ਮੁਲਾਜ਼ਮਾਂ ਵੱਲੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੂੰ ਦਿੱਤਾ ਯਾਦ ਪੱਤਰ, ਤੁਰੰਤ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਕਰਕੇ ਮੰਗਾਂ ਮੰਨਣ ਲਈ ਕਿਹਾ

Punjab
By Admin

 

 

29 ਜੂਨ ਨੂੰ ਮਨਪ੍ਰੀਤ ਸਿੰਘ ਬਾਦਲ ਤੇ 2 ਜੁਲਾਈ ਨੂੰ ਬਲਬੀਰ ਸਿੰਘ ਸਿੱਧੂ ਨੂੰ ਦਿੱਤੇ ਜਾਣਗੇ ਯਾਦ ਪੱਤਰ

17 ਜੁਲਾਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

25 ਜੂਨ 2019 (ਖਰੜ) ਅੱਜ ਪੰਜਾਬ ਸਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ  ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਮੁਲਾਜ਼ਮਾਂ ਨੂੰ ਭੁੱਲ ਬੈਠੀ ਕੈਬਿਨਟ ਸਬ ਕਮੇਟੀ ਦੇ ਮੈਂਬਰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਾਅਦੇ ਯਾਦ ਕਰਵਾਉਣ ਲਈ ਖਰੜ ਵਿਖੇ  ਪੀ.ਡਬਲਯੂ ਡੀ ਰੈਸਟ ਹਾਊਸ ਵਿਖੇ ਇਕੱਠ ਕੀਤਾ ਗਿਆ। ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਫੈਡਰੇਸ਼ਨ ਦੇ ਆਗੂ ਰਣਬੀਰ ਸਿੰਘ ਢਿੱਲੋਂ, ਜਸਵੰਤ ਸਿੰਘ ਜੱਸਾ, ਗੁਰਮੇਲ ਸਿੰਘ ਮੈਡਲੇ, ਅਸ਼ੀਸ਼ ਜੁਲਹਾ, ਕਰਤਾਰ ਸਿੰਘ ਪਾਲ, ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਕੈਬਿਨਟ ਸਬ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਨੂੰ ਅਣਗੋਲਿਆ ਕਰਕੇ ਮੁਲਾਜ਼ਮਾਂ ਨੂੰ ਵਿਸਾਰਿਆ ਜਾ ਰਿਹਾ ਹੈੇ।ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੇ ਬਾਵਜੂਦ ਮੰਗਾਂ ਨੂੰ ਲਾਗੂ ਨਹੀ ਕੀਤਾ ਜਾ ਰਿਹਾ ਤੇ ਕੈਬਿਨਟ ਸਬ ਕਮੇਟੀ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਆਨਾ ਕਾਨੀ ਕੀਤੀ ਜਾ ਰਹੀ ਹੈ ਜਿਸ ਕਰਕੇ ਕੈਬਿਨਟ ਸਬ ਕਮੇਟੀ ਦੇ ਮੰਤਰੀਆ ਨੂੰ ਯਾਦ ਪੱਤਰ ਦੇ ਕੇ ਯਾਦ ਕਰਵਾਇਆ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਮੰਤਰੀ ਦੇ ਘਰ ਵੱਲ ਮਾਰਚ ਸ਼ੁਰੂ ਕੀਤਾ ਗਿਆ ਤੇ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਚਰਨਜੀਤ ਸਿੰਘ ਚੰਨੀ ਮੰਤਰੀ ਘਰ ਮੋਜੂਦ ਨਹੀ ਹਨ ਤੇ ਉਨਾਂ ਦੇ ਪ੍ਰਾਈਵੇਟ ਸੈਕਟਰੀ ਮੰਤਰੀ ਜੀ ਦਾ ਸੁਨੇਹਾ ਲੈ ਕੇ ਇਥੇ ਆ ਰਹੇ ਹਨ। ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪ੍ਰਾਈਵੇਟ ਸੈਕਟਰੀ ਜਰਨੈਲ ਸਿੰਘ ਵੱਲੋਂ ਖਰੜ ਪੁਲ ਦੇ ਥੱਲੇ ਆ ਕੇ ਮੁਲਾਜ਼ਮਾਂ ਦਾ ਮੰਗ ਪੱਤਰ ਲਿਆ ਤੇ ਕਿਹਾ ਕਿ ਜਦਲ ਹੀ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਜਾਵੇਗੀ।
ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆ ਚਿਰਾਂ ਤੋਂ ਲਟਕਦੀਆ ਮੰਗਾਂ ਨੂੰ ਸਰਕਾਰ ਵੱਲੋਂ ਮੰਨਣ ਵਿਚ ਕੀਤੀ ਜਾ ਰਹੀ ਦੇਰੀ ਅਤੇ ਸਾਥੀ ਸੱਜਨ ਸਿੰਘ ਵੱਲੋਂ ਇਕ ਮਈ 2019 ਤੋਂ ਚੱਡੀਗੜ ਸ਼ੁਰੂ ਕੀਤੇ ਮਰਨ ਵਰਤ ਨੂੰ ਸਮਾਪਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਅਤੇ ਉੱਚ ਪ੍ਰਸ਼ਾਸ਼ਨਿਕ ਅਧਿਕਾਰੀਆ ਵੱਲੋਂ ਮੁਲਾਜ਼ਮ ਮਸਲੇ ਹੱਲ ਕਰਨ ਲਈ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਜਲਦ ਰੱਖ ਕੇ ਪ੍ਰਵਾਨਿਤ ਹੱਲ ਕੱਢਣ ਦਾ ਭਰੋਸਾ ਦੁਆਉਣ ਦੇ ਬਾਵਜੂਦ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਨਾ ਨਿਰਧਾਰਿਤ ਕੀਤੇ ਜਾਣ ਤੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ।ਮੁਲਾਜ਼ਮ ਆਗੂਆ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀਆ ਮੁਲਾਜ਼ਮ ਮੰਗਾਂ ਜਿਵੇਂ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਬਣਾਇਆ ਐਕਟ ਲਾਗੂ ਕਰਕੇ ਇੰਨਾ ਕਰਮਚਾਰੀਆ ਨੂੰ ਰੈਗੂਲਰ ਕਰਨਾ ਤੇ ਆਉਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲੈਣਾ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜ਼ਾਰੀ ਕਰਕੇ ਮੁਲਾਜ਼ਮਾਂ ਦੇ ਸਕੇਲ ਸੋਧਣੇ, ਅਤੇ ਰਿਪੋਰਟ ਆਉਣ ਵਿਚ ਹੋ ਰਹੀ ਦੇਰੀ ਦੀ ਭਰਪਾਈ ਕਰਨ ਲਈ 125% ਮਹਿੰਗਾਈ ਭੱਤਾ ਬੇਸਿਕ ਤਨਖਾਹ ਵਿਚ ਮਰਜ਼ ਕਰਨਾ, ਅੰਤਰਿਮ ਸਹਾਇਤਾ ਦੇਣਾ, ਡੀ.ਏ ਦੀਆ ਕਿਸ਼ਤਾ ਜ਼ਾਰੀ ਕਰਨਾ, ਅਤੇ ਡੀ.ਏ ਦੇ ਰਹਿੰਦੇ ਬਕਾਏ ਅਦਾ ਕਰਨਾ, ਆਾਗਣਵਾੜੀ, ਆਸ਼ਾਂ ਵਰਕਰ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤ ਕਾਨੂੰਨ ਦੇ ਦਾਇਰੇ ਵਿਚ ਲੈ ਕੇ ਆਉਣਾ, ਮਾਨਯੋਗ ਸੁਪਰੀਮ ਕੋਰਟ ਦਾ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕਰਨਾ, ਸਾਲ 2004 ਤੋਂ ਲਾਗੂ ਕੀਤੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆ ਅਸਾਮੀਆ ਦੀ ਪੱਕੀ ਭਰਤੀ ਕਰਨਾ, ਟਰਾਸਪੋਰਟ ਮਾਫੀਆ ਵਿਰੁੱਧ ਅਦਾਲਤੀ ਫੈਸਲੇ ਅਨੁਸਾਰ ਅਮਲ ਕਰਨਾ, ਬਿਜਲੀ ਬੋਰਡ ਦੇ ਬੰਦ ਕੀਤੇ ਥਰਮਲ ਪਲਾਟਾਂ ਦੇ ਯੂਨਿਟ ਚਾਲੂ ਕਰਵਾਉਣ ਅਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਖਤਮ ਕਰਨਾ ਆਦਿ ਨੂੰ ਮੰਨਣ ਤੋਂ ਪੰਜਾਬ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਆਨਾ ਕਾਨੀ ਕਰਦੀ ਆ ਰਹੀ ਹੈ।
ਬੁਲਾਰਿਆ ਨੇ ਪੰਜਾਬ ਸਰਕਾਰ ਨੂੰ ਆਪਣੇ ਭਾਸ਼ਣਾ ਰਾਹੀ ਸਵਾਲ ਕੀਤੇ ਕਿ ਇਹ ਕਿਥੋ ਦਾ ਇਨਸਾਫ ਹੈ ਕਿ ਮੁਲਾਜ਼ਮਾਂ ਦਾ ਡੀ ਏ ਅਤੇ ਉਜ਼ਰਤਾਂ ਵਿਚ ਪੇ ਕਮਿਸ਼ਨ ਲਾਗੂ ਨਾ ਕਰਕੇ ਤਨਖਾਹਾਂ ਜਾਮ ਕਰਕੇ ਰੱਖ ਦਿੱਤੀਆ ਜਾਣ ਉਲਟਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਲਗਾ ਦਿੱਤਾ ਜਾਵੇ,ਨਿਗੁਣੀਆ ਤਨਖਾਹਾਂ ਬਦਲੇ ਠੇਕੇਦਾਰੀ ਸਿਸਟਮ ਤਹਿਤ ਪਿਛਲੇ 15 ਸਾਲਾਂ ਤੋਂ ਠੇਕਾ ਮੁਲਾਜ਼ਮਾਂ ਦਾ ਨਿਰਦਈ ਤਰੀਕੇ ਨਾਲ ਅਰਥਿਕ ਸ਼ੋਸ਼ਣ ਕੀਤਾ ਜਾਵੇ, ਅਦਾਲਤੀ ਫੈਸਲੇ ਲਾਗੂ ਨਾ ਕੀਤੇ ਜਾਣ ਅਤੇ ਅੱਤ ਦੀ ਮਹਿੰਗਾਈ ਤੋਂ ਪੀੜਤ ਤਨਖਾਹਦਾਰ ਵਰਗ ਨੂੰ ਕੋਈ ਵਿੱਤੀ ਰਾਹਤ ਨਾ ਦਿੱਤੀ ਜਾਵੇ। ਆਗੂਆ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਦੇ ਸਮਾਨ ਹੁੰਦੇ ਹਨ ਪਰ ਉਨਾਂ ਪ੍ਰਤੀ ਸਰਕਾਰ ਦੀ ਬੇਰੁੱਖੀ ਇਕ ਵੱਡਾ ਨਿਰਾਦਰ ਵੀ ਹੈ ਅਤੇ ਆਰਥਿਕ ਜ਼ੁਲਮ ਵੀ ਹੈ।
ਮੁਲਾਜ਼ਮਾਂ ਨੇ ਇਹ ਵੀ ਐਲਾਨ ਕੀਤਾ ਕਿ 29 ਜੂਨ ਨੂੰ ਮਨਪ੍ਰੀਤ ਸਿੰਘ ਬਾਦ ਤੇ 2 ਜੁਲਾਈ ਨੁੰ ਬਲਬੀਰ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਜੇਕਰ ਫਿਰ ਵੀ ਮੀੀਟੰਗ ਨਾ ਕੀਤੀ ਤਾਂ 17 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਰੋਸ ਪਰਦਰਸ਼ਨ ਕੀਤਾ ਜਾਵੇਗਾ।ਆਗੂਆ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀਆ ਜ਼ਿਮਨੀ ਚੋਣਾਂ ਦੋਰਾਨ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਚੋਣਾਂ ਵਾਲੇ ਹਲਕਿਆ ਵਿਚ ਰੋਸ ਪ੍ਰਦਰਸ਼ਨ ਕਰਨਗੇ ਤੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆ ਦੀ ਪੋਲ ਖੋਲਣਗੇ।ਇਸ ਮੋਕੇ ਸੁਰਿੰਦਰ ਸਿੰਘ,ਰਜਿੰਦਰ ਸਿੰਘ ਸੰਧਾ, ਰਮਨ ਭਗਤ, ਅਮਰਦੀਪ ਸਿੰਘ, ਸੱਤ ਪ੍ਰਕਾਸ਼, ਬਾਲਕ ਰਾਮ, ਕਿ੍ਰਸ਼ਨ ਪ੍ਰਸਾਦਿ, ਗੁਰਦਿਆਲ ਸਿੰਘ ਰੋਪੜ, ਦਲਬੀਰ ਸਿੰਘ, ਸੋਢੀ ਸਿੰਘ, ਰਿਸਿ ਸੋਨੀ, ਜਗਦੀਸ਼ ਸ਼ਰਮਾਂ,ਆਦਿ ਆਗੂ ਮੋਜੂਦ ਸਨ।

 

Leave a Reply