ਕੈਪਟਨ ਅਮਰਿੰਦਰ ਸਿੰਘ ਵੱਲੋਂ ਦੀਵਾਲੀ ਵਾਸਤੇ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦਾ ਜ਼ਾਇਜਾ, ਪੁਲਿਸ ਨੂੰ ਚੌਕਸ ਰਹਿਣ ਲਈ ਆਖਿਆ

Punjab
By Admin

ਚੰਡੀਗੜ੍ਹ, 5 ਨਵੰਬਰ-

                ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਗੜਬੜ ਪੈਦਾ ਕਰਨ ਲਈ ਸਹਹੱਦ ਪਾਰਲੀਆਂ ਦੋਖੀ ਸ਼ਕਤੀਆਂ ਦੀ ਸਹਾਇਤਾ ਪ੍ਰਾਪਤ ਕਟੜਪੰਥੀਆਂ ਵੱਲੋਂ ਕੀਤੀਆਂ ਗਈਆਂ ਹਾਲ ਹੀ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਰੋਸ਼ਨੀ ਵਿੱਚ ਦੀਵਾਲੀ ਦੇ ਸਮਾਰੋਹਾਂ ਦੌਰਾਨ ਪੁਲਿਸ ਨੂੰ ਅਤਿ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ |

Photo Captions: Punjab Chief Minister Capt. Amarinder Singh reviews law & order and security situation in the state for Diwali celebrations during a high level meeting at his official residence in Chandigarh on Monday.

                ਅੱਜ ਇਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦੀ ਸਥਿਤੀ ਦਾ ਜ਼ਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕੀਤੇ | ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀ.ਜੀ.ਪੀ ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ ਇੰਟੈਲੀਜੈਂਸ ਦਿਨਕਰ ਗੁਪਤਾ ਹਾਜ਼ਰ ਸਨ |

                ਡੀ.ਜੀ.ਪੀ ਨੇ ਵੱਖ ਵੱਖ ਸ੍ਰਰੋਤਾਂ ਤੋਂ ਪ੍ਰਾਪਤ ਜਾਣਕਾਰੀ ਅਤੇ ਸੂਬੇ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ 3/4 ਨਵੰਬਰ ਨੂੰ ਪੰਜਾਬ ਪੁਲਿਸ ਵੱਲੋਂ ਅੰਸਰ ਘਜ਼ਵੱਤ ਉਲ ਹਿੰਦ (ਏ.ਜੀ.ਐਚ) ਦੇ ਅੱਤਵਾਦੀ ਗਿਰੋਹ ਨੂੰ ਖਤਮ ਕੀਤੇ ਜਾਣ ਬਾਰੇ ਵੀ ਮੁੱਖ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ |

                ਕੈਪਟਨ ਅਮਰਿੰਦਰ ਸਿੰਘ ਨੇ ਭੀੜ-ਭੜਕੇ ਵਾਲੀਆਂ ਮਾਰਕੀਟਾਂ ਆਦਿ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਸਖਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ | ਉਨ੍ਹਾਂ ਨੇ ਦੀਵਾਲੀ ਦੇ ਸਮਾਰੋਹ ਦੌਰਾਨ ਉੱਚ ਸੁਰੱਖਿਆ ਵਰਤੇ ਜਾਣ ਲਈ ਸਾਰੇ ਪੁਲਿਸ ਮੁਲਾਜਮਾਂ ਨੂੰ ਵਾਪਸ ਸੱਦੇ ਜਾਣ ਵਾਸਤੇ ਵੀ ਡੀ.ਜੀ.ਪੀ ਨੂੰ ਆਖਿਆ |

                ਮੁੱਖ ਮੰਤਰੀ ਨੇ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਨ ਵਾਲੇ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਨ ਵਾਸਤੇ ਵੀ ਡੀ.ਜੀ.ਪੀ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਦੀਵਾਲੀ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੈ |

                ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਦੀਵਾਲੀ ਦੇ ਦੌਰਾਨ ਪਟਾਖੇ ਵਜਾਉਣ ਜਾਂ ਇਨ੍ਹਾਂ ਦੀ ਵਿਕਰੀ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਮਾੜੀ ਘਟਨਾ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ |

                ਬੁਲਾਰੇ ਨੇ ਦੱਸਿਆ ਕਿ ਐਕਸਪਲੋਸਿਵ ਰੂਲਜ਼-2008 ਦੇ ਹੇਠ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਨਿਰਪੱਖ ਅਤੇ ਨਿਆਂਯੁਕਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ | ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਟਾਖੇ 7 ਨਵੰਬਰ, 2018 ਨੂੰ ਸਵੇਰੇ 10 ਵਜੇ ਤੋਂ 7.30 ਵਜੇ ਤੱਕ ਵੇਚੇ ਜਾਣਗੇ | ਇਸ ਸਬੰਧੀ ਆਰਜ਼ੀ ਲਾਇਸੈਂਸ ਜਿਲ੍ਹਾ ਮੈਜਿਸਟਰੇਟਾਂ ਵੱਲੋਂ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜਾਰੀ ਕੀਤੇ ਜਾਣਗੇ | ਸਾਲ2016 ਦੇ ਦੌਰਾਨ ਜਾਰੀ ਕੀਤੇ ਆਰਜੀ ਲਾਇਸੈਂਸਾਂ ਦੀ ਕੁਲ ਗਿਣਤੀ ਦਾ ਇਹ 20 ਫੀਸਦੀ ਤੱਕ ਹੋਣਗੇ | ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਡਰਾਅ ਦੇ ਆਧਾਰ ‘ਤੇ ਇਹ ਲਾਇਸੈਂਸ ਜਾਰੀ ਕੀਤੇ ਜਾਣਗੇ ਅਤੇ ਕਿਸੇ ਵੀ ਸੂਰਤ ਵਿੱਚ ਇਸ ਸਬੰਧੀ ਸ਼ਕਤੀਆਂ ਦੀ ਸਪੁਰਦਗੀ ਨਹੀਂ ਕੀਤੀ ਜਾਵੇਗੀ |

                ਜਿਲਾ ਮੈਜਿਸਟਰੇਟਾਂ ਨੂੰ ਜਾਰੀ ਕੀਤੇ ਨਿਰਦੇਸ਼ਾਂ ਦੇ ਅਨੁਸਾਰ ਸੁਰੱਖਿਆ ਦੀ ਵਿਵਸਥਾ ਦੇ ਮੱਦੇਨਜ਼ਰ ਇਹ ਯਕੀਨੀ ਬਣਾਇਆ ਜਾਏਗਾ ਕਿ ਪਟਾਖਿਆਂ ਦੀ ਵਿਕਰੀ ਨਿਰਧਾਰਤ ਥਾਵਾਂ ‘ਤੇ ਹੋਵੇ ਅਤੇ ਰਾਸ਼ਟਰੀ ਮਾਰਗਾਂ, ਸੂਬਾਈ ਮਾਰਗਾਂ ਅਤੇ ਰੇਲਵੇ ਲਾਈਨਾਂ ਅਤੇ ਭੀੜ ਭੜਕੇ ਵਾਲੇ ਥਾਵਾਂ ‘ਤੇ ਪਟਾਖਿਆਂ ਦੀ ਵਿਕਰੀ ਕਰਨ ਦੀ ਆਗਿਆ ਨਾ ਦਿੱਤੀ ਜਾਵੇ |

Leave a Reply