ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

Punjab REGIONAL
By Admin

• ਪੀੜਤਾਂ ਨੂੰ ਰਾਹਤ ਛੇਤੀ ਮੁਹੱਈਆ ਕਰਵਾਉਣ ਦੇ ਹੁਕਮ, ਅਮਨ-ਕਾਨੂੰਨ ਬਰਕਰਾਰ ਰੱਖਣ ਵਾਸਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ
ਤਲ ਅਵੀਵ/ਅੰਮ੍ਰਿਤਸਰ, 22 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ•ਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ•ਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ।


ਸਕਾਈਪ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ•ਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲੀਸ ਕਮਿਸ਼ਨਰ ਸੁਧਾਂਸ਼ੂ ਸ੍ਰੀਵਾਸਤਵਾ ਨੇ ਵੀ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਇਨ•ਾਂ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹਾਲਾਤ ਪੂਰੀ ਤਰ•ਾਂ ਕਾਬੂ ਹੇਠ ਹਨ ਅਤੇ ਇਕ ਪੀੜਤ ਨੂੰ ਛੱਡ ਕੇ ਬਾਕੀ ਸਾਰੇ ਪੀੜਤਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਸੁਰੇਸ਼ ਕੁਮਾਰ ਨੇ ਦੱਸਿਆ ਕਿ 58 ਮ੍ਰਿਤਕਾਂ ਵਿੱਚੋਂ 52 ਦਾ ਸਸਕਾਰ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਦਾ ਸਸਕਾਰ ਵੀ ਅੱਜ ਕਰ ਦਿੱਤਾ ਜਾਵੇਗਾ। ਉਨ•ਾਂ ਅੱਗੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ 58 ਵਿਅਕਤੀਆਂ ਨੂੰ ਹਸਪਤਾਲਾਂ ਵਿੱਚ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਕੁੱਲ 116 ਪਰਿਵਾਰ ਪ੍ਰਭਾਵਿਤ ਹੋਏ ਹਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਲਈ ਉਨ•ਾਂ ਵੱਲੋਂ ਐਲਾਨਿਆ ਗਿਆ ਮੁਆਵਜ਼ਾ ਵਾਰਸਾਂ ਨੂੰ ਦੇਣ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।
ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ•ਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਲਾਹ ਮੁਤਾਬਕ ਗੈਰ-ਸਰਕਾਰੀ ਸੰਸਥਾਵਾਂ ਅਤੇ ਮਾਲ ਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀਆਂ ‘ਤੇ ਅਧਾਰਿਤ ਹੰਗਾਮੀ ਸਹਾਇਤਾ ਗਰੁੱਪਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ•ਾਂ ਦੱਸਿਆ ਕਿ ਇਨ•ਾਂ ਗਰੁੱਪਾਂ ਵੱਲੋਂ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਉਨ•ਾਂ ਨੂੰ ਰਾਸ਼ਨ, ਕੰਬਲ, ਕੱਪੜੇ ਆਦਿ ਦੀ ਕਿਸੇ ਤਰ•ਾਂ ਦੀ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੀੜਤਾਂ ਦੀ ਸਮਾਜਿਕ-ਆਰਥਿਕ ਸਥਿਤੀ ਦਾ ਬਿਓਰਾ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਇਨ•ਾਂ ਦੇ ਮੁੜ ਵਸੇਬੇ ਦੇ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੋਂ ਇਸ ਕਾਰਜ ਨੂੰ ਯੋਜਨਾਬੱਧ ਢੰਗ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਲੋੜ ਮੁਤਾਬਕ ਨੌਕਰੀਆਂ, ਪੈਨਸ਼ਨ ਅਤੇ ਵਿਦਿਅਕ ਸਹਾਇਤਾ ਆਦਿ ਦਾ ਪਤਾ ਲਾਇਆ ਜਾ ਸਕੇ। ਦੋਵਾਂ ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਥਿਤੀ ਸ਼ਾਂਤੀਪੂਰਨ ਹੈ ਅਤੇ ਰੇਲ ਸੇਵਾਵਾਂ ਆਮ ਵਾਂਗ ਬਹਾਲ ਹੋ ਗਈਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਣੀ ਚਾਹੀਦੀ ਹੈ ਅਤੇ ਜ਼ਰੂਰੀ ਵਸਤਾਂ ਪਹਿਲ ਦੇ ਆਧਾਰ ‘ਤੇ ਮੁੱਹਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ।
Îਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਇਸ ਦੌਰਾਨ ਕੈਬਨਿਟ ਮੰਤਰੀਆਂ ਦੇ ਸੰਕਟ ਪ੍ਰਬੰਧਨ ਗਰੁੱਪ ਦੇ ਮੁਖੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਬਾਅਦ ਦੁਪਹਿਰ ਤਿੰਨ ਵਜੇ ਮਿਲਣ ਦਾ ਪ੍ਰੋਗਰਾਮ ਨਿਰਧਾਰਤ ਹੈ ਜਦਕਿ ਪੰਜਾਬ ਕਾਂਗਰਸ ਵੱਲੋਂ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਸ਼ਾਮ 5 ਵਜੇ ਇਲਾਕੇ ‘ਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ।

Leave a Reply