ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਖੁੱਲ੍ਹੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਅਤੇ 20 ਡਾਲਰ ਫ਼ੀਸ ਦੀ ਸ਼ਰਤ ਖਤਮ ਕੀਤੀ ਜਾਵੇ:ਸੁਖਜਿੰਦਰ ਸਿੰਘ ਰੰਧਾਵਾ

Web Location
By Admin

ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਜੋ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਹਨ, ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਮਤਾ ਪੇਸ਼ ਕੀਤਾ ਕਿ ਵਿਧਾਨ ਸਭਾ ਸਦਨ ਪੰਜਾਬ ਸਰਕਾਰ ਨੂੰ ਅਪੀਲ ਕਰੇ ਕਿ ਉਹ ਭਾਰਤ ਸਰਕਾਰ ਨੂੰ ਅਪੀਲ ਕਰਨ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਖੁੱਲ੍ਹੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਅਤੇ 20 ਡਾਲਰ ਫ਼ੀਸ ਦੀ ਸ਼ਰਤ ਖਤਮ ਕੀਤੀ ਜਾਵੇ।ਸ ਰੰਧਾਵਾ ਨੇ ਕਿਹਾ ਕਿ ਪਾਸਪੋਰਟ ਦੀ ਬਜਾਏ ਆਧਾਰ ਕਾਰਡ ਨੂੰ ਸ਼ਨਾਖ਼ਤ ਵਜੋਂ ਸਵਿਕਾਰਨਾ ਚਾਹੀਦਾ। ਇਹ ਮਤਾ ਸਰਵਸੰਮਤੀ ਨਾਲ ਪਾਸ ਹੋ ਗਿਆ ਹੈ।

Leave a Reply