#ਵਿਜੇ ਸਾਂਪਲਾ ਵਲੋਂ ਸ੍ਰੀ ਰਾਜ ਖੁਰਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab
By Admin

ਚੰਡੀਗੜ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ, ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸੂਬਾ ਜਥੇਬੰਦਕ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਰਾਜ ਖੁਰਾਣਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸਾਂਪਲਾ ਨੇ ਕਿਹਾ ਹੈ ਕਿ ਖੁਰਾਣਾ ਦਾ ਜੀਵਨ ਜਨਤਾ ਤੇ ਸਮਾਜ ਨੂੰ ਸਮਰਪਿਤ ਰਿਹਾ ਹੈ ਅਤੇ ਉਹ ਇਕ ਚੰਗੀ ਰਾਸ਼ਟਰਵਾਦੀ ਸੋਚ ਰੱਖਦੇ ਸਨ। ਉਨ•ਾਂ ਕਿਹਾ ਕਿ ਖੁਰਾਣਾ ਦੇ ਦੇਹਾਂਤ ਨਾਲ ਪਾਰਟੀ ਨੂੰ ਨਾ ਪੂਰਿਆਂ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਹਨਾਂ ਵਲੋਂ ਸੇਵਾ ਭਾਵਨਾ ਰਾਹੀਂ ਸਮਾਜ ਲਈ ਨਿਭਾਏ ਵਡਮੁੱਲੇ ਯੋਗਦਾਨ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਸਾਂਪਲਾ ਨੇ ਕਿਹਾ ਕਿ ਪ੍ਰਮਾਤਮਾ ਮਰਹੂਮ ਸ੍ਰੀ ਰਾਜ ਖੁਰਾਣਾ ਦੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਉਨ•ਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖ਼ਸ਼ਣ।

Leave a Reply