਲੇ ਦੋਵੇਂ ਮੈਂਬਰ ਐਸ.ਜੀ.ਪੀ.ਸੀ ਦੀ ਨੁਮਾਇੰਦਗੀ ਕਰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਇਹ ਵੀ ਯਾਦ ਕਰਵਾਇਆ ਕਿ ਉਨ•ਾਂ ਨੇ ਪਹਿਲਾਂ ਹੀ ਮਾਹਿਰ ਗਰੁੱਪ ਦੇ ਵਿਆਪਕ ਜ਼ਾਇਜੇ ਨੂੰ ਯਕੀਨੀ ਬਣਾਉਣ ਵਾਸਤੇ ਸਿੱਖਿਆ ਮੰਤਰੀ ਨੂੰ ਆਖਿਆ ਹੈ। ਉਨ•ਾਂ ਨੇ ਸਾਰੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਵਿਚਾਰਨ ਲਈ ਵੀ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਪੀ.ਐਸ.ਈ.ਬੀ ਵੱਲੋਂ ਇਤਿਹਾਸ ਦੀਆਂ ਕਿਤਾਬਾਂ ਦੇ ਇਕੱਲੇ-ਇਕਹਿਰੇ ਚੈਪਟਨ ਜਾਰੀ ਨਾ ਕਰਨ ਨੂੰ ਵੀ ਯਕੀਨੀ ਬਣਾਉਣ। ਉਨ•ਾਂ ਕਿਹਾ ਕਿ ਮਾਹਿਰ ਗਰੁੱਪ ਵੱਲੋਂ ਪ੍ਰਵਾਨਿਤ ਅਤੇ ਪੁਸ਼ਟੀ ਕੀਤੀ ਕਿਤਾਬ ਹੀ ਸਰਕਾਰ ਢੁਕਵੇਂ ਉਦਮ ਤੋਂ ਬਾਅਦ ਪ੍ਰਕਾਸ਼ਿਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਸਹੀ ਤੱਥਾਂ ਵਾਲੀਆਂ ਕਿਤਾਬਾਂ ਪੜ•ਾਉਣ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਵਿੱਚ ਕਿਸੇ ਵੀ ਤਰ•ਾਂ ਦੀ ਉਣਤਾਈ ਪਾਠਕ੍ਰਮ ਵਿੱਚ ਨਾ ਹੋਣ ਦੇਣ ਦੇ ਸਪਸ਼ਟ ਨਿਰਦੇਸ਼ ਦਿੱਤੇ ਜਾਣ ਦੇ ਬਾਵਜੂਦ ਸੁਖਬੀਰ ਅਤੇ ਉਸਦੀ ਜੁੰਡੀ ਆਪਣੇ ਸੌੜੇ ਹਿੱਤਾਂ ਦੇ ਕਾਰਨ ਇਸ ਨੂੰ ਸਿਆਸੀ ਰੰਗਤ ਦੇ ਰਹੀ ਹੈ। ਇਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਖਾਸਕਰ ਵਿਦਿਆਰਥੀਆਂ ਦੇ ਹਿੱਤਾਂ ਪ੍ਰਤੀ ਉਨ•ਾਂ ਵਿੱਚ ਕੋਈ ਵੀ ਸੰਵੇਦਨਸ਼ੀਲਤਾ ਨਹੀਂ ਹੈ।
ਅਕਾਲੀਆਂ ਦੀ ਕਾਰਵਾਈ ਨੂੰ ਬਹੁਤ ਜ਼ਿਆਦਾ ਗੈਰ ਜਿੰਮੇਵਾਰਾਨਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਵੱਲੋਂ ਲੋਕਾਂ ਦਾ ਧਿਆਨ ਖਿੱਚਣ ਲਈ ਨਿਰਾਸ਼ਾਜਨਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਆਪਣੀਆਂ ਇਨ•ਾਂ ਕਾਰਵਾਈਆਂ ਕਾਰਨ ਹੁਣ ਪੂਰੀ ਤਰ•ਾਂ ਗਰਕ ਗਏ ਹਨ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਕਾਲੀ ਦੇ ਭੰਡੀ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ ਦੀ ਅਪੀਲ ਕੀਤੀ ਹੈ ਅਤੇ ਉਨ•ਾਂ ਨੂੰ 2017-18 ਦੇ ਅਕਾਦਮਿਕ ਵਰ•ੇ ਵਾਲੀਆਂ ਇਤਿਹਾਸ ਦੀ ਨਿਰਧਾਰਤ ਕਿਤਾਬਾਂ ‘ਤੇ ਧਿਆਨ ਕੇਂਦ੍ਰਿਤ ਕਰਨ ਲਈ ਕਿਹਾ ਹੈ।

Leave a Reply