ਕ੍ਰਿਸਮਿਸ ਡੇ ਅਤੇ ਨਵੇਂ ਸਾਲ ਦੇ ਮੌਕੇ ‘ਤੇ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ ਆਮ ਪਬਲਿਕ ਪਟਾਕੇ ਚਲਾ ਸਕਦੀ ਹੈ

Punjab
By Admin
ਬਠਿੰਡਾ, 20 ਨਵੰਬਰ : ਵਧੀਕ ਜ਼ਿਲਾ ਮੈਜਿਸਟੇ੍ਰਟ ਬਠਿੰਡਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਅਤੇ ਮਾਨਯੋਗ ਸੁਪਰੀਮ ਕੋਰਟ ਵਲੋਂ ਕੀਤੀਆਂ ਹਦਾਇਤਾਂ ਅਨੁਸਾਰ ਜ਼ਿਲਾ ਬਠਿੰਡਾ ਵਿਚ ਤਿਉਹਾਰ ਕ੍ਰਿਸਮਿਸ ਡੇ ਅਤੇ ਨਵੇਂ ਸਾਲ ਦੇ ਮੌਕੇ ‘ਤੇ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ ਆਮ ਪਬਲਿਕ ਪਟਾਕੇ ਚਲਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ (ਤੇਲ ਸੋਧਕ ਕਾਰਖਾਨਾ) ਫੁੱਲੋਖਾਰੀ ਦੇ ਨਜਦੀਕ ਪੈਂਦੇ ਪਿੰਡਾਂ (ਫੁੱਲੋਖਾਰੀ, ਰਾਮਾਂ ਮੰਡੀ, ਰਾਮਾ ਪਿੰਡ, ਰਾਮਸਰਾ, ਗਿਆਨਾ, ਕਣਕਵਾਲ) ਵਿਚ ਅਤੇ ਪਿੰਡ ਫੂਸਮੰਡੀ ਵਿਖੇ ਵੱਖ-ਵੱਖ ਤੇਲ ਕੰਪਨੀਆਂ ਦੇ ਤੇਲ ਭੰਡਾਰ ਹੋਣ ਕਾਰਨ ਕ੍ਰਿਸਮਿਸ ਡੇ ਅਤੇ ਨਵੇਂ ਸਾਲ ਦੇ ਤਿਉਹਾਰ ਸਮੇਂ ਪਟਾਕੇ ਚਲਾਉਣ ਨਾਲ ਤੇਲ ਸੋਧਕ ਕਾਰਖਾਨੇ/ਤੇਲ ਭੰਡਾਰ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਨਾਂ ਪਿੰਡਾਂ ਅਤੇ ਆਲੇ ਦੁਆਲੇ ਦੇ ਏਰੀਏ ਵਿਚ ਪਟਾਕੇ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਂਦੀ ਹੈ।
ਵਧੀਕ ਜ਼ਿਲਾ ਮੈਜਿਸਟੇ੍ਰਟ ਬਠਿੰਡਾ ਨੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਬਠਿੰਡਾ ਨੂੰ ਹਦਾਇਤ ਕੀਤੀ ਕਿ ਉਹ ਇਸ ਜ਼ਿਲੇ ਦੇ ਸਾਰੇ ਸਕੂਲਾਂ ਦੇ ਅੰਦਰ ਪ੍ਰਾਰਥਨਾ ਸਭਾ ਸਮੇਂ ਉਕਤ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਪ੍ਰਤੀ ਸਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਗੇ ਅਤੇ ਇਸ ਸਬੰਧੀ ਸਕੂਲਾਂ ਦੀ ਡਿਸਪਲੇ ਬੋਰਡ ‘ਤੇ ਵੀ ਇਸ ਸਬੰਧੀ ਨੋਟਿਸ ਲਗਾਉਣਗੇ ਅਤੇ ਕਾਰਜਕਾਰੀ ਇੰਜੀਨੀਅਰ, ਪ੍ਰਦੂਸ਼ਣ ਕੰਟਰੋਲਰ, ਬਠਿੰਡਾ ਕ੍ਰਿਸਮਿਸ ਡੇ ਅਤੇ ਨਵੇਂ ਸਾਲ ਤੋਂ ਸੱਤ ਦਿਨ ਪਹਿਲਾਂ ਅਤੇ ਸੱਤ ਦਿਨ ਬਾਅਦ ਤੱਕ ਪ੍ਰਦੂਸ਼ਣ ਦੀ ਨਿਗਰਾਨੀ ਕਰਨਗੇ।

Leave a Reply