ਸ਼ਾਹਕੋਟ ਜ਼ਿਮਨੀ ਚੋਣ: 13 ਉਮੀਦਵਾਰ ਚੋਣ ਮੈਦਾਨ ਵਿੱਚ

re
By Admin

ਚੰਡੀਗੜ•, 15 ਮਈ

ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੇ ਸਮੇਂ ਤੋਂ ਬਾਅਦ 13 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 14 ਮਈ 2018 ਸੀ

ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦਲ ਦੇ ਨਾਇਬ ਸਿੰਘ, ਆਮ ਆਦਮੀ ਪਾਰਟੀ ਦੇ ਰਤਨ ਸਿੰਘ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਸਿਮਰਨਜੀਤ ਸਿੰਘ ਮਾਨ ਦੇ ਸੁਲੱਖਣ ਸਿੰਘ, ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਪਰਮਜੋਤ, ਸਤਪਾਲ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਨਾਇਬ ਸਿੰਘ, ਮਨੋਹਰ ਲਾਲ, ਮਲਕੀਤ ਸਿੰਘ ਤੇ ਰਾਜੇਸ਼ ਕੁਮਾਰ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ ।

ਬੁਲਾਰੇ ਨੇ ਕਿਹਾ ਕਿ ਇਨ•ਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ ।