ਨਵਜੋਤ ਸਿੰਘ ਸਿੱਧੂ ਵੱਲੋਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦਾ ਵਿਜ਼ਨ ਡਾਕੂਮੈਂਟ ਜਾਰੀ

re
By Admin

• ‘ਕੈਪਟਨ ਸਰਕਾਰ, ਲੋਕਾਂ ਦੇ ਦੁਆਰ’ ਤਹਿਤ ਸ਼ਹਿਰੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਦਿੱਤੀਆਂ ਜਾਣਗੀਆਂ
• ‘ਸੱਭਿਆਚਾਰ ਤੋਂ ਰੋਜ਼ਗਾਰ’ ਰਾਹੀਂ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਅਤੇ ਪੈਰਾਂ ਸਿਰ ਕੀਤਾ ਜਾਵੇਗਾ
• ਇਮਾਰਤਾਂ ਦੇ ਨਕਸ਼ੇ ਆਨ ਲਾਈਨ ਹੋਣਗੇ ਪਾਸ, ਨਵੇਂ ਬਿਲਡਿੰਗ ਬਾਏਲਾਜ਼ ਜਲਦ ਲਾਗੂ ਹੋਣਗੇ
• ਚਾਰ ਵੱਡੇ ਸ਼ਹਿਰਾਂ ਤੇ ਤਿੰਨ ਕਸਬਿਆਂ ਦਾ ਹੋਵੇਗਾ ਫੋਰੈਂਸਿਕ ਆਡਿਟ
• ਇਸ਼ਿਤਹਾਰ ਨੀਤੀ ਰਾਹੀਂ ਸ਼ਹਿਰੀਆਂ ਇਕਾਈਆਂ ਨੂੰ ਕੀਤਾ ਜਾਵੇਗਾ ਆਤਮ ਨਿਰਭਰ
• ਸਮਾਰਟ ਸਿਟੀ ਤਹਿਤ ਤਿੰਨ ਵੱਡੇ ਸ਼ਹਿਰਾਂ ਦੀ ਕੀਤੀ ਜਾਵੇਗੀ ਕਾਇਆ ਕਲਪ
• ਚਾਰ ਵੱਡੇ ਨਗਰ ਨਿਗਮ ਸ਼ਹਿਰਾਂ ਨੂੰ 7299 ਕਰੋੜ ਰੁਪਏ ਨਾਲ ਨਹਿਰਾਂ ਵਾਲਾ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ
• 100 ਫੀਸਦੀ ਵਸੋਂ ਨੂੰ ਸੀਵਰੇਜ ਹੇਠ ਕਵਰ ਕੀਤਾ ਜਾਵੇਗਾ, 40 ਐਸ.ਟੀ.ਪੀ. ਜਲਦ ਸ਼ੁਰੂ ਕਰਨਗੇ ਕੰਮ
• 16 ਸ਼ਹਿਰਾਂ ਵਿੱਚ 31 ਜਨਵਰੀ ਤੱਕ ਜੀ.ਆਈ.ਐਸ. ਅਧਾਰਿਤ ਮਾਸਟਰ ਪਲਾਨ ਦਾ ਕੰਮ ਹੋਵੇਗਾ ਸ਼ੁਰੂ
• 30 ਜੂਨ ਤੱਕ ਸਾਰੇ ਸ਼ਹਿਰ ਤੇ ਕਸਬੇ ਹੋਣਗੇ ‘ਖੁੱਲੇ• ਵਿੱਚ ਸੌਚ ਤੋਂ ਮੁਕਤ’

ਚੰਡੀਗੜ•, 3 ਜਨਵਰੀ
ਪੰਜਾਬ ਦੇ ਕੈਬਨਿਟ ਮੰਤਰੀ  ਨਵਜੋਤ ਸਿੰਘ ਸਿੱਧੂ ਨੇ ਅੱਜ ਮੀਡੀਆ ਦੇ ਮੁਖਾਤਬ ਹੁੰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵੱਲੋਂ ਹੁਣ ਤੱਕ ਦੇ ਕੀਤੇ ਕੰਮਾਂ ਦਾ ਵਿਸਥਾਰ ਵਿੱਚ ਵੇਰਵਾ ਦਿੰਦਿਆਂ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ। ਉਨ•ਾਂ ਦੋਵੇਂ ਵਿਭਾਗਾਂ ਦਾ ‘ਵਿਜ਼ਨ ਡਾਕੂਮੈਂਟ’ (ਭਵਿੱਖੀਯੋਜਨਾਵਾਂ) ਜਾਰੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦਾ ਸਲੋਗਨ ‘ਕੈਪਟਨ ਸਰਕਾਰ, ਲੋਕਾਂ ਦੇ ਦੁਆਰ’ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਲੋਗਨ ‘ਸੱਭਿਆਚਾਰ ਤੋਂ ਰੋਜ਼ਗਾਰ’ ਰੱਖਿਆ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਵਾਈ ਸਦਕਾ ਦੋਵੇਂ ਵਿਭਾਗਾਂ ਵਿੱਚ ਵਿਕਾਸ ਕਾਰਜਾਂ ਨੂੰਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ. ਸਿੱਧੂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀਆਂ ਨੂੰ ਸੁਖਾਲੀਆਂ, ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਦੇ ਨਾਲ-ਨਾਲ ਸ਼ਹਿਰੀ ਇਕਾਈਆਂ ਨੂੰ ਆਰਥਿਕ ਪੱਖੋਂ ਆਪਣੇ ਪੈਰਾਂ ‘ਤੇ ਖੜ•ੇ ਕਰ ਕੇ ਸ਼ਹਿਰਾਂ ਦੀ ਕਾਇਆ ਕਲਪ ਕਰਨੀ ਹੈ।ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੱਭਿਆਚਾਰਕ ਲਹਿਰ ਖੜ•ੀ ਕਰ ਕੇ ਨੌਜਵਾਨ ਪੀੜ•ੀ ਨੂੰ ਵਿਰਸੇ ਨਾਲ ਜੋੜਦਿਆਂ ਸਾਂਭਣਾ ਹੈ ਅਤੇ ਸੂਬੇ ਅੰਦਰ ਮੌਜੂਦ ਧਾਰਮਿਕ, ਵਿਰਾਸਤੀ ਤੇ ਇਤਿਹਾਸਕ ਥਾਵਾਂ ਜਿਹੜੀਆਂ ਸੈਰ ਸਪਾਟਾ ਲਈ ਅਥਾਹ ਸਮਰੱਥਾ ਰੱਖਦੀਆਂ ਹਨ, ਦੀ ਸ਼ਨਾਖਤ ਕਰ ਕੇ ਇਨ•ਾਂ ਨੂੰ ਸ਼ਰਧਾਲੂਆਂ ਤੇਸੈਲਾਨੀਆਂ ਦਾ ਧੁਰਾ ਬਣਾਉਣਾ ਹੈ। ਉਨ•ਾਂ ਕਿਹਾ ਕਿ ਸੱਭਿਆਚਾਰ ਦੀ ਪੁਨਰ ਸੁਰਜੀਤੀ ਦੇ ਨਾਲ-ਨਾਲ ਇਸ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨਾ ਸਭ ਤੋਂ ਵੱਡੀ ਪਹਿਲ ਰਹੇਗੀ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ  ਏ ਵੇਣੂ ਪ੍ਰਸ਼ਾਦ, ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ  ਵਿਕਾਸ ਪ੍ਰਤਾਪ, ਡਾਇਰੈਕਟਰਸ਼ਿਵ ਦੁਲਾਰ ਸਿੰਘ ਢਿੱਲੋਂ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮ ਸ੍ਰੀ ਸੁਰਜੀਤ ਪਾਤਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ.  ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗਦੇ ਡਾਇਰੈਕਟਰ  ਕਰਨੇਸ਼ ਸ਼ਰਮਾ ਤੇ ਰੁਪਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਸ਼ਹਿਰੀਆਂ ਨੂੰ ਘਰ ਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਮਾਰਚ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਜਿਹੜਾ ਦਸੰਬਰ 2018 ਤੱਕ ਲਾਗੂ ਹੋ ਜਾਵੇਗਾ। ਆਨ-ਲਾਈਨ ਨਕਸ਼ੇ ਪਾਸ ਕਰਨ ਦਾ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ ਜਿਹੜਾ ਇਸ ਸਾਲ ਸਤੰਬਰ ਮਹੀਨੇ ਤੱਕਪੂਰਾ ਕਰ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਨਾਲ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਮਿਲਣਗੀਆਂ। ਉਨ•ਾਂ ਦੱਸਿਆ ਕਿ ਸ਼ਹਿਰੀਆਂ ਇਕਾਈਆਂ ਨੂੰ ਜਵਾਬਦੇਹ ਬਣਾਉਣ ਅਤੇ ਪਿਛਲੇ ਸਮੇਂ ਵਿੱਚ ਹੋਏ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਲਈ ਇਸੇ ਮਹੀਨੇ ਤੋਂ ਫੋਰੈਂਸਿਕ ਆਡਿਟ ਸ਼ੁਰੂ ਹੋ ਰਿਹਾ ਹੈ ਅਤੇ ਪਹਿਲੇਪੜਾਅ ਵਿੱਚ ਚਾਰ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਤੇ ਲੁਧਿਆਣਾ ਦੇ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਅਤੇ ਤਿੰਨ ਮਿਉਂਸਪੈਲਟੀਆਂ ਖਰੜ, ਜ਼ੀਰਕਪੁਰ ਤੇ ਰਾਜਪੁਰਾ ਤੋਂ ਇਹ ਕੰਮ ਸ਼ੁਰੂ ਹੋਵੇਗਾ ਜਿਸ ਨੂੰ ਸਤੰਬਰ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ•ਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਸੂਬੇਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਵਿੱਚ 50 ਫੀਸਦੀ ਵਾਰਡ ਮਹਿਲਾਵਾਂ ਲਈ ਰਾਖਵੇਂ ਕੀਤੇ ਗਏ ਅਤੇ ਹਾਲ ਹੀ ਵਿੱਚ ਹੋਈਆਂ 3 ਨਗਰ ਨਿਗਮਾਂ ਅਤੇ 29 ਮਿਉਂਸਪੈਲਟੀਆਂ ਦੀ ਚੋਣ ਵਿੱਚ ਇਹ ਰਾਂਖਵਾਕਰਨ ਲਾਗੂ ਹੋਇਆ।
ਸ. ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬੀ.ਆਰ.ਟੀ.ਐਸ. ਪ੍ਰਾਜੈਕਟ ਲਈ 495 ਕਰੋੜ ਰੁਪਏ ਜਾਰੀ ਹੋ ਗਏ ਹਨ ਅਤੇ ਇਸ ਨਾਲ 31 ਕਿਲੋਮੀਟਰ ਦੇ ਘੇਰੇ ਅੰਦਰ ਤਿੰਨ ਕੋਰੀਡਰ ਬਣਨਗੇ। ਸ਼ਹਿਰਾਂ ਦੇ ਸਰਵ ਪੱਖੀ ਵਿਕਾਸ ਲਈ ਸਥਾਨਕ ਇਕਾਈਆਂ ਨੂੰ ਆਰਥਿਕ ਤੌਰ ‘ਤੇ ਨਿਰਭਰ ਬਣਾਉਣ ਲਈ ਨਵੀਂ ਇਸ਼ਤਿਹਾਰ ਨੀਤੀ ਲਿਆਂਦੀ ਜਾ ਰਹੀ ਹੈਜੋ ਇਸੇ ਮਹੀਨੇ ਤਿਆਰ ਕਰ ਕੇ ਅਪਰੈਲ ਮਹੀਨੇ ਤੱਕ ਲਾਗੂ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ 2012 ਦੀ ਇਸ ਨੀਤੀ ਵਿੱਚ ਕਈ ਕਮੀਆਂ ਸਨ ਜਿਸ ਕਾਰਨ ਇਸ਼ਤਿਹਾਰਾਂ ਤੋਂ ਨਿਗੂਣੀ ਜਿਹੀ ਕਮਾਈ ਹੋਵੇ। ਸ਼ਹਿਰਾਂ ਵਿੱਚ ਜੀ.ਆਈ.ਐਸ. ਦੀ ਸਹਾਇਤਾ ਨਾਲ ਸ਼ਹਿਰਾਂ ਦੇ ਮਾਸਟਰ ਪਲਾਨ ਨੋਟੀਫਾਈ ਕੀਤੇ ਜਾ ਰਹੇ ਹਨ। 16 ਅਮਰੁਤ ਸ਼ਹਿਰਾਂਵਿੱਚ 31 ਜਨਵਰੀ ਤੱਕ ਜੀ.ਆਈ.ਐਸ. ਅਧਾਰਿਤ ਮਾਸਟਰ ਪਲਾਨ ਦਾ ਕੰਮ ਸ਼ੁਰੂ ਹੋ ਜਾਵੇਗਾ। ਸ਼ਹਿਰਾਂ ਵਿੱਚ ਇਕਸਾਰ ਇਮਾਰਤਾਂ ਦੇ ਨਿਰਮਾਣ ਲਈ ਯੂਨੀਫਾਈਡ ਬਿਲਡਿੰਗ ਬਾਏਲਾਜ਼ ਬਣਾਏ ਜਾ ਰਹੇ ਹਨ ਜਿਹੜੇ ਮਈ ਮਹੀਨੇ ਤੱਕ ਬਣਾ ਲਏ ਜਾਣਗੇ। ਸ਼ਹਿਰਾਂ ਵਿੱਚ ਪਾਰਕਿੰਗ ਦੀ ਵਿਵਸਥਾ ਦੇ ਸੁਚੱਜੇ ਪ੍ਰਬੰਧਾਂ ਲਈ ਨੀਤੀ ਤਿਆਰ ਕੀਤੀ ਜਾ ਰਹੀਹੈ ਜੋ ਅਪਰੈਲ ਮਹੀਨੇ ਤੱਕ ਲਾਗੂ ਹੋ ਜਾਵੇਗੀ। ਸ਼ਹਿਰਾਂ ਵਿੱਚ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਲਈ ਵੀ ਨੀਤੀ ਬਣਾਈ ਜਾ ਰਹੀ ਹੈ। 31 ਦਸੰਬਰ 2017 ਤੱਕ 46 ਸ਼ਹਿਰੀਆਂ ਸਥਾਨਕ ਇਕਾਈਆਂ ਨੂੰ ‘ਖੁੱਲ•ੇ ਵਿੱਚ ਸੌਚ ਤੋਂ ਮੁਕਤ’ ਕਰ ਦਿੱਤਾ ਹੈ ਅਤੇ 100 ਹੋਰ ਸ਼ਹਿਰਾਂ ਨੂੰ ਆਉਂਦੀ 31 ਮਾਰਚ ਤੱਕ ਕਰ ਦਿੱਤਾ ਜਾਵੇਗਾ ਜਦੋਂ ਕਿ ਸਾਰੇ ਸ਼ਹਿਰ 30ਜੂਨ ਤੱਕ ਹੋ ਜਾਣਗੇ।
ਸਿੱਧੂ ਨੇ ਕਿਹਾ ਕਿ ਤਿੰਨ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਸਮਾਰਟ ਸਿਟੀ ਅੰਦਰ ਕਵਰ ਹਨ ਜਿਸ ਲਈ ਉਹ ਬੀਤੇ ਦਿਨੀਂ ਕੇਂਦਰੀ ਸ਼ਹਿਰੀ ਵਿਕਾਸ ਰਾਜ ਮੰਤਰੀ ਸ੍ਰੀ ਹਰਦੀਪ ਪੁਰੀ ਜੀ ਨੂੰ ਮਿਲੇ ਸਨ ਜਿਨ•ਾਂ ਨੇ ਇਨ•ਾਂ ਸ਼ਹਿਰਾਂ ਲਈ ਤੁਰੰਤ 350 ਕਰੋੜ ਮਨਜ਼ੂਰ ਕਰ ਦਿੱਤੇ ਜਿਸ ਲਈ ਪੰਜਾਬ ਨੇ ਵੀ 50 ਕਰੋੜ ਰੁਪਏ ਦਾਹਿੱਸਾ ਪਾਇਆ ਹੈ। ਸ਼ਹਿਰੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਅਤੇ ਸ਼ਹਿਰਾਂ ਵਿੱਚ ਸੀਵਰੇਜ ਜਾਮ ਦੀ ਸਮੱਸਿਆਵਾਂ ਅਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਹੱਲ ਲਈ ਲੰਬੇ ਸਮੇਂ ਦੀ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਜੋ ਭਵਿੱਖ ਨੂੰ ਦੇਖ ਕੇ ਤਿਆਰ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ 87 ਫੀਸਦੀ ਸ਼ਹਿਰੀ ਵਸੋਂ ਨੂੰ ਸਾਫਪੀਣ ਵਾਲਾ ਪਾਣੀ ਦਿੱਤਾ ਜਾ ਰਿਹਾ ਹੈ ਅਤੇ 73 ਫੀਸਦੀ ਨੂੰ ਸੀਵਰੇਜ ਦੀ ਸਹੂਲਤ ਹਾਸਲ ਹੈ। ਉਨ•ਾਂ ਕਿਹਾ ਕਿ ਵਿਭਾਗ ਦਾ ਟੀਚਾ 100 ਫੀਸਦੀ ਵਸੋਂ ਪਾਣੀ ਤੇ ਸੀਵਰੇਜ ਹੇਠ ਕਵਰ ਕਰਨਾ ਹੈ। ਉਨ•ਾਂ ਦੱਸਿਆ ਕਿ ਸ਼ਹਿਰੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਨਹਿਰਾਂ ਤੋਂ ਪਾਣੀ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚਾਰਵੱਡੇ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਪਟਿਆਲਾ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਚਾਰ ਵੱਡੇ ਸ਼ਹਿਰਾਂ ਦੇ ਲਈ ਕ੍ਰਮਵਾਰ 1708 ਕਰੋੜ ਰੁਪਏ, 2874 ਕਰੋੜ ਰੁਪਏ, 2000 ਕਰੋੜ ਰੁਪਏ ਤੇ 7171 ਕਰੋੜ ਦਾ ਪ੍ਰਾਜੈਕਟ ਹੈ। ਉਨ•ਾਂ ਕਿਹਾ ਕਿ ਜਾਮ ਹੋਏ ਸੀਵਰੇਜ ਨੂੰ ਖੋਲ•ਣ ਲਈ ਸੁਪਰ ਸਕੱਸ਼ਨਮਸ਼ੀਨਾਂ ਦੀ ਸਹਾਇਤਾ ਲਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਵਿੱਚ 64 ਸੀਵਰੇਜ ਟਰੀਟਮੈਂਟ ਪਲਾਂਟ ਬੰਦ ਪਏ ਸਨ ਜਿਨ•ਾਂ ਵਿੱਚੋਂ 40 ਨੂੰ ਆਉਂਦੇ ਦਿਨਾਂ ਵਿੱਚ ਚਾਲੂ ਕੀਤਾ ਜਾਵੇਗਾ ਜਿਸ ਤੋਂ ਕਿਸਾਨਾਂ ਨੂੰ ਸਿੰਜਾਈਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ.ਸਿੱਧੂ ਨੇ ਆਪਣੇ ਇਸ ਵਿਭਾਗ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਿਭਾਗ ਸੂਬੇ ਨੂੰ ਪੈਰਾਂ ‘ਤੇ ਖੜ•ਾ ਕਰਨ ਦੀ ਅਥਾਹ ਸਮਰੱਥਾ ਰੱਖਦਾ ਹੈ ਪਰ ਹੁਣ ਤੱਕ ਇਸ ਨੂੰ ਅਣਗੌਲਿਆ ਹੀ ਰੱਖਿਆ ਗਿਆ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਉਨ•ਾਂਲਈ ਸੱਭਿਆਚਾਰ ਤੋਂ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਵਿਆਪਕ ਸੱਭਿਆਚਾਰਕ ਨੀਤੀ ਬਣਾਈ ਗਈ ਜਿਸ ਨੂੰ ਬਣਾਉਣ ਵਾਲਾ ਪੰਜਾਬ ਦੇਸ਼ ਦਾ ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ। ਉਨ•ਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਸੈਰ ਸਪਾਟਾ ਤੇ ਮੈਡੀਕਲ ਸੈਰ ਸਪਾਟਾ ਨੀਤੀ ਵੀ ਤਿਆਰ ਹੈ ਜਿਸ ਨੂੰ ਜਲਦ ਹੀ ਕੈਬਨਿਟ ਤੋਂ ਮਨਜ਼ੂਰੀ ਦਿਵਾਈ ਜਾਵੇਗੀ।ਉਨ•ਾਂ ਕਿਹਾ ਕਿ ਪੰਜਾਬ ਅੰਦਰ ਕਈ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਥਾਵਾਂ ਜਿਹੜੀਆਂ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਵੱਡੀ ਗਿਣਤੀ ਵਿੱਚ ਖਿੱਚ ਸਕਦੀਆਂ ਹਨ। ਉਨ•ਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਸਵਾ ਲੱਖ ਸ਼ਰਧਾਲੂ/ਸੈਲਾਨੀ ਆਉਂਦੇ ਹਨ ਅਤੇ ਦਰਬਾਰ ਸਾਹਿਬ ਅਜਿਹਾ ਧਾਰਮਿਕ ਸਥਾਨ ਹੈ ਜਿੱਥੇ ਆਉਣ ਵਾਲੇ ਵਿਅਕਤੀਆਂਦੀ ਗਿਣਤੀ ਵਿਸ਼ਵ ਵਿੱਚ ਪਹਿਲੇ ਨੰਬਰ ‘ਤੇ ਹੈ। ਉਨ•ਾਂ ਕਿ ਕਿ ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਵੀ ਧਾਰਮਿਕ, ਇਤਿਹਾਸਕ ਤੇ ਸੈਲਾਨੀ ਕੇਂਦਰ ਹਨ ਅਤੇ ਜੇਕਰ ਅੰਮ੍ਰਿਤਸਰ ਵਿਖੇ ਆਉਣ ਵਾਲੇ ਇਨ•ਾਂ ਸ਼ਰਧਾਲੂਆਂ/ਸੈਲਾਨੀਆਂ ਲਈ ਰਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਕਰ ਦਿੱਤੇ ਜਾਣ ਤਾਂ ਅੰਮ੍ਰਿਤਸਰ ਸ਼ਹਿਰ ਇਕੱਲਾ ਹੀ ਪੰਜਾਬਨੂੰ ਸੈਰ ਸਪਾਟਾ ਖੇਤਰ ਵਿੱਚ ਖੜ•ਾ ਕਰ ਸਕਦਾ ਹੈ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਥਾਵਾਂ ਨੂੰ ਸੈਰ ਸਪਾਟਾ ਦੀ ਲੜੀ ਵਿੱਚ ਜੋੜਨ ਲਈ ਸਰਕਟ ਬਣਾਏ ਜਾ ਰਹੇ ਹਨ। ਧਾਰਮਿਕ ਸਰਕਟ ਲਈ ਕੇਂਦਰ ਤੋਂ 100 ਕਰੋੜ ਰੁਪਏ ਮਨਜ਼ੂਰ ਕਰਵਾ ਲਏ ਹਨ ਜਿਨ•ਾਂ ਵਿੱਚ ਆਨੰਦਪੁਰ ਸਾਹਿਬ, ਫਤਹਿਗੜ• ਸਾਹਿਬ, ਚਮਕੌਰ ਸਾਹਿਬ ਸ਼ਾਮਲ ਹਨ। ਇਸ ਤੋਂਇਲਾਵਾ ਆਜ਼ਾਦੀ ਸੰਗਰਾਮ ਅਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਥਾਵਾਂ ਜਿਵੇਂ ਕਿ ਜਲਿ•ਆ ਵਾਲਾ ਬਾਗ, ਖਟਕੜ ਕਲਾਂ ਤੇ ਹੁਸੈਨੀਵਾਲਾ ਸ਼ਾਮਲ ਹਨ, ਵੀ ਸਰਕਟ ਵਿੱਚ ਸ਼ਾਮਲ ਕੀਤੇ ਗਏ ਹਨ। ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਲਈ 15 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਆਉਂਦੇ ਸਮੇਂ ਵਿੱਚਮਹਾਰਾਜਾ ਸਰਕਟ ਤੇ ਮੁਗਲ ਸਰਕਟ ਬਣਾ ਕੇ ਇਨ•ਾਂ ਦੀ ਤਜਵੀਜ਼ ਕੇਂਦਰ ਨੂੰ ਭੇਜ ਕੇ ਫੰਡ ਪ੍ਰਾਪਤ ਕੀਤੇ ਜਾਣਗੇ। ਮਹਾਰਾਜਾ ਸਰਕਟ ਵਿੱਚ ਰਿਆਸਤੀ ਸ਼ਹਿਰਾਂ ਪਟਿਆਲਾ, ਨਾਭਾ, ਸੰਗਰੂਰ, ਕਪੂਰਥਲਾ ਤੇ ਫਰੀਦਕੋਟ ਦੀਆਂ ਵਿਰਾਸਤੀ ਥਾਵਾਂ ਦੀ ਸਾਂਭ ਸੰਭਾਲ ਕਰ ਕੇ ਸੈਲਾਨੀਆਂ ਲਈ ਖਿੱਚ ਭਰਪੂਰ ਬਣਾਇਆ ਜਾਵੇਗਾ। ਇਸੇ ਤਰ•ਾਂ ਮੁਗਲਸਰਕਟ ਤਹਿਤ ਪੰਜਾਬ ਅੰਦਰ ਸਥਿਤ ਸਰਾਵਾਂ ਜਿਹੜੀਆਂ ਸ਼ੰਭੂ, ਦੋਰਾਹਾ, ਨੂਰ ਮਹਿਲ ਤੇ ਤਰਨ ਤਾਰਨ ਸਥਿਤ ਹਨ, ਨੂੰ ਵਿਆਹਾਂ ਲਈ ਸੁਚੱਜੇ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਸੂਬੇ ਅੰਦਰ ਮੌਜੂਦ ਇਤਿਹਾਸਕ ਕਿਲਿ•ਆਂ ਨੂੰ ਸੈਲਾਨੀਆਂ ਲਈ ਖਿੱਚ ਭਰਪੂਰ ਬਣਾਇਆ ਜਾਵੇਗਾ।ਬਾਦਸ਼ਾਹ ਅਕਬਰ ਦੀ ਤਾਜਪੋਸ਼ੀ ਵਾਲੇ ਸ਼ਹਿਰ ਕਲਾਨੌਰ, ਆਮ ਖਾਸ ਬਾਗ ਸਰਹਿੰਦ ਨੂੰ ਵੀ ਸੈਲਾਨੀਆਂ ਲਈ ਹੋਰ ਵਿਕਸਤ ਕੀਤਾ ਜਾਵੇਗਾ। ਮੈਡੀਕਲ ਸੈਰ ਸਪਾਟਾ ਨੀਤੀ ਬਣਾ ਕੇ ਪੰਜਾਬ ਅੰਦਰ ਇਲਾਜ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।
ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਫਿਲਮ ਸਿਟੀ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਬਾਲੀਵੁੱਡ ਦੀਆਂ ਫਿਲਮਾਂ ਦਾ ਨਿਰਮਾਣ ਹੋ ਸਕੇ। ਇਸ ਨਾਲ ਰੋਜ਼ਗਾਰ ਦੇ ਸਾਧਨ ਵਧੇਰੇ ਪੈਦਾ ਹੋਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਕਿਸੇ ਵੇਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਰਹੀਆਂ ਥਾਵਾਂ ਜੋ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਮਾੜੀ ਨੇਕਨੀਅਤੀ ਕਾਰਨ ਠੱਪ ਹੋ ਗਈਆਂ, ਮੁੜ ਸੁਰਜੀਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਨੋਰੰਜਨ ਸਿਟੀ ਬਣਾਈ ਜਾਵੇਗੀ। ਉਨ•ਾਂ ਕਿਹਾ ਕਿ ਵਿਭਾਗ ਦੇ ਹੋਟਲਾਂ, ਰਿਜ਼ੋਰਟ ਅਤੇ ਸੈਲਾਨੀ ਥਾਵਾਂ ਦੀ ਨਵੀਨੀਕਰਨ ਨਾਲ ਵਿਭਾਗ ਦੇ ਵਸੀਲਿਆਂ ਵਿੱਚ ਵਾਧਾ ਕੀਤਾ ਜਾਵੇਗਾ। ਵਿਰਾਸਤ-ਏ-ਖਾਲਸਾ ਨੂੰ ਭਾਰਤ ਵਿੱਚ ਸਭ ਤੋਂ ਵੱਧ ਵੇਖਣ ਯੋਗ ਮਿਊਜ਼ੀਅਮਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਪੰਜਾਬ ਵਿੱਚ ਅਲੋਪ ਹੋ ਰਹੀਆਂ ਕਲਾਵਾਂ ਤੇ ਹਸਤ ਕਲਾ ਦੇ ਕੰਮ ਨੂੰ ਉਤਸ਼ਾਹਤ ਕਰਨ ਲਈ ਪ੍ਰੋਗਰਾਮ ਉਲੀਕੇ ਜਾਣਗੇ। ‘ਹੁਨਰ ਨਾਲ ਰੋਜ਼ਗਾਰ’ ਸਕੀਮ ਤਹਿਤ ਇਨ•ਾਂ ਕਲਾਵਾਂ ਨਾਲ ਜੁੜੇ ਲੋਕਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਹੋਣਗੇ। ਅੰਮ੍ਰਿਤਸਰ ਵਿਖੇ ਫੂਡ ਸਟਰੀਟ ਬਣਾਈ ਜਾਵੇਗੀ।
ਸ. ਸਿੱਧੂ ਨੇ ਕਿਹਾ ਕਿ 2019 ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਆ ਰਿਹਾ ਹੈ ਜਿਸ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਸਾਲ 2019 ਵਿੱਚ ਜਲਿ•ਆ ਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਆ ਰਹੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਤੋਂ ਇਲਾਵਾਇਸ ਸਾਲ ਪੰਜਾਬ ਵਿੱਚ ਸੂਫੀ ਮੇਲਾ, ਪਟਿਆਲਾ, ਕਪੂਰਥਲਾ, ਅੰਮ੍ਰਿਤਸਰ ਤੇ ਬਠਿੰਡਾ ਵਿਖੇ ਵਿਰਾਸਤੀ ਮੇਲਾ, ਫੌਜੀ ਸਾਹਿਤ ਮੇਲਾ ਕਰਵਾਇਆ ਜਾਵੇਗਾ। ਪੰਜਾਬ ਵਿੱਚ ਹੁੰਦੇ ਰਵਾਇਤੀ, ਵਿਰਾਸਤੀ ਤੇ ਖੇਡ ਮੇਲੇ ਜਿਨ•ਾਂ ਵਿੱਚ ਹਰਿਵੱਲਭ ਸੰਗੀਤ ਸੰਮੇਲਨ, ਹੋਲਾ ਮਹੱਲਾ, ਕਿਲਾ ਰਾਏਪੁਰ, ਬਾਬਾ ਸ਼ੇਖ ਫਰੀਦ ਆਗਮਨ ਪੁਰਬ, ਸ਼ਿਵ ਬਟਾਲਵੀਫੈਸਟੀਵਲ ਤੇ ਬਾਬੇ ਦਾ ਵਿਆਹ ਪੁਰਬ ਸ਼ਾਮਲ ਹਨ, ਨੂੰ ਪੂਰੀ ਸਹਾਇਤਾ ਦੇ ਕੇ ਵੱਡੇ ਪੱਧਰ ‘ਤੇ ਕਰਵਾਇਆ ਜਾਵੇਗਾ।
ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਲਾ ਪ੍ਰੀਸ਼ਦ ਵੱਲੋਂ ਸੱਭਿਆਚਾਰਕ ਲਹਿਰ ਖੜ•ੀ ਕਰ ਕੇ ਇਸ ਨੂੰ ਪਿੰਡਾਂ ਤੱਕ ਲਿਜਾਇਆ ਜਾਵੇਗਾ ਅਤੇ ਆਉਂਦੇ ਸਮੇਂ ਵਿੱਚ ਹੇਠਲੇ ਪੱਧਰ ‘ਤੇ ਹਰ ਪਿੰਡ ਵਿੱਚ ਕਲਾ ਮੇਲੇ ਕਰਵਾਏ ਜਾਣਗੇ। ਇਨ•ਾਂ ਮੇਲਿਆਂ ਵਿੱਚ ਪ੍ਰਭਾਤ ਫੇਰੀ ਤੋਂ ਲੈ ਕੇ ਸ਼ਾਮਤੱਕ ਰਵਾਇਤੀ ਸੰਗੀਤ, ਵਿਰਾਸਤੀ, ਰੰਗਮੰਚ, ਲੋਕ ਸੰਗੀਤ ਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀਸ਼ਦ ਦਾ ਟੀਚਾ ਹੈ ਕਿ ਹਰ ਸਕੂਲ-ਕਾਲਜ ਵਿੱਚ ਹਫਤੇ ਵਿੱਚ ਘੱਟੋ-ਘੱਟ ਇਕ ਪੀਰੀਅਡ ਸੱਭਿਆਚਾਰ ਤੇ ਸਾਹਿਤ ਦਾ ਲਗਾਇਆ ਜਾਵੇ ਜਿਸ ਵਿੱਚ ਵਿਦਿਆਰਥੀਆਂ ਨੂੰ ਸਾਹਿਤ, ਕਲਾ, ਸੱਭਿਆਚਾਰ ਬਾਰੇ ਗਿਆਨ ਮੁਹੱਈਆਕਰਵਾਇਆ ਜਾਵੇਗਾ। ਇਹ ਵਿਦਿਆਰਥੀ ਚਾਹੇ ਕਿਸੇ ਵੀ ਵਿਸ਼ੇ ਦੇ ਹੋਣ। ਬੱਚਿਆਂ ਲਈ ਵਿਸ਼ੇਸ਼ ਬਾਲ ਗੀਤ ਤਿਆਰ ਕਰਵਾਏ ਜਾਣਗੇ। ਕਲਾ ਵਾਲੀਆਂ ਲਘੂ ਫਿਲਮਾਂ ਨੂੰ ਉਤਸ਼ਾਹਤ ਕਰਨ ਲਈ ਇਨ•ਾਂ ਦਾ ਮੁਕਾਬਲਾ ਕਰਵਾਇਆ ਜਾਵੇਗਾ। 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਏਸ਼ੀਅਨ ਕਾਵਿ ਸੰਮੇਲਨਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਸੱਭਿਆਚਾਰ ਦਾ ਮਕਸਦ ਸਿਰਫ ਮਨੋਰੰਜਨ ਕਰਨਾ ਹੀ ਨਹੀਂ, ਸਗੋਂ ਇਸ ਰਾਹੀਂ ਨਵੀਂ ਪੀੜ•ੀਂ ਨੂੰ ਵਿਰਸੇ ਨਾਲ ਜੋੜਨਾ ਹੈ। ਉਨ•ਾਂ ਕਿਹਾ ਕਿ ਅਰਥ ਭਰਪੂਰ ਸਾਹਿਤ ਨੂੰ ਸੰਭਾਲਣ ਲਈ ਇਕ ਵੱਡੀ ਪੁਸਤਕ ਤਿਆਰ ਕੀਤੀ ਜਾਵੇਗੀ ਜਿਸ ਵਿੱਚ ਬਾਬਾ ਬੁੱਲੇ ਸ਼ਾਹ ਤੋਂ ਲੈ ਕੇ ਹੁਣ ਤੱਕ ਦੇ ਸਰਵੋਤਮ ਕਵੀਆਂ/ਲੇਖਕਾਂ ਦੀਆਂ ਲਿਖਤਾਂ ਸ਼ਾਮਲ ਕੀਤਾ ਜਾਵੇਗਾ।