Day: December 11, 2017

ਸਿੰਚਾਈ ਘੁਟਾਲਾ: ਵਿਜੀਲੈਂਸ ਵਲੋਂ ਇੰਜੀਨੀਅਰ ਹਰਵਿੰਦਰ ਸਿੰਘ ਗ੍ਰਿਫਤਾਰ

(ਮੋਹਾਲੀ ਦੀ ਅਦਾਲਤ ਨੇ ਦੋਸ਼ੀ ਨੂੰ 14 ਦਸੰਬਰ ਤੱਕ ਪੁਲੀਸ ਹਿਰਾਸਤ ‘ਚ ਭੇਜਿਆ) ਚੰਡੀਗੜ•, 11 ਦਸੰਬਰ: ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਸਿੰਚਾਈ ਘੋਟਾਲੇ ਵਿੱਚ ਸ਼ਾਮਲ ਸੇਵਾਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 7 ਦਸੰਬਰ ਨੂੰ ਦੋਸ਼ੀ ਹਰਵਿੰਦਰ ਸਿੰਘ ਦੀ ਜ਼ਮਾਨਤ ਅਰਜੀ ਨੂੰ ਖਾਰਜ ਕਰਦਿਆਂ ਉਸ ਨੂੰ ਇਕਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਹਰਵਿੰਦਰ ਸਿੰਘ ਅੱਜ ਮੋਹਾਲੀ ਦੀ ਅਦਾਲਤ ਵਿਚ ਖੁਦ ਹੀ ਪੇਸ਼ ਹੋ ਗਿਆ ਜਿਸ ਪਿਛੋਂ ਉਸ ਨੂੰ ਪੁੱਛਪੜਤਾਲ ਲਈ 14 ਦਸੰਬਰ ਤੱਕ ਵਿਜੀਲੈਂਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।           ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੇ ਇੰਜੀਨੀਅਰ ਹਰਵਿੰਦਰ ਸਿੰਘ ਸਮੇਤ ਬਾਕੀ ਦੋਸ਼ੀਆਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਜਾਂਚਵਿਚ ਸ਼ਾਮਲ ਹੋਣ ਲਈ ਕਿਹਾ ਸੀ। ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਸਿੰਚਾਈ ਵਿਭਾਗ ਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13(2) ਸਮੇਤ ਆਈ.ਪੀ.ਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇਐਸ.ਏ.ਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਇਹ ਵੀ ਕਿਹਾ ਕਿ ਬਿਓਰੋ ਵਲੋਂ ਦੋਸ਼ੀ ਤੋਂ ਹਿਰਾਸਤ ਦੌਰਾਨ ਇਸ ਘੁਟਾਲੇ ਸਬੰਧੀ ਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ ।
Read More