#ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਆਗੂਆਂ ਨੂੰ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ

Punjab
By Admin

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਇੱਕ ਪ੍ਰੈਸ ਬਿਆਨ ਰਾਹੀਂ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਨਾਲ ਸਬੰਧਤ ਪਾਰਟੀ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸਿੰਗਾਰਾ ਸਿੰਘ ਲੋਹੀਆਂ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ ਨੂੰ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਕੀਮਤ ਤੇ ਕਾਇਮ ਰੱਖਿਆ ਜਾਵੇਗਾ, ਕਿਸੇ ਨੂੰ ਵੀ ਅਨੁਸ਼ਾਸ਼ਨ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

Leave a Reply