ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 100 ਰੁਪਏ ਮੁਆਵਜਾ ਦੇਣ ਦਾ ਫੈਸਲਾ

Punjab REGIONAL
By Admin

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਪਰਾਲੀ ਦਾ ਮੁਆਵਜਾ ਦੇਣ ਦਾ ਫੈਸਲਾ ਕੀਤਾ ਹੈ ਇਹ ਵਿਤੀ ਸਹਾਇਤਾ 5 ਏਕੜ ਤਕ ਦੇ ਕਿਸਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ ਦੇਣ ਸਬੰਧੀ ਸੁਪਰੀਟ ਕੋਰਟ ਦੇ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਰੂਪ-ਰੇਖਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਨੂੰ ਲੈ ਕੇ ਖੇਤੀਵਾੜੀ ਵਿਭਾਗ ਨੇ ਰੂਪ ਰੇਖਾ ਤਿਆਰ ਕਰ ਲਈ ਹੈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ, ਜਿਸ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕਰਵਾਈ ਕਰਨ ਲਈ ਕਿਹਾ ਗਿਆ ਹੈ, ਦੇ ਅਨੁਸਾਰ ਪਰਾਲੀ ਸਾੜਨ ’ਤੇ ਲਗਾਈ ਪਾਬੰਦੀ ਦਾ ਉਲੰਘਣ ਕਰਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਪ੍ਰਭਾਵਾਂ, ਜਿਸ ਨਾਲ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸੂਬੇ ’ਤੇ ਵਾਧੂ ਬੋਝ ਪਵੇਗਾ, ਬਾਰੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।

Leave a Reply