ਜੇ ਹਿੰਮਤ ਹੈ ਤਾਂ ਸਰਕਾਰ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਕਰਨ ਲਈ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਕਹੇ: ਸੁਖਬੀਰ ਬਾਦਲ 

Punjab
By Admin

ਕਿਹਾ ਕਿ ਅਕਾਲੀ ਭਾਜਪਾ ਦੇ ਕਾਰਜਕਾਲ ਅਤੇ ਕਾਂਗਰਸੀ ਹਕੂਮਤ ਦੌਰਾਨ ਦਰਜ ਕੀਤੇ ਸਾਰੇ ਕਥਿਤ ਝੂਠੇ ਕੇਸਾਂ ਦੀ ਵੀ ਅਜਿਹੀ ਹੀ ਜਾਂਚ ਚੋਣੀ ਚਾਹੀਦੀ ਹੈ

ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਧੋਖੇ ਬਾਰੇ ਪਾਰਟੀ ਦੀ ਕੋਰ ਕਮੇਟੀ 12 ਜਨਵਰੀ ਨੂੰ ਉਲੀਕੇਗੀ ਆਪਣੀ ਅਗਲੀ ਕਾਰਵਾਈ ਦੀ ਰਣਨੀਤੀ

ਚੰਡੀਗੜ•/08 ਜਨਵਰੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਕਰਨ ਲਈ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਕਹੇ।

ਉਹਨਾਂ ਕਿਹਾ ਕਿ ਇਸੇ ਤਰ•ਾਂ ਸੁਪਰੀਮ ਕੋਰਟ ਦਾ ਕੋਈ ਮੌਜੂਦਾ ਜੱਜ ਅਕਾਲੀ ਭਾਜਪਾ ਦੇ ਕਾਰਜਕਾਲ ਅਤੇ ਕਾਂਗਰਸ ਹਕੂਮਤ ਦੇ ਪਿਛਲੇ ਦਸ ਮਹੀਨਿਆਂ ਦੌਰਾਨ, ਖਾਸ ਕਰਕੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਜ਼ੱਦੀ ਸ਼ਹਿਰ ਵਿਚ ਦਰਜ ਹੋਏ ਕਥਿਤ ਝੂਠੇ ਕੇਸਾਂ ਦੀ ਜਾਂਚ ਕਰ ਸਕਦਾ ਹੈ। ਉਹਨਾਂ ਕਿਹਾ ਕਿ ਮੰਨਿਆ ਪ੍ਰਮੰਨਿਆ ਕਾਂਗਰਸੀ ਅਤੇ ਮੁੱਖ ਮੰਤਰੀ ਦਾ ਖਾਸ ਮਿੱਤਰ ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਮੌਜੂਦਾ ਸਮੇਂ ਕਮਿਸ਼ਨ ਦੀ ਅਗਵਾਈ ਕਰ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਧੋਖੇ  ਦੇ ਮੁੱਦੇ ਉੁੱਤੇ ਪਾਰਟੀ ਦੀ ਕੋਰ ਕਮੇਟੀ 12 ਜਨਵਰੀ ਨੂੰ ਆਪਣੀ ਅਗਲੀ ਕਾਰਵਾਈ ਦੀ ਰਣਨੀਤੀ ਉਲੀਕੇਗੀ। ਉਹਨਾਂ ਕਿਹਾ ਕਿ ਅਸੀਂ ਉਸੇ ਦਿਨ ਪੰਜਾਬ ਦੇ ਰਾਜਪਾਲ ਨੂੰ ਮਿਲਾਂਗੇ ਅਤੇ  ਸੂਬੇ ਦੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕਰਨ ਵਾਸਤੇ ਸੂਬਾ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕਰਾਂਗੇ।

ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਮੌਜੂਦਾ ਜੱਜ ਅਕਾਲੀ-ਭਾਜਪਾ ਕਾਰਜਕਾਲ ਅਤੇ ਮੌਜੂਦਾ ਕਾਂਗਰਸ ਸਰਕਾਰ ਦੀ ਹਕੂਮਤ ਦੌਰਾਨ ਵਾਪਰੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਮੌਜੂਦਾ ਜੱਜ ਦੀ ਜਾਂਚ ਵਿਚ ਪੂਰਾ ਸਹਿਯੋਗ ਦੇਵਾਂਗੇ ਅਤੇ ਉਹ ਜੋ ਵੀ ਨਤੀਜੇ ਸਾਹਮਣੇ ਲੈ ਕੇ ਆਉਣਗੇ, ਉਹਨਾਂ ਦਾ ਸਤਿਕਾਰ ਕਰਾਂਗੇ।

 ਬਾਦਲ ਨੇ ਕਿਹਾ ਕਿ ਰਿਟਾਇਰਡ ਜੱਜ ਜਸਟਿਸ ਮਹਿਤਾਬ ਸਿੰਘ ਦੀ ਅਗਵਾਈ ਵਾਲਾ ਮੌਜੂਦਾ ਕਮਿਸ਼ਨ ਪਹਿਲਾਂ ਹੀ ਇੱਕ ਭੱਦਾ ਮਜ਼ਾਕ ਸਾਬਿਤ ਹੋ ਚੁਕਿਆ ਹੈ, ਕਿਉਂਕਿ ਇਸ ਕਮਿਸ਼ਨ ਵੱਲੋਂ ਜਾਂਚ ਪੂਰੀ ਕੀਤੇ ਜਾਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਪੀਪੀਸੀਸੀ ਮੁਖੀ ਸੁਨੀਲ ਜਾਖੜ ਇਹ ਕਹਿੰਦਿਆਂ ਇਸ ਦੀ ਲੱਭਤਾਂ ਦਾ ਐਲਾਨ ਕਰ ਚੁੱਕੇ ਹਨ ਕਿ ਇਹ ਕਮਿਸ਼ਨ ਬੇਅਦਬੀ ਦੇ ਕੇਸਾਂ ਵਿਚ ਅਕਾਲੀਆਂ ਨੂੰ ਦੋਸ਼ੀ ਪਾਏਗਾ। ਉਹਨਾਂ ਕਿਹਾ ਕਿ ਆਪਣੇ ਪੇਸ਼ੇ ਦੀ ਮਰਿਆਦਾ ਦਾ ਸਤਿਕਾਰ ਕਰਨ ਵਾਲੇ ਕਿਸੇ ਵੀ ਜੱਜ ਨੇ ਇਹ ਵੇਖਦਿਆਂ ਅਸਤੀਫਾ ਦੇ ਦੇਣਾ ਸੀ ਕਿ ਹੁਕਮਰਾਨ ਪਾਰਟੀ ਦੇ ਸਿਆਸਤਦਾਨਾਂ ਦੁਆਰਾ ਉਸ ਦੀ ਰਿਪੋਰਟ ਨੂੰ ਪਹਿਲਾਂ ਹੀ ਸ਼ਰੇਆਮ ਐਲਾਨਿਆ ਜਾ ਰਿਹਾ ਹੈ।

ਕੱਲ• ਦਿੱਤੀ ਗਈ ਮਾਮੂਲੀ ਕਰਜ਼ਾ ਮੁਆਫੀ ਦੀ ਰਾਹਤ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਕਿਸਾਨ ਭਾਈਚਾਰੇ ਨਾਲ ਧੋਖਾ ਕੀਤਾ ਹੈ।  ਉਹਨਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ, ਜਿਸ ਨੇ 90 ਹਜ਼ਾਰ ਕਰੋੜ ਰੁਪਏ ਦੇ ਸਾਰੇ ਕਰਜ਼ੇ, ਇਹ ਚਾਹੇ ਸਹਿਕਾਰੀ ਜਾਂ ਰਾਸ਼ਟਰੀ ਬੈਂਕਾਂ ਦੇ ਹੋਣ ਜਾਂ ਆੜ•ੀਆਂ ਦੇ ਹੋਣ, ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਹੁਣ ਉਸ ਨੇ ਸਿਰਫ 167 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ, ਜੋ ਕਿ 47 ਹਜ਼ਾਰ ਕਿਸਾਨਾਂ ਨੂੰ ਔਸਤਨ 35 ਹਜ਼ਾਰ ਰੁਪਏ ਪ੍ਰਤੀ ਕਿਸਾਨ ਆਉਂਦੇ ਹਨ।

 ਬਾਦਲ ਨੇ ਕਿਹਾ ਕਿ ਇਸ ਦੇ ਉਲਟ ਸਰਦਾਰ ਪਰਕਾਸ਼ ਸਿੰਘ ਬਾਦਲ ਵਾਲੀ ਅਕਾਲੀ-ਭਾਜਪਾ ਸਰਕਾਰ ਨੇ  ਖੇਤੀ ਟਿਊਬਵੈਲਾਂ ਲਈ ਮੁਫਤ ਬਿਜਲੀ ਲਾਗੂ ਕਰਕੇ ਪਿਛਲੇ 15 ਸਾਲਾਂ ਦੌਰਾਨ ਕਿਸਾਨਾਂ ਨੂੰ 65 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਸੀ। ਉਹਨਾਂ ਕਿਹਾ ਕਿ ਇਹ ਰਾਹਤ ਹਰ ਕਿਸਾਨ ਲਈ 80 ਹਜ਼ਾਰ ਤੋਂ ਲੈ ਕੇ 1 ਲੱਖ ਰੁਪਏ ਸਾਲਾਨਾ ਬਣਦੀ ਸੀ। ਸਿਰਫ ਇਹੀ ਨਹੀ, ਅਸੀਂ ਨਰਮਾ ਉਤਪਾਦਕਾਂ ਨੂੰ ਇੱਕ ਫਸਲ ਤਬਾਹ ਹੋਣ ਉੱਤੇ 642 ਕਰੋੜ ਰੁਪਏ ਦੀ ਰਾਹਤ ਦਿੱਤੀ ਸੀ। ਅਸੀਂ ਪ੍ਰਤੀ ਏਕੜ ਮਆਵਜ਼ੇ ਦੀ ਰਾਸ਼ੀ ਵੀ 2000 ਰੁਪਏ ਤੋਂ ਵਧਾ ਕੇ 8000 ਰੁਪਏ ਕਰ ਦਿੱਤੀ ਸੀ। ਅਸੀਂ ਕਿਸਾਨਾਂ ਇੱਕ ਲੱਖ ਤਕ ਦੀ ਵਿਆਜ ਮੁਕਤ ਰਾਸ਼ੀ ਦਿੱਤੀ ਸੀ।

ਇੱਕ ਸੁਆਲ ਦਾ ਜੁਆਬ ਦਿੰਦਿਆਂ  ਬਾਦਲ ਨੇ ਕਿਹਾ ਕਿ ਬਰਤਾਨੀਆ ਵਿਚ ਗੁਰਦੁਆਰਿਆਂ ਅੰਦਰ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ਉੱਤੇ ਲਾਈ ਪਾਬੰਦੀ ਅਫਸੋਸਨਾਕ ਹੈ। ਉਹਨਾਂ ਕਿਹਾ ਕਿ ਕੋਈ ਵੀ ਕਿਸੇ ਨੂੰ ਕਿਸੇ ਵੀ ਗੁਰੂ ਘਰ ਵਿਚ ਮੱਥਾ ਟੇਕਣ ਤੋਂ ਨਹੀਂ ਰੋਕ ਸਕਦਾ।

Leave a Reply