Punjab

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ

 

ਖਣਨ ਵਿਭਾਗ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਸਪਲਾਈ ਕਰਨ ਲਈ ਅੰਮ੍ਰਿਤਸਰ ਅਤੇ ਮੋਗਾ ਵਿਖੇ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਕਰੇਗਾ ਸ਼ੁਰੂਆਤ: ਹਰਜੋਤ ਸਿੰਘ ਬੈਂਸ

 

ਚੰਡੀਗੜ੍ਹ, 21 ਅਪ੍ਰੈਲ:

 

ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇੜਾ ਕਲਮੋਟ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਮਾਈਨਿੰਗ ਵਿਭਾਗ ਵੱਲੋਂ ਵੀਡੀਓਗ੍ਰਾਫੀ ਲਈ ਟੀਮ ਭੇਜੀ ਗਈ ਸੀ ਤੇ ਜਾਂਚ ਉਪਰੰਤ ਖੇੜਾ ਕਲਮੋਟ ਪੱਟੀ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਡਿਫਾਲਟਰਾਂ ਖਿਲਾਫ ਕਈ ਸ਼ਿਕਾਇਤਾਂ ਉਠਾਈਆਂ ਗਈਆਂ ਸਨ ਅਤੇ ਇਹ ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਦਾ ਜਵਾਈ ਵਿਰੁੱਧ ਵੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲੱਗੇ ਸਨ ਪਰ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ ਅਤੇ ਉਸ ਖਿਲਾਫ਼ ਅੱਜ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।

 

ਕਰੱਸ਼ਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਮਾਈਨਿੰਗ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ‘ਤੇ ਨਿਯਮਤ ਤੌਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।

 

ਮੰਤਰੀ ਨੇ ਕਿਹਾ ਕਿ ਸਾਰੇ ਠੇਕੇਦਾਰਾਂ ਨੂੰ ਸਖ਼ਤੀ ਨਾਲ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਮਾਈਨਿੰਗ ਵਿਭਾਗ ਦੇ ਸਾਰੇ ਬਕਾਏ ਤੁਰੰਤ ਜਮ੍ਹਾਂ ਕਰਵਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ ਅਤੇ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਅਤੇ ਮੋਗਾ ਵਿਖੇ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਦੀ ਸਪਲਾਈ ਕਰਨ ਲਈ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।

 

ਸ੍ਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਤੀਰਾ ਬਿਲਕੁਲ ਸਪੱਸ਼ਟ ਹੈ ਅਤੇ ਇਸ ਨੂੰ ਸੂਬੇ ਭਰ ਵਿੱਚ ਕਿਸੇ ਵੀ ਥਾਂ ’ਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭ੍ਰਿਸ਼ਟ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

Big Action on Illegal Mining: Punjab Government seals all crushers of Khera Kalmot belt

 

 

Mining department to initiate self operated mining sites at Amritsar and Moga to supply sand at fair prices to general public: Harjot Singh Bains

 

 

 

Chandigarh, April 21:

 

Coming down heavily on illegal mining, Punjab Mines and Geology Minister Mr. Harjot Singh Bains, on Thursday, instructed the officials to immediately seal all the crushers of Khera Kalmot area near Nangal city of Rupnagar district. The cabinet minister said that after recieving complaints of crushers involved in illegal mining and damaging mother nature in Khera Kalmot Area, a videography team was sent by the Mining Department and after the investigations, all the crushers of Khera Kalmot belt have been sealed.

 

 

 

Mr. Harjot Singh Bains said that during the regimes of previous governments, many complaints were raised against the defaulters and it was said that son-in-law of Former Vidhan Sabha speaker Rana KP was involved in the malpractice but clean chits were been given and till date no stern action was taken.

 

 

 

After issuing the directions of closure of the crushers, the cabinet minister held an important meeting with the mining officials and directed them to keep regular check on legal and illegal mining sites.

 

The minister said that all contractors have been strictly warned to deposit all the pending dues to the mining department immediately and failing which there contracts will be cancelled and alternate process of recovery will begin.

 

“Mining department would also initiate self operated mining sites at Amritsar and Moga to supply sand at fair prices to general public,” Harjot Singh Bains said.

 

 

 

Mr. Bains said that the message of CM Bhagwant Mann led Punjab Government is loud and clear against illegal mining and it will not be tolerated at any cost at any location across the state. He said that apart from ensuring strict action against persons involved in illegal mining, the tainted officers will also not be spared.

Related Articles

Leave a Reply

Your email address will not be published. Required fields are marked *

Back to top button
error: Sorry Content is protected !!