ਪੰਚਾਇਤ ਚੋਣਾ ਦਸੰਬਰ 2018 ਦੇ ਪਹਿਲੇ ਹਫਤੇ ਤੋਂ ਪਹਿਲਾਂ ਹੋਣਗੀਆਂ: ਤ੍ਰਿਪਤ ਬਾਜਵਾ

Punjab REGIONAL
By Admin
ਇਸ ਸਬੰਧੀ ਦੋ ਦਿਨ ਪਹਿਲਾਂ ਆਰਡੀਨੈਂਸ ਜਾਰੀ ਕੀਤਾ ਜਾ ਚੁੱਕਾ ਹੈ
ਬਾਜਵਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹੁਣ ਕਿਸੇ ਮੁਕਾਬਲੇ ਜੋਗਾ ਨਹੀਂ ਰਿਹਾ
ਸ੍ਰੋਮਣੀ ਅਕਾਲੀ ਦਲ ਗੈਰ ਮੁਦਿਆਂ ਨੂੰ ਮੁੱਦਾ ਬਣਾ ਰਿਹਾ: ਬਾਜਵਾਜਗਰਾਓਂ (ਲੁਧਿਆਣਾ), 2 ਨਵੰਬਰ: ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ  ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾ ਦਸੰਬਰ ਦੇ ਪਹਿਲੇ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਕਰਨ ਦੇਣ ਲਈ ਕਾਨੂਨ ਵਿਚ ਕੁਝ ਜਰੂਰੀ ਬਦਲਾਅ ਕੀਤੇ ਜਾਣੇ ਸਨ, ਜਿੰਨਾਂ ਨੂੰ ਕਰਨ ਉਪਰੰਤ ਦੋ ਦਿਨ ਪਹਿਲਾਂ ਰਾਜ ਸਰਕਾਰ ਨੇ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਗ੍ਰਾਮ ਪੰਚਾਇਤ ਚੋਣਾ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ।ਜਗਰਾਓਂ ਨੇੜੇ ਜੀ.ਐਚ.ਜੀ ਅਕੈਡਮੀ ਵਿਖੈ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ।ਉਨਾਂ ਨਾਲ ਹੀ ਸਪੱਸ਼ਟ ਕੀਤਾ ਕਿ ਪੰਚਾਇਤ ਚੋਣਾ ਨਿਰਪੱਖ ਅਤੇ ਅਜਾਦ ਮਾਹੌਲ ਵਿਚ ਕਰਵਾਈਆਂ ਜਾਣਗੀਆਂ।


ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਾਉਣ ਦੀ ਕਾਰਵਾਈ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਪੂਰੀ ਕੀਤੀ ਜਾਵੇਗੀ।

ਸ੍ਰਮੋਣੀ ਅਕਾਲੀ ਦਲ ‘ਤੇ ਤੰਜ ਕਸਦਿਆਂ ਸ. ਬਾਜਵਾ ਨੇ ਕਿਹਾ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਹੁਣ ਕਾਂਗਰਸ ਦੇ ਮੁਕਾਬਲੇ ਯੋਗ ਨਹੀਂ ਰਹੀਆਂ।ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਦੇ ਸਾਹਮਣੇ ਬਰਗਾੜੀ ਮਾਮਲੇ ਵਿਚ ਅਕਾਲੀ ਦਲ ਦਾ ਅਸਲ ਚਿਹਰਾ ਨੰਗਾ ਹੋ ਚੁੱਕਾ ਹੈ।ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸੀਨੀਅਰ ਅਕਾਲੀ ਆਗੂ ਅਕਾਲੀ ਦਲ ਦੇ ਜਾਹਜ ਵਿਚੋਂ ਛਾਲਾ ਮਾਰ ਰਹੇ ਹਨ ਕਿਉਂਕਿ ਉਹ ਬਾਦਲਾਂ ਦੀ ਅਗਵਾਈ ਵਾਲੀ ਪਾਰਟੀ ਨਾਲ ਜੁੜੇ ਨਹੀਂ ਰਹਿਣਾ ਚਾਹੁੰਦੇ।ਸ੍ਰੋਮਣੀ ਅਕਾਲੀ ਦਲ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਸੂਬੇ ਦੇ ਵੋਟਰਾਂ ਸਾਹਮਣੇ ਬੁਰੀ ਤਰਾਂ ਨਾਲ ਬੇਨਕਾਬ ਹੋ ਕੇ ਆਪਣੀ ਭਰੋਸੇਯੋਗਤਾ ਗਵਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਇਸੇ ਲਈ ਅਕਾਲੀ ਦਲ ਸਾਜਿਸ਼ਾਂ ਰਚ ਕੇ ਗੈਰ ਮੁੱਦਿਆਂ ਨੂੰ ਮੁਦਾ ਬਣਾ ਕੇ ਆਪਣੀ ਸ਼ਾਖ ਬਚਾਉਣ ਦੀ ਤਾਕ ਵਿਚ ਹੈ ਅਤੇ ਅੰਮ੍ਰਿਤਸਰ ਵਿਚ ਦਿੱਤਾ ਜਾ ਰਿਹਾ ਧਰਨਾ ਇਸ ਦੀ ਮਿਸਾਲ ਹੈ।

ਬਾਜਵਾ ਨੇ ਸਪਸ਼ਟ ਕੀਤਾ ਹੈ ਕਿ ਉਹ ਇਤਿਹਾਸ ਨੂੰ ਕਿਸੇ ਵੀ ਪੱਧਰ ਅਤੇ ਕਿਸੇ ਵਲੋਂ ਵੀ ਤਰੋੜ ਮਰੋੜ ਕੇ ਪੇਸ਼ ਕਰਨ ਦੇ ਸਖ਼ਤ ਖਿਲਾਫ ਹਨ। ਇਸ ਦੇ  ਨਾਲ ਹੀ ਉਨਾਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ ਤੋਂ ਪੁਛਿਆ ਕਿ ਉਨ੍ਹਾਂ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛਾਪੀਆਂ ਗਈਆਂ ਸਿੱਖ ਇਤਿਹਾਸ ਦੀਆਂ ਕਿਤਾਬਾਂ ਵਿਚ ਤੱਥਾਂ ਨੂੰ ਤਰੋੜਨ ਮਰੋੜਨ ਲਈ ਜ਼ਿਮੇਂਵਾਰ ਵਿਅਕਤੀਆਂ ਖਿਲਾਫ ਕਾਰਵਾਈ ਕੀ ਕਾਰਵਾਈ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਇਉਂ ਜਾਪਦਾ ਹੈ ਕਿ ਸੁਖਬੀਰ ਬਾਦਲ ਅਤੇ ਲੌਂਗੋਵਾਲ ਤਾਂ ਸਮਕਾਲੀ ਇਤਿਹਾਸ ਤੋਂ ਵੀ ਬਿਲਕੁਲ ਹੀ ਅਣਜਾਣ ਹਨ, ਨਹੀਂ ਤਾਂ ਉਨਾਂ ਨੇ ਪਹਿਲਾਂ ਤੋਂ ਹੀ 12ਵੀਂ ਜਮਾਤ ਦੀ ਵਾਪਸ ਲਈ ਹੋਈ ਇਤਿਹਾਸ ਦੀ ਕਿਤਾਬ ਵਿਚ ਇਤਿਹਾਸਕ ਤੱਥਾਂ ਨੂੰ ਤਰੋੜਨ ਮਰੋੜਨ ਦੇ ਮਾਮਲੇ ਨੂੰ ਲੈ ਕੇ ਰਾਜਨੀਤਕ ਮੁੱਦਾ ਬਣਾਉਣ ਦੀ ਕੋਸਿਸ਼ ਨਾ ਕੀਤੀ ਹੁੰਦੀ।
ਉਨ੍ਹਾਂ ਕਿਹਾ ਕਿ  ਸੁਖਬੀਰ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਭੁੱਲਣ ਦੀ ਬਿਮਾਰੀ ਤੋਂ ਪੀੜਤ ਹਨ, ਇਸ ਲਈ ਉਨਾਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ‘ਸਿੱਖ ਇਤਿਹਾਸ’ ਕਿਤਾਬ ਜੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਤ ਕੀਤੀ ਗਈ ਸੀ ਵਿਚ ਸਿੱਖਾਂ ਦੇ 9ਵੇਂ ਗੁਰੂ ਗੂਰੁ ਤੇਗ ਬਹਾਦਾਰ ਨੂੰ ‘ਚੋਰ’, 6ਵੇਂ ਗੁਰੂ ਨੂੰ ‘ਅਗਵਾਕਾਰ’ ਅਤੇ 10ਵੇਂ ਗੁਰੁ ਸਾਹਿਬ ਨੂੰ ‘ਡਰਪੋਕ’ ਕਿਹਾ ਗਿਆ ਸੀ।ਸਤੰਬਰ 2007 ਵਿਚ ਪਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਇਹ ਮਾਮਲਾ ਸਾਹਮਣੇ ਆਇਆ ਸੀ।ਇਸ ਕਿਤਾਬ ਦੀ ਵੰਡ ਭਾਰੀ ਵਿਰੋਧ ਪ੍ਰਦਰਸ਼ਨਾਂ ਦੇ ਚਲਦਿਆਂ ਬੰਦ ਕਰਨੀ ਪਈ ਸੀ।

Leave a Reply