ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

Punjab REGIONAL
By Admin

ਐੱਸ.ਏ.ਐੱਸ ਨਗਰ 20 ਅਗਸਤ(     ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹਿਸਾਬ ਵਿਸ਼ੇ ਦੇ ਅਧਿਆਪਕਾਂ ਨੂੰ ਉਹਨਾਂ ਦੀ ਪਿਛਲੇ ਸਾਲ ਦੀ ਵਿਸ਼ੇ ਵਿੱਚ ਵਧੀਆ ਕਾਰਗੁਜ਼ਾਰੀ ਅਤੇ ਸਕੂਲਾਂ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ ਪੱਤਰਾਂ ਨਾਲ਼ ਨਿਵਾਜ਼ਿਆ ਗਿਆ।

          ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ 28 ਅਧਿਆਪਕਾਂ ਨੂੰ ਉਹਨਾਂ ਦੀਆਂ ਸਕੂਲਾਂ ਵਿੱਚ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਤੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹਨਾਂ ਦੁਆਰਾ ਕੀਤੇ ਵਧੀਆ ਕਾਰਜਾਂ ਲਈ ਵਿਭਾਗ ਨੂੰ ਉਹਨਾਂ ਤੇ ਮਾਣ ਹੈ।  ਉਹਨਾਂ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ਼-ਨਾਲ਼ ਉਹਨਾਂ ਦੇ ਸਰਵ-ਪੱਖੀ ਵਿਕਾਸ ਲਈ ਵਧ ਚੜ੍ਹ ਕੇ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਬਾਕੀ ਰਹਿੰਦੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਵੀ ਵਿਭਾਗ ਵੱਲੋਂ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ।

       ਇਸ ਸਨਮਾਨ ਸਮਾਰੋਹ ਵਿੱਚ ਇੰਦਰਜੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ, ਜਰਨੈਲ ਸਿੰਘ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਸੁਰੇਖਾ ਠਾਕੁਰ ਏ.ਐੱਸ.ਪੀ.ਡੀ.,ਨਿਰਮਲ ਕੌਰ ਏ.ਐਸ.ਪੀ.ਡੀ. ਮੈਥ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply