ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤਾ 17 ਮਈ ਸ਼ਾਮ 6 ਵਜੇ ਤੋਂ 19 ਮਈ ਸ਼ਾਮ 6 ਵਜੇ ਤੱਕ ਜ਼ਿਲ੍ਹੇ ਅੰਦਰ ਡਰਾਈ ਡੇ ਘੋਸ਼ਿਤ

Punjab
By Admin

 

-23 ਮਈ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਡਰਾਈ ਡੇ ਹੋਵੇਗਾ

 

ਮਾਨਸਾ, 15 ਮਈ ( ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ  ਅਪਨੀਤ ਰਿਆਤ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ 17 ਮਈ 2019 ਨੂੰ ਸ਼ਾਮ 6.00 ਵਜੇ ਤੋਂ ਲੈ ਕੇ 19 ਮਈ 2019 ਨੂੰ (ਵੋਟਾਂ ਵਾਲੇ ਦਿਨ) ਸ਼ਾਮ 6 ਵਜੇ ਤੱਕ ਅਤੇ 23 ਮਈ 2019 ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਜ਼ਿਲ੍ਹਾ ਮਾਨਸਾ ਅਤੇ ਇਸ ਦੇ ਨਾਲ ਲੱਗਦੇ ਗੁਆਂਢੀ ਰਾਜਾਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ‘ਡਰਾਈ ਡੇ’ ਘੋਸ਼ਿਤ ਕੀਤਾ ਹੈ।

 

ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ  ਰਿਆਤ ਨੇ ਕਿਹਾ ਕਿ ਪੰਜਾਬ ਰਾਜ ਚੋਣਾਂ ਖ਼ਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ 17 ਮਈ ਨੂੰ ਸ਼ਾਮ 6 ਵਜੇ ਤੋਂ 19 ਮਈ 2019 ਨੂੰ ਸ਼ਾਮ 6 ਵਜੇ ਤੱਕ ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇ ਰਹੇਗਾ। ਉਨ੍ਹਾਂ ਕਿਹਾ ਕਿ ਉਕਤ ਦਰਸ਼ਾਈਆਂ ਗਈਆਂ ਮਿਤੀਆਂ ਨੂੰ ਸ਼ਰਾਬ ਦੇ ਠੇਕੇ, ਅਹਾਤੇ ਖੁਲ੍ਹੇ ਨਹੀਂ ਹੋਣਗੇ। ਇਸ ਤੋਂ ਇਲਾਵਾ ਸ਼ਰਾਬ ਹੋਟਲਾਂ, ਠੇਕਿਆਂ, ਰੈਸਟੋਰੈਂਟਾਂ ਕਲੱਬਾਂ ਵਿੱਚ ਵੇਚੀ ਅਤੇ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।

Leave a Reply