ਸਹਿਕਾਰੀ ਖੰਡ ਮਿੱਲਾਂ ਨੂੰ ਮੁੜ੍ਹ ਸੁਰਜੀਤ ਕਰਨ ਲਈ ਯੋਜਨਾਂ ਤਿਆਰੀ ਅਧੀਨ- ਡੀ.ਪੀ. ਰੈਡੀ

Punjab
By Admin

(ਕੈਬਨਿਟ ਸਬ-ਕਮੇਟੀ ਕਰੇਗੀ ਅੰਤਿਮ ਫੈਸਲਾ)

ਚੰਡੀਗੜ੍ਹ 8 ਫਰਵਰੀ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰਤਾ ਵਿਭਾਗ ਵੱਲੋਂ ਪੰਜਾਬ ਦੀਆਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੁੜ ਸੁਰਜੀਤੀ ਲਈ ਯੋਜਨਾਂ ਤਿਆਰਕੀਤੀ ਜਾ ਰਹੀ ਹੈ ਜਿਸ ਵਿਚ ਖੰਡ ਉਦਯੋਗ ਨਾਲ ਸਬੰਧਤ ਉਘੇ ਮਾਹਿਰਾਂ ਦੀ ਗਠਿਤ ਕਮੇਟੀ ਤੋਂ ਵੀ ਠੋਸ ਸੁਝਾਅ ਹਾਸਲ ਕੀਤੇ ਜਾ ਰਹੇ ਹਨ।

                 ਇਹ ਪ੍ਰਗਟਾਵਾਡੀ.ਪੀ.ਰੈਡੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਨੇ ਰਾਜ ਦੀਆਂ  ਸਹਿਕਾਰੀ ਖੰਡ ਮਿੱਲਾਂ ਦੀ ਮੁੜ੍ਹ ਸੁਰਜੀਤੀ ਅਤੇ ਆਧੁਨੀਕੀਕਰਨ ਸਬੰਧੀ ਸੁਝਾਅ ਦੇਣ ਲਈ ਗਠਿਤ ਮਾਹਿਰਾਂ ਦੀ ਕਮੇਟੀ ਦੀ ਅੱਜਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਖੰਡ ਉਦਯੋਗ ਨਾਲ ਸਬੰਧਤ ਦੇਸ਼ ਪੱਧਰੀ ਮਾਹਿਰਾਂ ਤੋਂ ਇਲਾਵਾ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ, ਪ੍ਰਬੰਧਨਿਰਦੇਸ਼ਕ, ਸ਼ੂਗਰਫੈਡ, ਪੰਜਾਬ, ਪ੍ਰਬੰਧ ਨਿਰਦੇਸ਼ਕ, ਪਨਕੋਫੈਡ ਪੰਜਾਬ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਵੀ ਭਾਗ ਲਿਆ ਗਿਆ।

                         ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਖੰਡ ਉਦਯੋਗ ਨਾਲ ਸਬੰਧਤ ਉੱਚ ਪੱਧਰੀ ਮਾਹਿਰਾਂ ਦੀ ਮੀਟਿੰਗ ਪਿਛਲੇ ਮਹੀਨੇ ਹੋ ਚੁੱਕੀ ਹੈ ਜਿਸ ਵਿੱਚ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਦਰਪੇਸ਼ ਮੁਸਕਿਲਾਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਸੀ। ਰੈਡੀ ਨੇ ਦੱਸਿਆ ਕਿ ਅੱਜ ਹੋਈ ਮੀਟਿੰਗ ਵਿੱਚ ਦੇਸ਼ ਵਿੱਚ ਖੰਡ ਸੱਨਅਤ  ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈਨਿਰਭਰ ਬਨਾਉਣਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਵੱਖ-ਵੱਖ ਮਾਹਿਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ।

                      ਰੈਡੀ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਰਾਜ ਵਿਚਲੀਆਂ ਘਾਟੇ ਵਿੱਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਵਿੱਚ ਸੁਧਾਰ ਕਰਨ ਲਈਇਨ੍ਹਾਂ ਦੇ ਅਧੁਨਿਕੀਕਰਨ, ਡਿਸਟਿਲਰੀ ਸਥਾਪਿਤ ਕਰਕੇ ਇਥਾਨੋਲ ਦਾ ਉਤਪਾਦਨ ਅਤੇ ਕੋ-ਜਨਰੇਸ਼ਨ ਪਲਾਂਟ ਲਗਾਉਣ ਆਦਿ ਸਬੰਧੀ ਯੋਜਨਾਂ ਤਿਆਰ ਕੀਤੀ ਜਾ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਮਾਹਿਰਾਂ ਵੱਲੋਂ ਪੰਜਾਬ ਵਿੱਚ ਗੰਨੇ ਦੀਖੇਤੀ ਸਬੰਧੀ ਸੁਝਾਅ ਦਿੱਤੇ ਗਏ ਜਿਨ੍ਹਾਂ ਵਿੱਚ ਗੰਨੇ ਦੀਆਂ ਵੱਧ ਝਾੜ ਅਤੇ ਖੰਡ ਦੀ ਮਾਤਰਾ ਵਾਲੀਆਂ ਕਿਸਮਾਂ  ਉਪਲੱਬਧ ਕਰਵਾਉਣ, ਗੰਨਾ ਕਾਸ਼ਤਕਾਰਾਂ ਨੂੰ ਵਧੀਆ ਕਿਸਮ ਦਾ ਬੀਜ਼ ਉਪਲੱਬਧ ਕਰਵਾਉਣ, ਗੰਨੇ ਦੀ ਕਟਾਈ ਅਤੇਮਜਦੂਰਾਂ ਸਬੰਧੀ ਦਰਪੇਸ਼ ਮੁਸਕਲਾਂ ਸ਼ਾਮਲ ਹਨ। ਇਸ ਸਬੰਧੀ ਤਕਨੀਕੀ ਸੁਧਾਰਾਂ ਅਤੇ ਚੀਨੀ, ਇਥਾਨੋਲ ਆਦਿ ਦੇ ਉਤਪਾਦਨ ਸਬੰਧੀ ਵਿਚਾਰ ਚਰਚਾ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮਾਹਿਰਾਂ ਦੀ ਗਠਿਤ ਕਮੇਟੀ ਵੱਲੋ ਰਿਪੋਰਟਸਰਕਾਰ ਨੂੰ ਜਲਦੀ ਹੀ ਪੇਸ਼ ਕੀਤੀ ਜਾਵੇਗੀ, ਜਿਸ ਨੂੰ ਕੈਬਨਿਟ ਸਬ ਕਮੇਟੀ ਅੱਗੇ ਵਿਚਾਰ ਲਈ ਪੇਸ਼ ਕੀਤਾ ਜਾਵੇਗਾ।

Leave a Reply