ਪੰਜਾਬ ਸਰਕਾਰ ਵੱਲੋਂ ਵਿਸਾਖੀ, ਮਹਾ ਸ਼ਿਵਰਾਤਰੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ

Punjab
By Admin

ਚੰਡੀਗੜ, 30 ਦਸੰਬਰ:

 ਪੰਜਾਬ ਸਰਕਾਰ ਨੇ ਵਿਸਾਖੀ, ਮਹਾ ਸ਼ਿਵਰਾਤਰੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਕ੍ਰਮਵਾਰ 14 ਅਪ੍ਰੈਲ, 14 ਫਰਵਰੀ ਅਤੇ 12 ਦਸੰਬਰ 2018  ਨੂੰ ਗਜ਼ਟਿਡ ਜਨਤਕ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ।

          ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਜਿਸ ਤੋਂ ਬਾਅਦ ਪ੍ਰਸੋਨਲ ਵਿਭਾਗ ਨੇ ਸ਼ਨੀਵਾਰ ਦੇਰ ਸ਼ਾਮ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

          ਇਸ ਤੋਂ ਪਹਿਲਾਂ ਇਹ ਛੁੱਟੀਆਂ ਸਰਕਾਰ ਦੀਆਂ ਰਾਖਵੀਆਂ ਛੁੱਟੀਆਂ ਵਾਲੀ ਸੂਚੀ ਵਿੱਚ ਸ਼ਾਮਲ ਸਨ।

Leave a Reply