ਚੰਡੀਗੜ• ਉਪਰ ਪੰਜਾਬ ਦੇ ਹੱਕਾਂ ਨੂੰ ਖਤਮ ਕਰਨ ਲਈ ਜਾਰੀ ਨੋਟੀਫਿਕੇਸ਼ਨ ਦਾ ਮਾਮਲਾ ਅਕਾਲੀ ਦਲ ਅਤੇ ਭਾਜਪਾ ਦਾ ਸੂਬਾ ਯੂਨਿਟ ਆਪਣਾ ਸਟੈਂਡ ਸਪੱਸ਼ਟ ਕਰੇ: ਸੁਖਜਿੰਦਰ ਸਿੰਘ ਰੰਧਾਵਾ

Punjab
By Admin

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਪੰਜਾਬ ਦੇ ਹਿੱਤਾਂ ਨੂੰ ਭਾਜਪਾ ਕੋਲ ਗਹਿਣੇ ਰੱਖਿਆ
ਚੰਡੀਗੜ•, 2 ਅਕਤੂਬਰ
ਚੰਡੀਗੜ• ਉਪਰ ਪੰਜਾਬ ਦੇ ਹੱਕਾਂ ਨੂੰ ਖਤਮ ਕਰਨ ਲਈ ਭਾਰਤ ਸਰਕਾਰ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਦੇ ਮੁੱਦੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਉਪਰ ਕੇਂਦਰ ਵਿੱਚ ਭਾਈਵਾਲ ਅਕਾਲੀ ਦਲ ਅਤੇ ਭਾਜਪਾ ਦੇ ਸੂਬਾਈ ਯੂਨਿਟ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਪੰਜਾਬ ਵਿਰੋਧੀ ਚਿਹਰਾ ਹੁਣ ਨੰਗਾ ਹੋ ਗਿਆ ਹੈ ਅਤੇ ਤਾਜ਼ਾ ਜਾਰੀ ਨੋਟੀਫਿਕੇਸ਼ਨ ਨੇ ਸਿੱਧ ਕਰ ਦਿੱਤਾ ਹੈ ਕਿ ਅਕਾਲੀ ਦਲ ਸਿਰਫ ਰਾਜਸੀ ਰੋਟੀਆਂ ਸੇਕਣ ਲਈ ਪੰਜਾਬ ਦੇ ਹਿੱਤਾਂ ਲਈ ਅਖੌਤੀ ਆਵਾਜ਼ ਉਠਾਉਂਦਾ ਰਿਹਾ ਹੈ। ਉਨ•ਾਂ ਕਿਹਾ ਕਿ ਜਿਹੜੀ ਕੇਂਦਰ ਸਰਕਾਰ ਨੇ ਚੰਡੀਗੜ• ਬਾਰੇ ਤਾਜ਼ਾ ਨੋਟੀਫਿਕੇਸ਼ਨ ਜਾਰੀ ਕਰ ਕੇ 60:40 ਅਨੁਪਾਤ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ, ਉਸ ਵਿੱਚ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਹੈ। ਉਨ•ਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਮਾਮਲੇ ਉਤੇ ਵੱਟੀ ਚੁੱਪ ਇਹ ਸਾਬਤ ਕਰ ਰਹੀ ਹੈ ਕਿ ਬਾਦਲਾਂ ਨੇ ਆਪਣੇ ਪਰਿਵਾਰਕ ਹਿੱਤਾਂ ਖਾਤਰ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਭਾਜਪਾ ਕੋਲ ਗਹਿਣੇ ਰੱਖ ਦਿੱਤਾ ਹੈ। ਉਨ•ਾਂ ਕਿਹਾ ਕਿ ਅਕਾਲੀ ਦਲ ਨੂੰ ਸਿਰਫ ਹਰਸਿਮਰਤ ਦੀ ਕੁਰਸੀ ਨਜ਼ਰ ਆਉਂਦੀ ਹੈ ਜਿਸ ਕਾਰਨ ਉਸ ਨੇ ਪੰਜਾਬ ਦੇ ਹਿੱਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ।
ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਟਕਸਾਲੀ ਆਗੂਆਂ ਨੇ ਵੀ ਚੰਡੀਗੜ• ਦੇ ਮੁੱਦੇ ਉਤੇ ਭਾਜਪਾ ਨਾਲੋਂ ਨਾਤਾ ਤੋੜਨ ਦੀ ਗੱਲ ਕਹੀ ਹੈ। ਕੀ ਹੁਣ ਬਾਦਲ ਪਰਿਵਾਰ ਇਸ ਮੁੱਦੇ ਉਤੇ ਭਾਜਪਾ ਨੂੰ ਅੱਖਾਂ ਦਿਖਾਏਗਾ ਜਾਂ ਫੇਰ ਆਪਣੀ ਕੁਰਸੀ ਖਾਤਰ ਪੰਜਾਬ ਦੇ ਹਿੱਤਾਂ ਨੂੰ ਕੁਰਬਾਨ ਕਰ ਦੇਵੇਗਾ। ਉਨ•ਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਨਾਲ ਚੰਡੀਗੜ• ਉਪਰ ਪੰਜਾਬ ਦੇ ਹੱਕਾਂ ਨੂੰ ਖਤਮ ਕਰਨ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਚੰਡੀਗੜ• ਵਿੱਚ ਪੰਜਾਬ ਦੇ ਅਫਸਰਾਂ ਦੀ ਤਾਇਨਾਤੀ ਖਤਮ ਹੋ ਜਾਵੇਗੀ। ਸ. ਰੰਧਾਵਾ ਨੇ ਕਿਹਾ ਕਿ ਭਾਜਪਾ ਦਾ ਸੂਬਾ ਯੂਨਿਟ ਹਰ ਛੋਟੀ ਜਿਹੀ ਗੱਲ ‘ਤੇ ਵੱਡੇ-ਵੱਡੇ ਬਿਆਨ ਦੇਣ ਲਈ ਤਾਂ ਅੱਗੇ ਆ ਜਾਂਦਾ ਹੈ ਪਰ ਹੁਣ ਉਹ ਇਸ ਮੁੱਦੇ ਉਪਰ ਕਿਉਂ ਚੁੱਪ ਹੈ। ਉਨ•ਾਂ ਕਿਹਾ ਕਿ ਭਾਜਪਾ ਦਾ ਸੂਬਾ ਪ੍ਰਧਾਨ ਹੁਣ ਕਿਉਂ ਨਹੀਂ ਬੋਲਦਾ, ਉਹ ਹੁਣ ਕੇਂਦਰ ਸਰਕਾਰ ਖਿਲਾਫ ਧਰਨਾ ਲਾਵੇ।

Leave a Reply