1 ਆਈ.ਏ.ਐਸ. ਅਫਸਰ ਦਾ ਤਬਾਦਲਾ

Punjab
By Admin

ਚੰਡੀਗੜ੍ਹ, 30 ਦਸੰਬਰ:

ਪੰਜਾਬ ਸਰਕਾਰ ਨੇ ਅੱਜ ਇੱਕ ਆਈ.ਏ.ਐਸ. ਅਫਸਰ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਜੀ. ਵਜਰਾਲਿੰਗਮ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਲਗਾਇਆ ਗਿਆ ਹੈ ਅਤੇ ਵਧੀਕ ਮੁੱਖ ਸਕੱਤਰ ਪਾਰਲੀਮਾਨੀ ਮਾਮਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਬੁਲਾਰੇ ਨੇ ਅਗਾਂਹ ਦੱਸਿਆ ਕਿ ਇਹ ਹੁਕਮ ਮਿਤੀ 31-12-2017 (ਬਾਅਦ ਦੁਪਿਹਰ) ਸ੍ਰੀ ਮਨਦੀਪ ਸਿੰਘ ਸੰਧੂ, ਆਈ.ਏ.ਐਸ. ਦੀ ਸੇਵਾ ਮੁਕਤੀ ਮਗਰੋਂ ਲਾਗੂ ਹੋਣਗੇ।

Leave a Reply