ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੋਸਟ ਮੈਟਿ੍ਰਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ

Punjab REGIONAL
By Admin
ਚੰਡੀਗੜ, 21 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਵਿੱਤ ਵਿਭਾਗ ਨੇ ਅੱਜ ਪੋਸਟ ਮੈਟਿ੍ਰਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ ਕੀਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਤਹਿਤ ਸਾਲ 2016-17 ਦੀ ਅਦਾਇਗੀ ਲਈ 172 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰਾਂ ਕਿਸਾਨਾਂ ਦੀ ਖੇਤੀ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 150 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਹੋਈਆਂ ਹਨ ਕਿ ਵਿੱਤੀ ਅਨੁਸ਼ਾਸਨ ਅਤੇ ਵਾਧੂ ਖਰਚਿਆਂ ਵਿੱਚ ਕਟੌਤੀ ਕਰਕੇ ਵਿੱਤੀ ਪ੍ਰਬੰਧ ਕੀਤੇ ਜਾਣ ਤਾਂ ਕਿ ਸੂਬੇ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ।

Leave a Reply