ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ•ੇ ‘ਚ ਮੀਂਹ ਨਾਲ ਨੁਕਸਾਨੀ ਝੋਨੇ ਦੀ ਫਸਲ ਲਈ 8633 ਕਿਸਾਨਾਂ ਨੂੰ 11.47 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

Punjab
By Admin

• ਮੁੱਖ ਮੰਤਰੀ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਮੁਆਵਜ਼ਾ ਰਾਸ਼ੀ ਤੁਰੰਤ ਵੰਡਣ ਲਈ ਆਖਿਆ
ਚੰਡੀਗੜ•, 24 ਅਗਸਤ
Êਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਗਸਤ ਦੇ ਪਹਿਲੇ ਹਫ਼ਤੇ ਤਰਨ ਤਾਰਨ ਜ਼ਿਲ•ੇ ਵਿੱਚ ਭਾਰੀ ਮੀਂਹ ਨਾਲ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੀ ਭਰਪਾਈ ਲਈ 8633 ਕਿਸਾਨਾਂ ਨੂੰ 11.47 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਮਾਲ ਵਿਭਾਗ ਨੇ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਨੂੰ ਇਹ ਮੁਆਵਜ਼ਾ ਰਾਸ਼ੀ ਸਬੰਧਤ ਕਿਸਾਨਾਂ ਨੂੰ ਤੁਰੰਤ ਵੰਡਣ ਦੀ ਹਦਾਇਤ ਦਿੱਤੀ ਹੈ।
ਫਸਲਾਂ ਨੂੰ ਹੋਏ ਨੁਕਸਾਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਕੁੱਲ 9558 ਰਕਬੇ ਵਿੱਚੋਂ ਖਡੂਰ ਸਾਹਿਬ ਤਹਿਸੀਲ ਦੇ ਪਿੰਡ ਜੌਹਲ ਢਾਏ ਵਾਲਾ, ਮੁੰਡਾ ਪਿੰਡ, ਗੁੱਜਰਪੁਰਾ ਅਤੇ ਧੁੰਦਾ ਵਿੱਚ 4616 ਏਕੜ ਅਤੇ ਤਰਨ ਤਾਰਨ ਤਹਿਸੀਲ ਦੇ ਪਿੰਡ ਕੰਬੋ ਢਾਏ ਵਾਲਾ, ਧੁੰਨ ਢਾਏ ਵਾਲਾ, ਘੜਕਾ ਅਤੇ ਚੰਬਾ ਕਲਾਂ ਵਿੱਚ 4942 ਏਕੜ ਝੋਨੇ ਦੀ ਫਸਲ ਭਾਰੀ ਮੀਂਹ ਨਾਲ ਖਰਾਬ ਹੋਈ ਹੈ।

Leave a Reply