ਸੂਬੇ ਵਿੱਚ 125.29 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 95.30 ਫੀਸਦੀ ਕਣਕ ਦੀ ਚੁੱਕਾਈ ਪੂਰੀ

re
By Admin

ਚੰਡੀਗੜ, 13 ਮਈ:

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ 12 ਮਈ ਤੱਕ ਕੁੱਲ 125.29 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 124.74 ਲੱਖ ਮੀਟ੍ਰਿਕ ਟਨ ਅਤੇ 53,891 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਦੱਸਿਆ ਕਿ 95.30 ਫੀਸਦੀ ਕਣਕ ਦੀ ਚੁੱਕਾਈ ਵੀ ਪੂਰੀ ਹੋ ਚੁੱਕੀ ਹੈ।

ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ 28.87 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ ਮਾਰਕਫੈਡ ਨੇ 27.36 ਲੱਖ ਮੀਟ੍ਰਿਕ ਟਨ, ਪਨਸਪ ਨੇ 24.09 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 16.96 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.45 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 14.99 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।