ਭਾਰਤੀ ਸੰਵਿਧਾਨ ਦੇ ਜਨਮਦਾਤਾ ਦੇ ਜਨਮ ਦਿਵਸ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Punjab
By Admin

-ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਵਸ ਤੇ ਲਿਆ ਵੋਟਰ ਪ੍ਰਣ
ਮਾਨਸਾ, 14 ਅਪ੍ਰੈਲ (                  ): ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਬੀ.ਆਰ. ਅੰਬੇਦਕਰ ਦਾ ਜਨਮ ਦਿਵਸ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਡਾ.ਬੀ.ਆਰ. ਅੰਬੇਦਕਰ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਨਸਾ ਸ. ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ. ਲਤੀਫ਼ ਅਹਿਮਦ ਅਤੇ ਸਹਾਇਕ ਕਮਿਸ਼ਨਰ ਸ. ਨਵਦੀਪ ਕੁਮਾਰ ਨੇ ਡਾ. ਬੀ.ਆਰ.ਅੰਬੇਦਕਰ ਦੇ ਬੁੱਤ ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਉਪਰੰਤ ਸਥਾਨਕ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ ਨੇ ਸਮੂਹ ਹਾਜਰੀਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟਰ ਪ੍ਰਣ ਦਿਵਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਣ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਉਪਰੰਤ ਉਨ੍ਹਾਂ ਡਾ. ਬੀ.ਆਰ. ਅੰਬੇਦਕਰ ਬਾਰੇ ਬੋਲਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਇਕ ਮਹਾਨ ਵਿਦਵਾਨ, ਲੇਖਕ, ਸਮਾਜਿਕ ਪਰਿਵਰਤਕ, ਕਾਨੂੰਨ ਅਤੇ ਸੰਵਿਧਾਨ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰ, ਕਥਨ, ਫਲਸਫਾ, ਵਿਦਵਤਾ, ਮਾਨਵਤਾ ਅਤੇ ਕਮਜ਼ੋਰ ਵਰਗ ਲਈ ਉਨ੍ਹਾਂ ਦਾ ਮੋਹ ਯਾਦ ਕਰਦਿਆਂ ਸਾਨੂੰ ਉਨ੍ਹਾਂ ਦੇ ਸਿਧਾਂਤਾ ਤੇ ਚੱਲਣ ਦੀ ਜ਼ਰੂਰਤ ਹੈ। ਉਨ੍ਹਾਂ ਡਾ. ਅੰਬੇਦਕਰ ਦੀ ਜਿੰਦਗੀ ਅਤੇ ਸੰਘਰਸ਼ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਉਪਰੰਤ ਸਮੂਹ ਹਾਜਰੀਨ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਜਗਰੂਪ ਭਾਰਤੀ, ਚੋਣ ਤਹਿਸੀਲਦਾਰ ਸ. ਗੁਰਚਰਨ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Leave a Reply