Punjab

ਆਗਾਮੀ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਕਸੀ ਕਮਰ

ਆਗਾਮੀ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਕਸੀ ਕਮਰ

 

-ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਬਣਾਈ ਅਗਲੀ ਰਣਨੀਤੀ

 

-ਪੰਜਾਬ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਗਰ ਨਿਗਮ ਚੋਣਾ ‘ਚ ਵੀ ਆਪ ਪ੍ਰਾਪਤ ਕਰੇਗੀ ਵੱਡੀ ਜਿੱਤ: ਜਰਨੈਲ ਸਿੰਘ

 

ਚੰਡੀਗੜ੍ਹ, 19 ਮਈ

ਪੰਜਾਬ ‘ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ ‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ । ਇਸ ਬੈਠਕ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨਾਂ ਨਾਲ ਚੋਣਾਂ ਬਾਰੇ ਰਣਨੀਤੀ ‘ਤੇ ਚਰਚਾ ਕੀਤੀ ਗਈ।

ਦੱਸਦਯੋਗ ਹੈ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾ ਹੋਣੀਆਂ ਹਨ। ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਇਨਾਂ ਜਿਲ੍ਹਿਆਂ ‘ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾ ਹਾਰ ਗਏ। ਵਿਧਾਨ ਸਭਾ ਚੋਣਾ ਵਿੰਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।

ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। ‘ਆਪ’ ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ ‘ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।

ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨਾਂ ਚੋਣਾ ‘ਚ ਸਾਰੀਆਂ ਸੀਟਾਂ ‘ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾ ਲੋਕਲ ਮੁੱਦਿਆਂ ਦੇ ਆਧਾਰ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ  आਦਰਜ ਕਰੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!