ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ

Punjab
By Admin

ਚੰਡੀਗੜ•, 19 ਜੁਲਾਈ : ਸੂਬੇ ਦੇ ਲੋਕਾਂ ਨੂੰ ਸ਼ੁਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਫੈਸਲਾ ਅੱਜ ਇੱਥੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੈਅਰਮੈਨ ਸ਼੍ਰੀ ਡੀ.ਪੀ. ਰੈਡੀ ਦੀ ਅਗਵਾਈ ਵਿੱਚ ਹੋਈ ਰੀਵੀਉ ਮੀਟਿੰਗ ਦੋਰਾਨ ਲਿਆ ਗਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦੇ ਹਾਜਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਡੀ.ਪੀ. ਰੈਡੀ ਨੇ ਕਿਹਾ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ ਜਿਨ•ਾਂ ਤੋਂ ਬਚਾਅ ਕਰਨ ਲਈ ਸਮੇਂ ਸਮੇਂ ਤੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ•ਾ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ।
ਸ਼੍ਰੀ ਰੈਡੀ ਨੇ ਕਿਹਾ ਨੈਸ਼ਨਲ ਫੂਡ ਸਕਿਊਰਟੀ ਐਕਟ ਅਧੀਨ ਵਧੀਆਂ ਕੰੰਮ ਕਰਨ ਵਾਲੀਆ ਦੋ ਆਂਗਨਵਾੜੀ ਵਰਕਰਾਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸਨਮਾਨ ਕੀਤਾ ਜਾਣ ਲਈ ਦੋ ਨਾਵਾਂ ਦੀ ਸਿਫ਼ਾਰਸ਼ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੀਤੀ ਜਾਵੇਗੀ।

Leave a Reply