Punjab

ਮਾਨਸਾ: 230 ਲੀਟਰ ਲਾਹਣ, 110 ਨਸ਼ੀਲੀਆਂ ਗੋੋਲੀਆਂ ਸਮੇਤ ਕਾਰ, 42 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ, 6 ਨਸ਼ੀਲੀਆਂ ਸੀਸ਼ੀਆਂ ਅਤੇ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ  ਦੀ ਬਰਾਮਦਗੀ

ਨਸ਼ਿਆ ਵਿਰੁੱਧ 2 ਦਿਨਾਂ ਚ 7 ਮੁਕੱਦਮੇ ਦਰਜ਼ ਕਰਕੇ 8 ਮੁਲਜਿਮ ਕੀਤੇ ਕਾਬੂ
230 ਲੀਟਰ ਲਾਹਣ, 110 ਨਸ਼ੀਲੀਆਂ ਗੋੋਲੀਆਂ ਸਮੇਤ ਕਾਰ, 42 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ, 6 ਨਸ਼ੀਲੀਆਂ ਸੀਸ਼ੀਆਂ ਅਤੇ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ  ਦੀ ਬਰਾਮਦਗੀ

ਮਾਨਸਾ, 07—03—2022.
ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ  ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ  ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਚੋੋਣਾਂ ਦੇ ਮੱਦੇਨਜ਼ਰ ਨਸ਼ਿਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਚਲਾਈ ਵਿਸੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ 2 ਦਿਨਾਂ *ਚ ਹੇਠ ਲਿਖੇ ਅਨੁਸਾਰ ਬਰਾਮਦਗੀ ਕੀਤੀ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹਰਦੀਪ ਸਿੰਘ ਪੁੱਤਰ ਕੌਰ ਸਿੰਘ ਅਤੇ ਪ੍ਰਗਟ ਸਿੰਘ ਪੁੱਤਰ ਬਲਰਾਜ ਸਿੰਘ ਵਾਸੀਅਨ ਮਾਨਸਾ ਨੂੰ ਵਰਨਾ ਕਾਰ ਨੰਯ ਸੀ.ਐਚ.01ਏ.ਜੇ—0827 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 50 ਨਸ਼ੀਲੀਆਂ ਗੋੋਲੀਆਂ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਬਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਦਲੇਲਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬੋੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।  ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੋਮਾ ਪੁੱਤਰ ਮੇਜਰ ਸਿੰਘ ਵਾਸੀ ਬਠਿੰਡਾ ਨੂੰ ਕਾਬੂ ਕਰਕੇ ਉਸ ਪਾਸੋੋਂ 60 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋੋਮਾ ਅਤੇ 6 ਨਸ਼ੀਲੀਆਂ ਸੀਸ਼ੀਆਂ ਮਾਰਕਾ ਓਮਰੈਕਸ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਲਾਲਿਆਵਾਲੀ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸਸਪਾਲੀ ਨੂੰ ਕਾਬੂ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ।  ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਮੋੋਟਰਸਾਈਕਲ ਪਲਟੀਨਾ ਨੰਯ ਪੀਬੀ.31ਐਚ—8640 ਸਮੇਤ ਕਾਬੂ ਕਰਕੇ 37 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਰੋੋਹੀ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਕੋੋਠੇ ਅਸਪਾਲ ਨੂੰ ਕਾਬੂ ਕਰਕੇ 5 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!