Punjab

Speaker Sandhwan Condolences Bibi Harjitinder Kaur’s Demise

Chandigarh, January 28 Punjab Vidhan Sabha Speaker,  Kultar Singh Sandhwan, expressed deep sorrow over the unfortunate demise of Bibi Harjitinder Kaur .In a press communique issued here, the Speaker said that Bibi Harjitinder Kaur, the wife of . Jagjit Singh Dallewal, president of Bharati Kisan Union (Ekta Sidhupur), recently passed away.

          Describing her as fair-minded and forward-thinking, S. Sandhwan said that she played a significant role in the farmers’ struggle, and her contributions will be eternally remembered with respect The Speaker prayed to almighty to grant eternal peace to the departed soul and to provide strength to the family.

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Related Articles

Back to top button
error: Sorry Content is protected !!