#ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨਾਲ ਸਬੰਧਤ ਪਿਛਲੀ ਸਰਕਾਰ ਦੇ ਟੈਂਡਰ ਰੱਦ

Uncategorized
By Admin

24 ਮਾਰਚ ਤੱਕ ਨਵੇਂ ਟੈਡਰਾਂ ਦੀ ਮੰਗ
ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ•, 20 ਮਾਰਚ
Êਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਦੇ ਆਉਂਦੇ ਸੀਜ਼ਨ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਲੇਬਰ ਤੇ ਢੋਆ-ਢੋਆਈ ਸਬੰਧੀ ਜਾਰੀ ਕੀਤੇ ਸਾਰੇ ਟੈਂਡਰ ਰੱਦ ਕਰ ਦਿੱਤੇ ਹਨ ਅਤੇ ਇਸ ਵਾਸਤੇ ਨਵੇਂ ਟੈਂਡਰਾਂ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਪਹਿਲੀ ਅਪਰੈਲ, 2017 ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਦੀ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ•ਾ ਪੁਲੀਸ ਮੁਖੀਆਂ ਦੀ ਹੋਈ ਇਕ ਉਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਟੈਂਡਰ 24 ਮਾਰਚ, 2017 ਨੂੰ ਸ਼ਾਮ ਪੰਜ ਵਜੇ ਪੇਸ਼ ਕੀਤੇ ਜਾ ਸਕਦੇ ਹਨ ਜੋ ਅਗਲੇ ਦਿਨ ਸਬੰਧਤ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਸਬੰਧਤ ਕਮੇਟੀਆਂ ਵੱਲੋਂ ਖੋਲ•ੇ ਜਾਣਗੇ। ਸਮੁੱਚੀ ਟੈਂਡਰ ਪ੍ਰਕ੍ਰਿਆ 31 ਮਾਰਚ, 2017 ਤੱਕ ਮੁਕੰਮਲ ਕਰ ਲਈ ਜਾਵੇਗੀ ਅਤੇ ਦੋ ਮਹੀਨੇ ਤੱਕ ਚੱਲਣ ਵਾਲੀ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਜਾਵੇਗੀ।
ਬੁਲਾਰੇ ਅਨੁਸਾਰ ਜੇਕਰ ਕਿਸੇ ਕਾਰਨ ਕਰਕੇ ਕਿਸੇ ਮਾਮਲੇ ਵਿੱਚ ਮੁੜ ਟੈਂਡਰ ਦੀ ਜ਼ਰੂਰਤ ਹੋਈ ਤਾਂ ਇਸ ਦੀ ਸਮੁੱਚੀ ਪ੍ਰਕ੍ਰਿਆ ਨੂੰ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀ ਜ਼ਿਲ•ਾ ਟੈਂਡਰ ਅਲਾਟਮੈਂਟ ਕਮੇਟੀ ਵੱਲੋਂ 31 ਮਾਰਚ ਤੱਕ ਅੰਤਮ ਰੂਪ ਦੇ ਦਿੱਤਾ ਜਾਵੇਗਾ।
ਪੰਜਾਬ ਭਵਨ ਵਿਖੇ ਸੋਮਵਾਰ ਨੂੰ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਢੁਕਵਾਂ ਵਿਧੀ ਵਿਧਾਨ ਅਪਣਾਉਣ ਦੇ ਨਿਰਦੇਸ਼ ਦਿੱਤੇ ਅਤੇ ਉਨ•ਾਂ ਨੂੰ ਸਮੁੱਚੀ ਪ੍ਰਕ੍ਰਿਆ ‘ਤੇ ਨਿੱਜੀ ਤੌਰ ਉਤੇ ਨਿਗਰਾਨੀ ਰੱਖਣ ਵਾਸਤੇ ਆਖਿਆ ਤਾਂ ਜੋ ਸਾਰੇ ਜ਼ਿਲਿ•ਆਂ ਵਿੱਚ ਬਿਨਾਂ ਕਿਸੇ ਅੜਚਣ ਤੋਂ ਕਣਕ ਦੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦਾ ਇਕ-ਇਕ ਦਾਣੇ ਦੀ ਪੂਰੀ ਤਰ•ਾਂ ਅਤੇ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਲਈ ਆਪਣੀ ਸਾਰੀਆਂ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਪਿਛਲੇ ਵਰ•ੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸ਼ਾਸਨ ਦੌਰਾਨ ਊਣਤਾਈਆਂ ਵਾਲੀਆਂ ਖੇਤੀ ਨੀਤੀਆਂ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ਸੀ।
ਕਣਕ ਦੀ ਖਰੀਦ ਨੂੰ ਤੇਜ਼ੀ ਨਾਲ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ। ਉਨ•ਾਂ ਕਿਹਾ ਕਿ ਉਹ ਇਕ ਅਪਰੈਲ ਤੋਂ 31 ਮਈ, 2017 ਤੱਕ ਹੋਣ ਵਾਲੀ ਖਰੀਦ ਦੌਰਾਨ ਮੰਡੀਆਂ ਵਿੱਚ ਕਣਕ ਦੀ ਵਿਕਰੀ ਦੇ ਸਬੰਧ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਜਾਂ ਅਸੁਵਿਧਾ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਖਰੀਦ ਪ੍ਰਕ੍ਰਿਆ ਦੇ ਪ੍ਰਭਾਵੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿੱਜੀ ਦਖ਼ਲ ਦੇਣ ਦੀਆਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਕਿਰਤੀਆਂ ਲਈ ਪਖਾਨਿਆਂ ਆਦਿ ਦੀ ਢੁਕਵੀਂ ਸਹੂਲਤ ਹੋਣੀ ਚਾਹੀਦੀ ਹੈ। ਮੰਡੀਆਂ ਦੀ ਸਫਾਈ, ਬਿਜਲੀ, ਨਮੀ ਮਾਪਣ ਦੇ ਯੰਤਰ, ਆੜ•ਤੀਆਂ ਕੋਲ ਤਰਪਾਲਾਂ, ਕਰੇਟ, ਕਣਕ ਸਾਫ ਕਰਨ ਵਾਲੇ ਬਿਜਲੀ ਵਾਲੇ ਪੱਖੇ ਅਤੇ ਜਨਰੇਟਰ ਆਦਿ ਵਰਗੇ ਜ਼ਰੂਰੀ ਪ੍ਰਬੰਧ ਪੰਜਾਬ ਮੰਡੀ ਬੋਰਡ ਨੂੰ 24 ਮਾਰਚ ਤੱਕ ਸਾਰੀਆਂ ਮੰਡੀਆਂ ‘ਚ ਕਰਨ ਲਈ ਆਖਿਆ ਹੈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਿਵਸਥਾ ਪਹਿਲਾਂ ਹੀ ਮੁਕੰਮਲ ਕਰ ਲਈ ਹੈ ਅਤੇ ਮੰਡੀ ਬੋਰਡ ਵੱਲੋਂ ਸੂਬਾ ਭਰ ਵਿੱਚ 1828 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ, ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨਾਮ ਦੀਆਂ ਛੇ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਗਈਆਂ। ਖਰੀਦ ਏਜੰਸੀਆਂ ਵੱਲੋਂ ਲਗਪਗ 122 ਲੱਖ ਮੀਟਰਕ ਟਨ ਕਣਕ ਖਰੀਦੀ ਜਾਵੇਗੀ। ਭਾਰਤ ਸਰਕਾਰ ਨੇ ਚਾਲੂ ਖਰੀਦ ਸੀਜ਼ਨ ਲਈ ਕਣਕ ਦਾ ਘੱਟੋ-ਘੱਟ ਭਾਅ 1625 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ।
ਡਿਪਟੀ ਕਮਿਸ਼ਨਰਾਂ ਵੱਲੋਂ ਸ਼ਿਕਾਇਤ ਨਿਵਾਰਨ ਕਮੇਟੀਆਂ ਦੇ ਗਠਨ ਦੇ ਨਾਲ-ਨਾਲ ਰਾਤ ਦੇ ਸਮੇਂ ਦੌਰਾਨ ਖੇਤਾਂ ਵਿੱਚ ਕਣਕ ਦੀ ਵਢਾਈ ਰੋਕਣ ਲਈ ਕੰਬਾਇਨਾਂ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣਗੇ। ਖਰੀਦ ਨਾਲ ਸਬੰਧਤ ਸਾਰੀਆਂ ਧਿਰਾਂ ਦੀ ਕਣਕ ਦੀ ਖਰੀਦ ਦੇ ਸਬੰਧ ਵਿੱਚ ਉਨ•ਾਂ ਵੱਲੋਂ ਮੀਟਿੰਗਾਂ ਸੱਦੀਆਂ ਜਾਣਗੀਆਂ।
ਆੜ•ਤੀਆਂ ਨੂੰ ਸਮੇਂ ਸਿਰ ਆਨਲਾਈਨ ਅਦਾਇਗੀ ਯਕੀਨੀ ਬਣਾਉਣ ਲਈ ਬੈਂਕਾਂ ਵੱਲੋਂ ਖਰੀਦ ਏਜੰਸੀਆਂ ਨੂੰ ਸਵਾਈਪ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਹ ਮਸ਼ੀਨਾਂ 27 ਮਾਰਚ ਤੱਕ ਸਥਾਪਤ ਹੋਣਗੀਆਂ।
ਮੀਟਿੰਗ ਵਿੱਚ ਮੁੱਖ ਮੰਤਰੀ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਸ੍ਰੀ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ (ਵਿੱਤ) ਸ੍ਰੀ ਸਤੀਸ਼ ਚੰਦਰਾ, ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਡਾ. ਰੌਸ਼ਨ ਸੁੰਕਾਰੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਉਪ ਪ੍ਰਮੁੱਖ ਸਕੱਤਰ ਸ੍ਰੀਮਤੀ ਅਮ੍ਰਿਤ ਗਿੱਲ ਅਤੇ ਵੱਖ-ਵੱਖ ਜ਼ਿਲਿ•ਆਂ ਦੇ ਡਿਪਟੀ ਕਮਿਸ਼ਰ ਤੇ ਜ਼ਿਲ•ਾ ਪੁਲੀਸ ਮੁਖੀ ਹਾਜ਼ਰ ਸਨ।

Leave a Reply