ਬ੍ਰਹਮ ਮਹਿੰਦਰਾ ਵੱਲੋਂ ਸੀਨੀਅਰ ਕਾਂਗਰਸ ਆਗੂ ਸੁਰਿੰਦਰ ਸਿੰਗਲਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
By Admin

ਚੰਡੀਗੜ੍ਹ, 28 ਜੂਨ :

ਸਿਹਤ ਮੰਤਰੀ, ਪੰਜਾਬ ਬ੍ਰਹਮ ਮਹਿੰਦਰਾ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ, ਪੰਜਾਬ ਸ੍ਰੀ ਸੁਰਿੰਦਰ ਸਿੰਗਲਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸਵੇਰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਦੇਹਾਂਤ ਹੋ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ  ਮਹਿੰਦਰਾ ਨੇ ਕਿਹਾ ਕਿ ਆਪਣੇ ਸਾਬਕਾ ਸਹਿਯੋਗੀ ਦੀ ਅਚਾਨਕ ਮੌਤ ਬਾਰੇ ਜਾਣ ਕੇ ਉਨ੍ਹਾਂ ਨੂੰ ਬੜਾ ਦੁੱਖ ਲੱਗਾ ਹੈ, ਜਿਨ੍ਹਾਂ ਨੇ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਉਭਾਰ ਲਈ ਅਣਥੱਕ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਉਮਰ ਭਰ ਗਰੀਬ ਵਰਗ ਅਤੇ ਆਮ ਲੋਕਾਂ ਦੇ ਹਿੱਤਾਂ ਤੇ ਭਲਾਈ ਲਈ ਯਤਨਸ਼ੀਲ ਰਹੇ। ਉਨ੍ਹਾਂ ਬਠਿੰਡਾ ਹਲਕੇ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਇਆ। ਸ੍ਰੀ ਬ੍ਰਹਮ ਮਹਿੰਦਰਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।  ਸਿੰਗਲਾ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।

Leave a Reply