Punjab
ਸੰਸਦ ਔਜਲਾ ਤੇ ਵਿਧਾਇਕ ਰਾਜ ਕੁਮਾਰ ਵੇਰਕਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਦੇ ਚਲਦੇ ਸੰਸਦ ਗੁਰਜੀਤ ਔਜਲਾ ਤੇ ਵਿਧਾਇਕ ਰਾਜ ਕੁਮਾਰ ਵੇਰਕਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਤ ਕੀਤੀ ਹੈ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਉਧਰ ਸੰਸਦ ਗੁਰਜੀਤ ਔਜਲਾ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚ ਗਏ ਹਨ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਹਾਈਕਮਾਂਡ ਨੂੰ ਮਿਲ ਰਹੇ ਹਨ