Punjab

2024 ਦੀਆਂ ਸੰਸਦੀ ਚੋਣਾਂ ‘ਚ ਭਾਜਪਾ ਸਭ ਤੋਂ ਵੱਡੀ ਜਿੱਤਣ ਵਾਲੀ ਪਾਰਟੀ ਬਣ ਕੇ ਉਭਰੇਗੀ: ਅਮਿਤ ਸ਼ਾਹ

ਭਾਜਪਾ ਪਹਿਲਾਂ ਹਿੰਦੂ-ਸਿੱਖ ਏਕਤਾ ਲਈ ਛੋਟੀ ਪਾਰਟੀ ਬਣ ਕੇ ਰਹੀਪਰ ਹੁਣ ਵੱਡੀ ਪਾਰਟੀ ਬਣ ਕੇ ਇਸ ਏਕਤਾ ਨੂੰ ਕਾਇਮ ਰੱਖੇਗੀ: ਅਮਿਤ ਸ਼ਾਹ

 ਕਮਲ ਦੇ ਹੇਠਾਂ ਆਉਣ ਵਾਲੇ ਸਾਰੇ ਨੇਤਾਵਾਂ ਦਾ ਭਾਜਪਾ ਕਰੇਗੀ ਸਵਾਗਤ: ਅਮਿਤ ਸ਼ਾਹ

 

ਭਾਜਪਾ ਸੰਗਰੂਰ ਜ਼ਿਮਨੀ ਚੋਣ ਆਪਣੇ ਭਾਈਵਾਲ ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲਕੇ ਲੜੇਗੀ: ਅਸ਼ਵਨੀ ਸ਼ਰਮਾ

 

ਚੰਡੀਗੜ੍ਹ ਜੂਨ (   ), ਭਾਜਪਾ ਸੂਬੇ ਦੀ ਰਾਜਨੀਤੀ ਵਿਚ ਵੱਡੀ ਭੂਮਿਕਾ ਨਿਭਾਏਗੀ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਇਕੱਲਿਆਂ ਹੀ ਉਤਰੇਗੀ। ਜੋ ਵੀ ਸਾਡੇ ਨਾਲ ਜੁੜਨਾ ਚਾਹੁੰਦਾ ਹੈ, ਉਸਨੂੰ ਇੱਕ ਛੋਟੇ ਹਿੱਸੇਦਾਰ ਵਜੋਂ ਆਉਣਾ ਚਾਹੀਦਾ ਹੈ ਅਤੇ ਕਮਲ ਹੇਠਾਂ ਆਉਣ ਵਾਲੇ ਹਰ ਕਿਸੇ ਦਾ ਭਾਜਪਾ ਸਵਾਗਤ ਕਰੇਗੀ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਇੱਥੇ ਪਾਰਟੀ ਹੈੱਡਕੁਆਰਟਰ ਸੈਕਟਰ 37-ਏ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀ ਭਾਜਪਾ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਇਸ ਮੀਟਿੰਗ ਵਿੱਚ ਸੂਬਾਈ ਆਗੂ, ਸੂਬਾ ਕੋਰ ਕਮੇਟੀ ਮੈਂਬਰ, ਪੰਜਾਬ ਭਰ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਮੋਰਚੇ ਦੇ ਪ੍ਰਧਾਨ ਹਾਜ਼ਰ ਸਨ।

                ਅਮਿਤ ਸ਼ਾਹ ਨੇ ਕਿਹਾ ਕਿ ਅੱਜ ਭਾਰਤ ਨੇ ਅਨਾਜ ਦੀ ਸਵੈ-ਨਿਰਭਰਤਾ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਦੀਆਂ ਕੁਰਬਾਨੀਆਂ ਅਤੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਗੁਰੂਆਂ ਦੀ ਧਰਤੀ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਨਾਲ ਖੜ੍ਹਨ ਲਈ ਵਚਨਬੱਧ ਹੈ, ਜਿਨ੍ਹਾਂ ਨੇ ਧਰਮ ਦੀ ਰਾਖੀ ਅਤੇ ਦੇਸ਼ ਵਿੱਚ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੇਂਦਰ ਸਰਕਾਰ ਅਤੇ ਦੇਸ਼ ਪੰਜਾਬ ਦੇ ਹਰ ਨਾਗਰਿਕ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਦੀ ਇਸ ਸੰਕਟਮਈ ਸਥਿਤੀ ਨੂੰ ਹੋਰ ਵਿਗੜਨ ਨਹੀਂ ਦਿੱਤਾ ਜਾਵੇਗਾ।

                ਅਮਿਤ ਸ਼ਾਹ ਨੇ ਭਾਵੁਕ ਹੁੰਦੀਆਂ ਕਿਹਾ ਕਿ ਗੁਰੂਆਂ ਦੀ ਧਰਤੀ ਪੰਜਾਬ ਦੇ ਲੋਕ ਦੇਸ਼ ਨੂੰ ਦਰਪੇਸ਼ ਕਿਸੇ ਵੀ ਸੰਕਟ ਸਮੇਂ ਸਰਹੱਦਾਂ ਦੀ ਰਾਖੀ ਲਈ ਚਟਾਨ ਵਾਂਗ ਖੜ੍ਹੇ ਹਨ ਅਤੇ ਹਰੀ ਕ੍ਰਾਂਤੀ ਦੀ ਸ਼ੁਰੂਆਤ ਕਰਨ ਜਾਂ ਸਰਹੱਦਾਂ ਦੀ ਰਾਖੀ ਲਈ ਪੰਜਾਬ ਬਹਾਦਰੀ ਨਾਲ ਖੜ੍ਹੀਆ ਹੈ। ਆਮ ਆਦਮੀ ਪਾਰਟੀ ‘ਤੇ ਅੱਡੇ ਹਥੀਂ ਲੈਂਦੀਆਂ ਸ਼ਾਹ ਨੇ ਕਿਹਾ ਕਿ ਤਿੰਨ ਮਹੀਨਿਆਂ ‘ਚ ‘ਆਪ’ ਪਾਰਟੀ ਦਾ ਧੋਖੇ ਤੇ ਫਰੇਬ ਦਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ ਤੇ ਇਹ ਸੋਚ ਕੇ ਰੂਹ ਕੰਬ ਜਾਂਦੀ ਹੈ ਕਿ ਇਹ ਲੋਕ ਪੰਜ ਸਾਲਾਂ ‘ਚ ਕੀ ਕਰਨਗੇ?

                ਸ਼ਾਹ ਨੇ ਭਾਜਪਾ ਵਰਕਰਾਂ ਨੂੰ ਭਰੋਸਾ ਦਿੱਤਾ ਕਿ ‘ਭਾਜਪਾ ਸੂਬੇ ਵਿਚ 2024 ਦੀਆਂ ਸੰਸਦੀ ਚੋਣਾਂ ਵਿਚ ਇਕੱਲੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਕੇ ਉੱਭਰੇਗੀ, ਕਿਉਂਕਿ ਲੋਕ ਆਮ ਆਦਮੀ ਪਾਰਟੀ ਤੋਂ ਅਸੰਤੁਸ਼ਟ ਹਨ ਅਤੇ ਅਗਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਬਾਹਰ ਕਰਨ ਦੀ ਉਡੀਕ ਕਰ ਰਹੇ ਹਨ’। ਸਾਰੀਆਂ ਸਿਆਸੀ ਅਫਵਾਹਾਂ ‘ਤੇ ਠ੍ਹਲ ਪਾਉਂਦੀਆਂ ਹੋਏ ਸ਼ਾਹ ਨੇ ਕਿਹਾ ਕਿ ਭਾਜਪਾ ਆਪਣੇ ਦਮ ‘ਤੇ ਚੋਣਾਂ ਲੜੇਗੀ ਅਤੇ ਜੋ ਵੀ ਇਸ ‘ਚ ਸ਼ਾਮਲ ਹੋਣਾ ਚਾਹੁੰਦਾ ਹੈ, ਉਸ ਨੂੰ ਕਮਲ ਦੀ ਅਗਵਾਈ ‘ਚ ਹੀ ਚੋਣ ਲੜਨੀ ਪਵੇਗੀ। ਅਸੀਂ ਇੱਥੇ ਜਿੱਤਣ ਅਤੇ ਸੂਬੇ ਵਿੱਚ ਖੁਸ਼ਹਾਲੀ ਲਿਆਉਣ ਲਈ ਆਏ ਹਾਂ।

                ਅਸ਼ਵਨੀ ਸ਼ਰਮਾ ਨੇ ਅਮਿਤ ਸ਼ਾਹ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬੇ ਦੀ ਭਾਜਪਾ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਜਪਾ ਸੰਗਰੂਰ ਉਪ ਚੋਣ ਆਪਣੇ ਭਾਈਵਾਲ ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਲੜੇਗੀ। ਸ਼ਰਮਾ ਨੇ ਕਿਹਾ ਕਿ ਅਮਿਤ ਸ਼ਾਹ ਜੀ ਨੇ ਵਰਕਰਾਂ ਨਾਲ ਜਥੇਬੰਦਕ ਮੀਟਿੰਗ ਕੀਤੀ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਵੀ ਕੀਤਾ ਹੈ। ਇਸ ਮੌਕੇ ਅਮਿਤ ਸ਼ਾਹ ਨੇ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।

                ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਂਦੀਆਂ ਪੰਜਾਬ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਉਹਨਾਂ ਦੇ ਕਈ ਦਿੱਗਜ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ। ਭਾਜਪਾ ਦਫ਼ਤਰ ਪੁੱਜਣ ‘ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਅਮੇਟ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫੁੱਲਾਂ ਦੀ ਵਰਖਾ ਅਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾI ਚੰਡੀਗੜ੍ਹ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਭਾਜਪਾ ਪਰਿਵਾਰ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਸੰਗਠਨ ਦੇ ਕੌਮੀ ਜਨਰਲ ਸਕੱਤਰ ਬੀ.ਐੱਲ.ਸੰਤੋਸ਼, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਭਾਜਪਾ ਦੇ ਕੌਮੀ ਉਪ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਸਕੱਤਰ ਅਤੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਣਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਸੀਨੀਅਰ ਆਗੂ ਸੁਨੀਲ ਜਾਖੜ, ਮਨਜਿੰਦਰ ਸਿੰਘ ਸਿਰਸਾ ਅਤੇ ਫਤਿਹਜੰਗ ਸਿੰਘ ਬਾਜਵਾ ਵੀ ਹਾਜ਼ਰ ਸਨI

Related Articles

Leave a Reply

Your email address will not be published. Required fields are marked *

Back to top button
error: Sorry Content is protected !!