ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 20 ਸਮਾਰਟ ਪ੍ਰਾਇਮਰੀ ਸਕੂਲਾਂ ਨੂੰ ਮਾਧਵ ਗਰੁੱਪ ਵੱਲੋਂ ਐਲ.ਈ.ਡੀ ਦਾਨ

Punjab REGIONAL
By Admin
ਐੱਸ.ਏ.ਐੱਸ.ਨਗਰ 14 ਅਗਸਤ (     ) ਸਕੂਲ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਾਧਵ ਗਰੁੱਪ ਗੋਬਿੰਦਗੜ੍ਹ ਵੱਲੋਂ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ 20 ਪ੍ਰਾਇਮਰੀ ਸਮਾਰਟ ਸਕੂਲਾਂ ਨੂੰ 43 ਇੰਚ ਸਮਾਰਟ ਐੱਲ ਈ ਡੀ ਦਾਨ ਕੀਤੀਆਂ ਗਈਆਂ।
ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਮਾਧਵ ਗਰੁੱਪ ਗੋਬਿੰਦਗੜ੍ਹ ਵੱਲੋਂ ਸਮਾਰਟ ਸਕੂਲ ਮੁਹਿੰਮ ਵਿੱਚ ਯੋਗਦਾਨ ਪਾਇਆ ਗਿਆ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਇਸ ਮੌਕੇ ਹੋਰ ਵੀ ਦਾਨੀ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਸਮਾਰਟ ਸਕੂਲ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਅਨਿਲ ਹਸਤੀਰ ਚੰਡੀਗੜ੍ਹ ਵੱਲੋਂ ਦਸ ਸਕੂਲਾਂ ਨੂੰ ਪ੍ਰੀ ਪ੍ਰਾਇਮਰੀ ਕਿੱਟਾਂ ਅਤੇ ਸਿੱਖਿਆ ਵਿਭਾਗ ਵੱਲੋਂ ਚਾਰ ਸਕੂਲ ਅਧਿਆਪਕਾਂ ਨੂੰ ਟੈਬਲੇਟ ਵੀ ਦਿੱਤੇ ਗਏ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਗੋਇਲ ਵੱਲੋਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਪੜ੍ਹੋ ਪੰਜਾਬ ਪ੍ਰੋਜੈਕਟ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ , ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ(ਐਲੀ.ਸਿੱ) , ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਪਰਮਜੀਤ ਕੌਰ ਸਿੱਧੂ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਵਤਾਰ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਗੁਰਦੀਪ ਸਿੰਘ , ਪੜ੍ਹੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ਮਨੈਲਾ , ਜਸਪ੍ਰੀਤ ਸਿੰਘ , ਡੀ ਐਮ ਰਾਮ ਭੂਸ਼ਣ ਅਤੇ ਮਨੀ ਚੋਪੜਾ ਹਾਜ਼ਰ ਸਨ।

 

Leave a Reply