ਬਠਿੰਡਾ ਜ਼ਿਲੇ ਚ ਪਹਿਲੀ ਵਾਰ ਆਯੋਜਿਤ ਕੀਤੇ ਗਏ ਲਾਇਟ ਐਂਡ ਸਾਊਂਡ ਸ਼ੋਅ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ

Punjab
By Admin

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ*

  **   ਬਠਿੰਡਾ, 8 ਦਸੰਬਰ : ਜਿਲਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਦੀ ਯੋਗ ਅਗਵਾਈ ਹੇਠ ਫਲੋਟਿੰਗ ਲਾਇਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਸਥਾਨਕ ਗੋਨਿਆਣਾ ਰੋਡ ਤੇ ਸਥਿਤ ਝੀਲ ਨੰਬਰ-2 ‘ਤੇ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਆਪਣੀ ਹਾਜ਼ਰੀ ਭਰਨ ਆਏ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਆਧੁਨਿਕ ਤਕਨੀਕ ਰਾਹੀਂ ਰੌਚਕ ਅੰਦਾਜ਼ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਬਹੁਤ ਵੱਡਾ ਉਪਰਾਲਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਸਾਰਿਆਂ ਨੂੰ ਰਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਤਕਰੀਬਨ 45-45 ਮਿੰਟ ਦੇ ਦੋ ਸ਼ੋਅ ਇਸ ਪ੍ਰੋਗਰਾਮ ਦੌਰਾਨ ਦਿਖਾਏ ਗਏ। ਸ਼ਾਮ 06:30 ਵਜ਼ੇ ਸ਼ੁਰੂ ਹੋਏ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਸਮੂਲੀਅਤ ਰਹੀ।

ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਇਹ ਸ਼ੋਅ ਇਸੇ ਤਰੀਕੇ ਨਾਲ ਹੀ ਕੱਲ੍ਹ (ਸੋਮਵਾਰ) ਨੂੰ ਵੀ ਇਸੇ ਸਮੇਂ ਅਨੁਸਾਰ ਹੀ ਦਿਖਾਏ ਜਾਣਗੇ। ਉਨ੍ਹਾਂ ਕਿਹਾ ਕਿ ਆਪਾਂ ਸਾਰਿਆਂ ਨੂੰ ਰਲ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

ਅੱਜ ਦੇ ਇਸ ਪ੍ਰੋਗਰਾਮ ਦੌਰਾਨ ਸੀਨੀਅਰ ਪੁਲੀਸ ਕਪਤਾਨ ਡਾ. ਨਾਨਕ ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮ ਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਵੀਰ ਸਿੰਘ ਬਰਾੜ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਇੰਮਪੂਰਵਮੈਂਟ ਟ੍ਰਸਟ ਦੇ ਚੇਅਰਮੈਨ ਸ਼੍ਰੀ ਕੇ.ਕੇ ਅਗਰਵਾਲ, ਪਵਨ ਮਾਨੀ, ਮੋਹਨ ਲਾਲ ਝੁੰਬਾ, ਟਹਿਲ ਸੰਧੂ, ਰਾਜਨ ਗਰਗ ਆਦਿ ਹਾਜ਼ਰ ਸਨ।

Leave a Reply