ਕੋਰੋਨਾ ਵਾਇਰਸ ਦੇ ਇਕ ਹੋਰ ਪੋਜ਼ੀਟਿਵ ਮਰੀਜ਼ ਦੀ ਹੋਈ ਸ਼ਨਾਖਤ : ਸਿਵਲ ਸਰਜਨ

Web Location
By Admin

ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ ਦੋ

ਹੁਸ਼ਿਆਰਪੁਰ, 25 ਹੁਸ਼ਿਆਰਪੁਰ, 25ਮਾਰਚ:  ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 (ਕੋਰੋਨਾ ਵਾਇਰਸ) ਦੇ ਇਕ ਹੋਰ ਪੋਜ਼ੀਟਿਵ ਮਰੀਜ਼ ਦੀ ਸ਼ਨਾਖਤ ਹੋਈ ਹੈ, ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 2 ਹੋ ਗਈ ਹੈ। ਉਨ੍ਹਾਂ ਦੱਸਿਆ ਕਿ 21 ਮਾਰਚ ਨੂੰ ਮੋਰਾਂਵਾਲੀ ਦੇ ਪੋਜ਼ੀਟਿਵ ਆਏ ਮਰੀਜ਼ ਹਰਭਜਨ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਜਿਸ ਦੀ ਉਮਰ 31 ਸਾਲ ਹੈ, ਦਾ ਵੀ ਸੈਂਪਲ ਅੱਜ ਪੋਜ਼ੀਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਹਰਭਜਨ ਸਿੰਘ ਨੂੰ ਪਿਛਲੇ ਦਿਨੀਂ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ।  ਸਿਵਲ ਸਰਜਨ ਨੇ ਕਿਹਾ ਕਿ ਹੁਣ ਤੱਕ 56 ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 12 ਦੀ ਰਿਪੋਰਟ ਪ੍ਰਾਪਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਵਿਖੇ ਕੋਵਿਡ-19 (ਕੋਰੋਨਾ ਵਾਇਰਸ) ਪੋਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਵਿੱਚੋਂ 19 ਵਿਅਕਤੀ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਜ਼ੇਰੇ ਇਲਾਜ ਹਨ। ਇਨ੍ਹਾਂ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਚੰਡੀਗੜ੍ਹ ਭੇਜ ਦਿੱਤੇ ਗਏ ਹਨ।  ਡਾ. ਜਸਵੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੋਰਾਂਵਾਲੀ ਪਿੰਡ ਜਾ ਕੇ ਉਕਤ ਪਰਿਵਾਰ ਦੇ ਸੰਪਰਕ ਵਾਲੇ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੂਹ ਨਾਗਰਿਕਾਂ ਨੂੰ ਆਪਣੇ ਘਰ ਅੰਦਰ ਰਹਿ ਕੇ ਇਸ ਬੀਮਾਰੀ ਦੀ ਕੜੀ ਨੂੰ ਤੋੜਨ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ਅਤੇ ਪ੍ਰਸ਼ਾਸ਼ਨ ਵਲੋਂ ਲਗਾਏ ਗਏ ਕਰਫਿਊ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ।

Leave a Reply