ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁਹਾਲੀ ਵਿਖੇ ਮੇਅਰ ਨੂੰ ਮੁਅੱਤਲ ਕਰਨ ਦਾ ਇਕ ਘੰਟੇ ਬਾਦ ਲਿਆ ਫੈਸਲਾ ਵਾਪਿਸ

Punjab
By Admin
ਹੁਣ ਕੌਂਸਲਰਸ਼ਿਪ ਦੇ ਅਹੁਦੇ ਤੋਂ ਹਟਾਉਣ ਲਈ ਨੋਟਿਸ ਭੇਜਿਆ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਨਿਗਮ, ਮੁਹਾਲੀ ਵਿਖੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਇਕ ਘੰਟਾ ਬਾਦ ਵਾਪਿਸ ਲੈਂਦੇ ਹੋਏ ਹੁਣ ਉਸ ਨੂੰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਖਜਾਨੇ ਨੂੰ ਖੋਰਾ ਲਾਉਣ ਦੀ ਕੀਤੀ ਕਾਰਵਾਈ ਦਾ ਸਖਤ ਨੋਟਿਸ ਲੈਂਦਿਆਂ ਮੇਅਰ ਨੂੰ ਕੌਂਸਲਰਸ਼ਿਪ ਦੇ ਅਹੁਦੇ ਤੋਂ ਹਟਾਉਣ ਲਈ ਨੋਟਿਸ ਭੇਜਿਆ ਹੈ ਅਤੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ, ਤੱਤਕਾਲੀ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕੇਸ ਸਰਕਾਰ ਨੂੰ ਭੇਜਿਆ ਹੈ।

Leave a Reply