ਪੰਜਾਬ ਮੰਤਰੀ ਮੰਡਲ ਵਲੋਂ  ਚਾਰ ਵਿਧਾਨਸਭਾ ਹਲਕਿਆਂ ਵਿੱਚ ਕਾਂਗਰਸ ਦੀ ਜਿੱਤ ਲਈ ਸੋਨੀਆ ਤੇ  ਰਾਹੁਲ ਨੂੰ ਵਧਾਈ

Punjab
By Admin

ਚੰਡੀਗੜ•, 31 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ ‘ਤੇ ਵਧਾਈ ਦਿੱਤੀ ਹੈ।
ਮੰਤਰੀ ਮੰਡਲ ਨੇ ਸਰਬਸੰਮਤੀ ਨਾਲ ਪੰਜਾਬ ਦੀ ਸ਼ਾਹਕੋਟ ਸੀਟ ਸਮੇਤ ਚਾਰ ਵਿਧਾਨਸਭਾ ਸੀਟਾਂ ‘ਤੇ ਕਾਂਗਰਸ ਦੀ ਜਿੱਤ ਦਾ ਸਵਾਗਤ ਕੀਤਾ ਹੈ ਜਿਸ ਨਾਲ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਗਤੀਸ਼ੀਲ ਅਗਵਾਈ ਹੇਠ ਦੇਸ਼ ਦੇ ਸਿਆਸੀ ਦ੍ਰਿਸ਼ ‘ਤੇ ਪਾਰਟੀ ਦੀ ਪੁਨਰ ਸੁਰਜੀਤੀ ਦਾ ਪ੍ਰਗਟਾਵਾ ਹੋ ਰਿਹਾ ਹੈ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਰਾਹੀਂ ਤਿੰਨ ਵਿਧਾਨ ਸਭਾ ਹਲਕਿਆਂ ਦੀ ਉਪ ਚੋਣ ਅਤੇ ਕਰਨਾਟਕ ਦੀ ਅੱਗੇ ਪਈ ਇਕ ਸੀਟ ਦੀ ਚੋਣ ‘ਤੇ ਕਾਂਗਰਸ ਦੀ ਸ਼ਾਨਦਾਰ ਕਾਰਗੁਜਾਰੀ ਲਈ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪੰਜਾਬ ਮੰਤਰੀ ਮੰਡਲ ਦੀ ਤਰਫੋ ਦਿਲੋਂ ਵਧਾਈ ਦਿੱਤੀ ਹੈ। ਉਨ•ਾਂ ਲਿਖਿਆ ਹੈ ਕਿ ਤੁਹਾਡੀ ਗਤੀਸ਼ੀਲ ਅਗਵਾਈ ਹੇਠ ਪਾਰਟੀ ਲਗਾਤਾਰ ਪੁਨਰ ਸੁਰਜੀਤ ਹੋ ਰਹੀ ਹੈ ਜੋ ਕਿ ਆਉਣ ਵਾਲੇ ਸਮੇਂ ਦੇ ਸਪਸ਼ਟ ਸੰਕੇਤ ਹਨ। ਉਨ•ਾਂ ਨੇ ਹਾਲ ਹੀ ਦੇ ਸਮੇਂ ਦੌਰਾਨ ਕਾਂਗਰਸ ਦੀ ਮੁੜ ਸੁਰਜੀਤੀ ਲਈ ਤਸੱਲੀ ਦਾ ਵੀ ਪ੍ਰਗਟਾਵਾ ਕੀਤਾ।
ਮੰਤਰੀ ਮੰਡਲ ਨੇ ਨੋਟ ਕੀਤਾ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੀ ਜਿੱਤ ਤੋਂ ਬਾਅਦ ਕਾਂਗਰਸ ਨੇ ਸ਼ਾਹਕੋਟ (ਪੰਜਾਬ), ਅਮਪਤੀ (ਮੇਘਾਲਿਆ) ਅਤੇ ਪਲੁਸ ਕਡੇਗਾਓਂ (ਮਹਾਂਰਾਸ਼ਟਰ) ਵਿੱਚ ਉਪ-ਚੋਣਾਂ ਦੌਰਾਨ ਜਿੱਤ ਹਾਸਲ ਕੀਤੀ ਹੈ ਅਤੇ ਇਸ ਨੇ ਰਾਜਰਾਜਸ਼ਵਰੀ ਨਗਰ ਦੀ ਅੱਗੇ ਪਈ ਚੋਣ ਵਿੱਚ ਵੀ ਫਤਵਾ ਹਾਸਲ ਕੀਤਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਹੌਲੀ-ਹੌਲੀ ਪਰ ਯਕੀਨਣ ਤੌਰ ‘ਤੇ ਕੌਮੀ ਸਿਆਸੀ ਅਖਾੜੇ ਵਿੱਚ ਆਪਣਾ ਗੜ•• ਬਣਾ ਰਹੀ ਹੈ।
ਮੰਤਰੀ ਮੰਡਲ ਨੇ ਅੱਗੇ ਨੋਟ ਕੀਤਾ ਹੈ ਕਿ ਤੱਥਾਂ ਤੋਂ ਸਾਬਤ ਹੁੰਦਾ ਹੈ ਕਿ ਦੇਸ਼ ਭਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਕਾਂਗਰਸ ਦੀ  ਜਿੱਤ ਹੋਈ ਹੈ ਜੋ ਇਹ ਦਰਸਾਉਂਦਾ ਹੈ

Leave a Reply