ਪੀੜਤ 21 ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਦਿੱਤੇ

Punjab REGIONAL
By Admin

ਸਰਕਾਰ ਹਰ ਪਰਿਵਾਰ ਦੇ ਮੁੜ ਵਸੇਬੇ ਲਈ ਵਚਨਬੱਧ: ਬ੍ਰਹਮ ਮਹਿੰਦਰਾ
ਪੀੜਤਾਂ ਦੇ ਵਾਰਸਾਂ ਵਿੱਚ ਵੰਡੀ ਗਈ ਹੈ ਮੁਆਵਜ਼ਾ ਰਾਸ਼ੀ: ਸਰਕਾਰੀਆ

ਚੰਡੀਗੜ•/ਅੰਮ੍ਰਿਤਸਰ, 22 ਅਕਤੂਬਰ
ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਹਨ, ਦੇ ਪਹਿਲੇ ਗੇੜ ਵਿਚ ਅੱਜ 21 ਪਰਿਵਾਰਾਂ ਨੂੰ ਇਕ ਕਰੋੜ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਭੇਟ ਕਰ ਦਿੱਤੇ ਗਏ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਮ੍ਰਿਤਕਾਂ ਦੇ ਵਾਰਸਾਂ ਨੂੰ ਗਮਗੀਨ ਮਾਹੌਲ ਵਿੱਚ ਚੈਕ ਭੇਟ ਕਰਨ ਦੀ ਰਸਮ ਸਿਹਤ ਮੰਤਰੀ  ਬ੍ਰਹਮ ਮਹਿੰਦਰਾ, ਮਾਲ ਮੰਤਰੀ  ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਵਿਧਾਇਕ  ਸੁਨੀਲ ਦੱਤੀ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਨਿਭਾਈ।

????????????????????????????????????
????????????????????????????????????
ਕੈਪਸ਼ਨ: ਸਰਕਟ ਹਾਊਸ ਵਿੱਚ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਚੈਕ ਭੇਟ ਕਰਦੇ ਹੋਏ ਸਿਹਤ ਮੰਤਰੀ  ਬ੍ਰਹਮ ਮਹਿੰਦਰਾ, ਮਾਲ ਮੰਤਰੀ  ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ  ਨਵਜੋਤ ਸਿੰਘ ਸਿੱਧੂ। ਨਾਲ ਹਨ  ਸੁਨੀਲ ਜਾਖੜ ਅਤੇ  ਸੁਨੀਲ ਦੱਤੀ।

ਇਸ ਮੌਕੇ  ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਚਾਹੇ ਆਪਣੇ ਸਰਕਾਰੀ ਦੌਰੇ ‘ਤੇ ਵਿਦੇਸ਼ ਹਨ, ਪਰ ਉਹ ਰੋਜ਼ ਕਈ-ਕਈ ਵਾਰ ਫੋਨ ਕਰਕੇ ਜ਼ਖ਼ਮੀਆਂ ਦੇ ਇਲਾਜ ਤੇ ਪਰਿਵਾਰਾਂ ਦੇ ਮੁੜ ਵਸੇਬੇ ਦੀ ਖਬਰ ਲੈ ਰਹੇ ਹਨ। ਉਨ•ਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਉਣ ਤੋਂ ਬਾਅਦ ਜ਼ਿਲ•ਾ ਪ੍ਰਸ਼ਾਸਨ ਨੇ ਮ੍ਰਿਤਕ ਮੈਂਬਰਾਂ ਦੇ ਪਰਿਵਾਰਾਂ ਦੀ ਸਾਰ ਲੈਣ ਦਾ ਕੰਮ ਸ਼ੁਰੂ ਕੀਤਾ ਹੈ ਅਤੇ ਲਗਾਤਾਰ ਦੋ ਦਿਨ ਇਸ ਕੰਮ ਵਿੱਚ ਲਾ ਕੇ ਅਧਿਕਾਰੀਆਂ ਵੱਲੋਂ 21 ਪੀੜਤਾਂ ਦੇ ਵਾਰਸਾਂ ਦੀ ਕਾਨੂੰਨੀ ਤੌਰ ‘ਤੇ ਸ਼ਨਾਖਤ ਕੀਤੀ ਗਈ ਸੀ, ਸੋ ਅਸੀਂ ਅੱਜ ਇਨ•ਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈÎੱਕ ਦਿੱਤੇ ਹਨ ਅਤੇ ਦੂਜੇ ਰਹਿੰਦੇ ਮੈਂਬਰਾਂ ਦੇ ਵਾਰਸਾਂ ਦੀ ਸ਼ਨਾਖਤ ਅਗਲੇ ਇਕ-ਦੋ ਦਿਨਾਂ ਵਿੱਚ ਕਰ ਕੇ ਉਨ•ਾਂ ਨੂੰ ਵੀ ਚੈÎੱਕ ਦੇ ਦਿੱਤੇ ਜਾਣਗੇ। ਉਨ•ਾਂ ਦੱਸਿਆ ਕਿ ਸਰਕਾਰ ਇਨ•ਾਂ ਪਰਿਵਾਰਾਂ ਦੇ ਦੁੱਖ ਵਿੱਚ ਹਰ ਵੇਲੇ ਨਾਲ ਖੜ•ੀ ਹੈ ਅਤੇ ਮੈਂ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅੰਮ੍ਰਿਤਸਰ ਰਹਿ ਕੇ ਇਸ ਕੰਮ ਨੂੰ ਵੇਖ ਰਿਹਾ ਹਾਂ।
ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਾਰਸਾਂ ਦੀ ਗਿਣਤੀ ਦੇ ਹਿਸਾਬ ਨਾਲ ਪੈਸੇ ਦੀ ਵੰਡ ਬਰਾਬਰ ਹਿੱਸਿਆਂ ਵਿੱਚ ਕੀਤੀ ਗਈ ਹੈ ਤਾਂ ਜੋ ਸਾਰੇ ਨਿਰਭਰ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਮਿਲ ਸਕੇ। ਉਨ•ਾਂ ਆਸ ਪ੍ਰਗਟਾਈ ਕਿ ਛੇਤੀ ਬਾਕੀ ਪਰਿਵਾਰਾਂ ਨੂੰ ਵੀ ਮੁਆਵਾਜ਼ਾ ਰਾਸ਼ੀ ਭੇਟ ਕਰ ਦਿੱਤੀ ਜਾਵੇਗੀ। ਇਸ ਮੌਕੇ ਕਾਂਗਰਸ ਆਗੂ ਮਮਤਾ ਦੱਤਾ, ਐਸ ਡੀ ਐਮ ਸ੍ਰੀ ਵਿਕਾਸ ਹੀਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
——-

Leave a Reply