ਪੰਜਾਬ ਅੰਦਰ ਰੈਗੂਲਰ ਅਧਿਆਪਕਾਂ ਦੀ ਤਨਖਾਹ ਵਿਚ ਪੰਜਾਬ ਸਰਕਾਰ ਵਲੋਂ ਕਿਸੇ ਤਰ੍ਹਾਂ ਦੀ ਕੋਈ ਕਟੌਤੀ ਕਰਨ ਦਾ ਪ੍ਰਸਤਾਵ ਨਹੀਂ ਹੈ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਝ ਗ਼ਲਤ ਅਨਸਰ ਇਸ ਤਰ੍ਹਾਂ ਦੀ ਅਫਵਾਹ ਫੈਲਾ ਰਹੇ ਹਨ ਅਧਿਆਪਕਾਂ ਦੀ ਤਨਖਾਹ ਵਿਚ 10 ਫ਼ੀਸਦੀ ਕਟੌਤੀ ਕਰਨ ਦਾ ਨਾ ਕੋਈ ਪ੍ਰਸਤਾਵ ਹੈ ਨਾ ਇਸ ਬਾਰੇ ਕੋਈ ਵਿਚਾਰ ਕੀਤਾ ਗਿਆ ਹੈ ਨਾ ਇਸ ਤਰ੍ਹਾਂ ਦਾ ਕੋਈ ਪ੍ਰਸਤਾਵ ਮੁਖ ਮੰਤਰੀ ਨੂੰ ਭੇਜਿਆ ਗਿਆ ਹੈ ਸਿਖਿਆ ਵਿਭਾਗ ਦੇ ਬੁਲਾਰੇ ਨੇ ਇਸ ਨੂੰ ਬੇਬੁਨਿਆਦ ਦੱਸਿਆ ਹੈ ਤੇ ਅਧਿਆਪਕਾਂ ਨੂੰ ਕਿਹਾ ਹੈ ਕਿ ਉਹ ਇਸ ਤਰ੍ਹਾਂ ਦੀਆਂ ਅਫ਼ਵਾਵਾਂ ਵੱਲ ਧਿਆਨ ਨਾ ਦੇਣ
