ਨਵਜੋਤ ਸਿੱਧੂ ਮਾਮਲੇ ਵਿਚ ਸੱਚ ਦੀ ਜਿੱਤ ਹੋਈ -ਸੁਨੀਲ ਜਾਖੜ

re
By Admin

ਚੰਡੀਗੜ, 15 ਮਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਸੁਪਰੀਮ ਕੋਰਟ ਵੱਲੋਂ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮਾਮਲੇ ਵਿਚ ਦਿੱਤੇ ਫੈਸਲੇ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਆਖਿਰਕਾਰ ਇਸ ਮਾਮਲੇ ਵਿਚ ਸੱਚ ਦੀ ਜਿੱਤ ਹੋਈ ਹੈ।
ਅੱਜ ਇੱਥੋਂ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਜੁੜੇ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਸਿੱਧੂ ਨੂੰ ਬਰੀ ਕੀਤੇ ਜਾਣ ਨਾਲ ਉਨਾਂ ਨੂੰ ਇੰਨਸਾਫ ਮਿਲਿਆ ਹੈ। ਉਨਾਂ ਨੇ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਨਿਆਂ ਵਿਵਸਥਾ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਨਿਰਦੋਸ਼ ਸਨ। ਉਨਾਂ ਨੇ ਆਸ ਪ੍ਰਗਟਾਈ ਕਿ ਸਿੱਧੂ ਹੁਣ ਹੋਰ ਵੀ ਵਧੀਆ ਤਰੀਕੇ ਨਾਲ ਮੰਤਰੀ ਵਜੋਂ ਸੇਵਾਵਾਂ ਨਿਭਾਊਣਗੇ ਅਤੇ ਆਪਣੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਵੀ ਤਨਦੇਹੀ ਅਤੇ ਲਗਨ ਨਾਲ ਕੰਮ ਕਰਣਗੇ।