ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰੇ-ਏ-ਬੇਗਮਪੁਰਾ’ ਨੂੰ ਜਲਦ ਕਰੇਗੀ ਮੁਕੰਮਲ : ਵਿੱਤ ਮੰਤਰੀ

re
By Admin

-ਕਿਹਾ, ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਲਈ ਜਾਲ ਲਗਵਾਉਣ ਵਾਸਤੇ 50 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ ਸੂਬਾ ਸਰਕਾਰ
-ਕੰਢੀ ਖੇਤਰ ‘ਚ ਸਿੰਚਾਈ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਲਗਾਏ ਜਾਣਗੇ 265 ਟਿਊਬਵੈਲ
-ਸ਼੍ਰੀ ਖੁਰਾਲਗੜ• ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਮਨਾਇਆ ਰਾਜ ਪੱਧਰੀ ਸਮਾਗਮ
ਸ਼੍ਰੀ ਖੁਰਾਲਗੜ• ਸਾਹਿਬ/ਹੁਸ਼ਿਆਰਪੁਰ, 31 ਜਨਵਰੀ (              ) : ਵਿੱਤ ਮੰਤਰੀ ਪੰਜਾਬ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੀ ਖੁਰਾਲਗੜ• ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰੇ-ਏ-ਬੇਗਮਪੁਰਾ’ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ। ਉਨ•ਾਂ ਸਮਾਗਮ ਵਿਚ ਇਕੱਤਰ ਭਾਰੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਤਰੱਕੀ ਤੇ ਖੁਸ਼ਹਾਲੀ ਲਿਆਉਣ ਲਈ ਵਚਨਬੱਧ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੰਢੀ ਅਤੇ ਬਾਰਡਰ ਦਾ ਇਲਾਕਾ ਕਾਫ਼ੀ ਪੱਛੜਿਆ ਹੈ ਅਤੇ ਇਸ ਸਬੰਧੀ ਉਨ•ਾਂ ਪਿਛਲੇ ਹਫ਼ਤੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਦੌਰਾਨ ਇਹ ਤਜਵੀਜ਼ ਰੱਖੀ ਸੀ ਕਿ ਜੇਕਰ ਇਨ•ਾਂ ਇਲਾਕਿਆਂ ਵਿੱਚ ਬਾਰਡਰ ਏਰੀਆ ਡਿਵੈਲਪਮੈਂਟ ਸਕੀਮ ਅਤੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਕੇਂਦਰ ਦੀ ਹਿੱਸੇਦਾਰੀ ਵਿਚ ਵਾਧਾ ਕੀਤਾ ਜਾਵੇ, ਤਾਂ ਕੰਢੀ ਅਤੇ ਬਾਰਡਰ ਦੇ ਇਲਾਕੇ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ‘ਤੇ ਆ ਸਕਦੇ ਹਨ। ਉਨ•ਾਂ ਕਿਹਾ ਕਿ ਇਸ ਅਰਧ ਪਹਾੜੀ ਖੇਤਰ ਵਿਚ ਜੰਗਲੀ ਜਾਨਵਰ ਫਸਲਾਂ ਨੂੰ ਖਰਾਬ ਕਰ ਦਿੰਦੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਇਲਾਕੇ ਦੀ ਫਸਲ ਦੀ ਰਾਖੀ ਲਈ ਜਾਲ ਲਗਵਾਉਣ ਵਾਸਤੇ ਕਿਸਾਨਾਂ ਨੂੰ 50 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਏਗੀ। ਉਨ•ਾਂ ਕੰਢੀ ਖੇਤਰ ਵਿਚ ਸਿੰਚਾਈ ਵਾਲੇ ਪਾਣੀ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਕੰਢੀ ਖੇਤਰ ਦੇ 13 ਵਿਧਾਨ ਸਭਾ ਹਲਕਿਆਂ ਲਈ ਪ੍ਰਤੀ ਹਲਕਾ 20 ਟਿਊਬਵੈਲ ਦੇ ਹਿਸਾਬ ਨਾਲ 240, ਜਦਕਿ ਵਿਧਾਨ ਸਭਾ ਹਲਕਾ ਗੜ•ਸ਼ੰਕਰ ਵਿਚ 25 ਟਿਊਬਵੈਲ ਸਮੇਤ 265 ਟਿਊਬਵੈਲ ਲਗਵਾਉਣ ਦੀ ਵੀ ਗੱਲ ਕਹੀ।
ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਵਲ ਗਲੀਆਂ-ਨਾਲੀਆਂ ਦਾ ਵਿਕਾਸ ਕਰਨਾ ਹੀ ਵਿਕਾਸ ਨਹੀਂ ਹੈ, ਪੰਜਾਬ ਉਦੋਂ ਆਪਣੇ ਪੈਰਾਂ ‘ਤੇ ਖੜ•ਾ ਹੋ ਜਾਵੇਗਾ, ਜਦੋਂ ਪੜੇ•-ਲਿਖੇ ਅਤੇ ਅਨਪੜ• ਵਿਅਕਤੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਪੜ•ੇ-ਲਿਖੇ ਨੌਜਵਾਨਾਂ ਦੇ ਨਾਲ-ਨਾਲ ਅਨਪੜ• ਨੌਜਵਾਨਾਂ ਨੂੰ ਵੀ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਜੇਕਰ ਆਉਣ ਵਾਲੇ ਬਜਟ ਸ਼ੈਸ਼ਨ ਦੌਰਾਨ ਕੇਂਦਰ ਸਰਕਾਰ ਇਨਕਮ ਟੈਕਸ ਦੀ ਸਲੈਬ ਵਿਚ ਅੱਧੇ ਪ੍ਰਤੀਸ਼ਤ ਦਾ ਵਾਧਾ ਕਰਦੀ ਹੈ ਤਾਂ ਸਰਕਾਰ ਕੋਲ 50 ਹਜ਼ਾਰ ਕਰੋੜ ਰੁਪਏ ਇਕੱਤਰ ਹੋਣਗੇ, ਜਿਸਦਾ ਫਾਇਦਾ ਕਿਸਾਨਾਂ ਨੂੰ ਹੀ ਦਿੱਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਸੂਬੇ ਦੇ ਉਦਯੋਗ ਨੂੰ ਮੁੜ ਪੈਰਾਂ ‘ਤੇ ਖੜ•ਾ ਕਰਨ ਲਈ ਉਦਯੋਗਾਂ ਵਾਸਤੇ ਮਹਿਜ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਇਹੀ ਦਰ ਬਰਕਰਾਰ ਰਹੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਟੈਂਪ ਡਿਊਟੀ ਨੂੰ ਘਟਾ ਕੇ 6 ਪ੍ਰਤੀਸ਼ਤ ਕੀਤਾ ਗਿਆ ਹੈ, ਜਿਸਦੇ ਨਾਲ ਸੂਬੇ ਦੀ ਆਰਥਿਕਤਾ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਬਜਟ ਸ਼ੈਸ਼ਨ ਦੌਰਾਨ ਰਾਜਪੁਰਾ-ਮੁਹਾਲੀ ਰੇਲਵੇ ਲਿੰਕ ਨੂੰ ਜੋੜਨ ਲਈ ਕੇਂਦਰ ਸਰਕਾਰ ਪਾਸ ਤਜਵੀਜ਼ ਰੱਖੀ ਗਈ ਹੈ ਅਤੇ ਜੇਕਰ ਇਹ ਤਜਵੀਜ਼ ਪੂਰੀ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਖਰਚੇ ‘ਤੇ ਰੇਲਵੇ ਲਿੰਕ ਬਣਾਉਣ ਲਈ ਜ਼ਮੀਨ ਮੁਹੱਈਆ ਕਰਵਾਏਗੀ।
ਸਮਾਗਮ ਦੌਰਾਨ ਸਾਬਕਾ ਵਿਧਾਇਕ ਸ੍ਰੀ ਲਵ ਕੁਮਾਰ ਗੋਲਡੀ ਨੇ ਸੰਬੋਧਨ ਕਰਦਿਆਂ ਗੜ•ਸ਼ੰਕਰ ਦੀਆਂ ਖਾਸ ਕਰਕੇ ਬੀਤ ਇਲਾਕੇ ਦੀਆਂ ਸਮੱਸਿਆਵਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿੱਤ ਮੰਤਰੀ ਨੇ ਸ੍ਰੀ ਖੁਰਾਲਗੜ• ਸਾਹਿਬ ਦੀ ਗਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਹਲਕਾ ਵਿਧਾਇਕ ਚੱਬੇਵਾਲ ਅਤੇ ਚੇਅਰਮੈਨ ਐਸ.ਸੀ.ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਅਤੇ ਜ਼ਿਲ•ਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਪਵਨ ਕੁਮਾਰ ਆਦੀਆ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ• ਸਾਹਿਬ ਦੇ ਪ੍ਰਧਾਨ ਡਾ. ਕੇਵਲ ਸਿੰਘ ਨੇ ਇਸ ਇਤਿਹਾਸਕ ਸਥਾਨ ਦੀ ਮਹੱਤਤਾ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਹਲਕਾ ਵਿਧਾਇਕ ਸ੍ਰ. ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਹਲਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਡੋਗਰਾ, ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਰਪ੍ਰੀਤ ਸਿੰਘ ਲਾਲੀ, ਕੋ-ਚੇਅਰਮੈਨ ਐਸ.ਸੀ.ਡਿਪਾਰਟਮੈਂਟ ਸ੍ਰੀ ਜੰਗ ਬਹਾਦਾਰ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਰਵਿੰਦਰ ਕੁਮਾਰ ਰੋਜ਼ੀ, ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ੍ਰੀ ਅਮਰਿੰਦਰ ਜੌੜਾ, ਕੌਂਸਲਰ ਅਤੇ ਸਾਬਕਾ ਜ਼ਿਲ•ਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਕਾਂਗਰਸੀ ਆਗੂ ਸ੍ਰੀਮਤੀ ਨਿਮਿਸ਼ਾ ਮਹਿਤਾ, ਸਾਬਕਾ ਸਰਪੰਚ ਅਤੇ ਕੈਸ਼ੀਅਰ ਸ੍ਰੀ ਰਣਜੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਸੰਗਤਾਂ ਹਾਜ਼ਰ ਸਨ।