# ਰਾਸ਼ਟਰੀ ਵੋਟਰ ਦਿਵਸ ਅੱਜ; ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ

Punjab
By Admin

• ਮੁੱਖ ਚੋਣ ਦਫਤਰ ਵੱਲੋਂ ਵੋਟਰ ਦਿਵਸ ਸਬੰਧੀ ਮਨਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਚੰਡੀਗੜ•, 24 ਜਨਵਰੀ
ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਦੇਸ਼ ਭਰ ਵਿੱਚ ਅੱਜ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਪੰਜਾਬ ਦਾ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਸ਼ਿਰਕਤ ਕਰਨਗੇ ਜਦੋਂ ਕਿ ਪੰਜਾਬ ਦੇ ਮੁੱਖ ਚੋਣ ਅਫਸਰ ਸ੍ਰੀ ਵੀ.ਕੇ.ਸਿੰਘ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ•ਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦਾ ਵਿਸ਼ਾ ਲੋਕਾਂ ਦੀ ਵੋਟਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੂਹ ਵਿੱਤ ਕਮਿਸ਼ਨਰਾਂ/ਪ੍ਰਮੁੱਖ ਸਕੱਤਰਾਂ/ਪ੍ਰਬੰਧਕੀ ਸਕੱਤਰਾਂ/ਵਿਭਾਗ ਮੁਖੀਆਂ ਅਤੇ ਬੋਰਡ ਤੇ ਕਾਰਪੋਰੇਸ਼ਨਾਂ ਦੇ ਪ੍ਰਬੰਧਕੀ ਨਿਰਦੇਸ਼ਕਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਵੋਟ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਦੇ ਲਈ ਰਾਸ਼ਟਰੀ ਵੋਟਰ ਦਿਵਸ ਮੌਕੇ ਭਾਸ਼ਣ, ਵਾਦ-ਵਿਵਾਦ, ਚਿੱਤਰਕਾਰੀ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣ। ਉਨ•ਾਂ ਅਗਾਂਹ ਦੱਸਿਆ ਕਿ ਲੋਕਤੰਤਰ ਪ੍ਰਣਾਲੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਅਧਿਕਾਰੀ ਅਤੇ ਕਰਮਚਾਰੀ 25 ਜਨਵਰੀ ਨੂੰ ਸਵੇਰੇ 11 ਵਜੇ ਸਮੂਹਿਕ ਰੂਪ ਵਿੱਚ ਸਹੁੰ ਵੀ ਚੁੱਕਣਗੇ।

Leave a Reply