ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸਬੰਧੀ ਸੈਮੀਨਾਰ ਕਰਵਾਇਆ

Web Location
By Admin

-ਰੋਜ਼ਗਾਰ ਬਿਊਰੋ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਤੋਂ ਕਰਵਾਇਆ ਜਾਣੂ

 ਮਾਨਸਾ, 30 ਜਨਵਰੀ (      ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ।  ਇਸ ਲੜੀ ਤਹਿਤ ਸਰਕਾਰੀ ਸੈਕੰਡਰੀ ਸਕੂਲ ਕੋਟੜਾ ਕਲ੍ਹਾਂ (ਮਾਨਸਾ) ਵਿਖੇ ਕੈਰੀਅਰ ਕਾਊਂਸਲਿੰਗ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ  ਗਿਅਰਵੀਂ ਅਤੇ ਬਾਰ੍ਹਵੀਂ ਕਲਾਸ ਦੇ 93 ਵਿਦਿਆਰਥੀ ਸ਼ਾਮਿਲ ਹੋਏ। ਇੰਨ੍ਹਾ ਵਿਦਿਆਰਥੀਆਂ ਨੂੰ ਕੈਰੀਅਰ ਕਾਊਂਸਲਰ ਸ੍ਰੀ ਵਿਕਰਮਜੀਤ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਸਬੰਧੀ ਉਪਲੱਬਧ ਸਹੂਲਤਾਂ ਜਿਵੇਂ ਕਿ ਪਲੇਸਮੈਂਟ ਕੈਂਪ, ਰਜਿਸਟ੍ਰੇਸ਼ਨ, ਕਰੀਅਰ ਕਾਊਂਸਲਿੰਗ, ਫਰੀ ਇੰਟਰਨੈੱਟ ਸੁਵਿਧਾ ਆਦਿ ਤੋਂ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਇੰਨ੍ਹਾਂ ਪ੍ਰਾਰਥੀਆਂ ਨੂੰ ਕਰੀਅਰ ਕਾਊਂਸਲਿੰਗ ਵੀ ਦਿੱਤੀ ਗਈ। ਜਿਸ ਵਿੱਚ ਕਿ ਇੰਨ੍ਹਾਂ ਪ੍ਰਾਰਥੀਆਂ ਦੀ ਰੁਚੀ ਮੁਤਾਬਿਕ ਅਗਲੇਰੀ ਪੜ੍ਹਾਈ, ਵੱਖ-ਵੱਖ ਰੱਖਿਆ ਸੈਨਾਵਾਂ ਵਿੱਚ ਭਰਤੀ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਵਿਦੇਸ਼ੀ ਰੋਜ਼ਗਾਰ ਅਤੇ ਸਿੱਖਿਆ, ਸ਼ਖਸ਼ੀਅਤ ਵਿਕਾਸ, ਆਨਲਾਇਨ ਸਿੱਖਿਆ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਇੰਨ੍ਹਾਂ ਪ੍ਰਾਰਥੀਆਂ ਨੂੰ ਹੁਨਰਮੰਦ ਕਰਨ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਕੋਰਸਾਂ ਬਾਰੇ ਜਾਗਰੂਕ ਕੀਤਾ ਗਿਆ।

Leave a Reply