ਉਦਯੋਗਾਂ ਦੀ ਤਰੱਕੀ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ: ਪਰਨੀਤ ਕੌਰ

Punjab REGIONAL
By Admin

ਪੰਜਾਬ ਨੇ ਦੇਸ਼ ਦੀ ਸਰਬੋਤਮ ਉਦਯੋਗਿਕ ਤੇ ਵਪਾਰ ਨੀਤੀ ਲਾਗੂ ਕੀਤੀ: ਸੁੰਦਰ ਸ਼ਾਮ ਅਰੋੜਾ
ਸਟੇਟ ਗਰਾਊਂਡ ਵਾਟਰ ਅਥਾਰਿਟੀ ਦੀ ਸਥਾਪਨਾ ਦੀ ਮਨਜ਼ੂਰੀ, ਛੇਤੀ ਹੀ ਹੋਵੇਗਾ ਨੋਟੀਫਿਕੇਸ਼ਨ
ਜ਼ਿਲ•ਾ ਸੰਗਰੂਰ ਇੰਡਸਟਰੀਅਲ ਚੈਂਬਰ ਵੱਲੋਂ ਕਾਨਫਰੰਸ ਦਾ ਆਯੋਜਨ
ਚੰਡੀਗੜ•, 4 ਜਨਵਰੀ:
”ਪੰਜਾਬ ‘ਚ ਉਦਯੋਗਾਂ ਦੀ ਤਰੱਕੀ ਨਾਲ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ।” ਉਦਯੋਗ ਤੇ ਵਣਜ ਵਿਭਾਗ, ਪੰਜਾਬ ਅਤੇ ਜ਼ਿਲ•ਾ ਸੰਗਰੂਰ ਇੰਡਸਟਰੀਅਲ ਚੈਂਬਰ ਵੱਲੋਂ ਕਰਵਾਈ ਗਈ ਕਾਨਫਰੰਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ  ਪਰਨੀਤ ਕੌਰ ਨੇ ਕੀਤਾ।
ਉਨ•ਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੰਜਾਬੀ ਆਪਣੀ ਮਿਹਨਤ, ਖੁੱਲੇ• ਸੁਭਾਅ ਅਤੇ ਔਖੇ ਕਾਰਜਾਂ ਨੂੰ ਨੇਪਰੇ ਚਾੜ•ਨ ਲਈ ਜਾਣੇ ਜਾਂਦੇ ਹਨ। ਉਨ•ਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ‘ਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਕਾਰਨ ਪੰਜਾਬ ਹੁਣ ਉਦਯੋਗਿਕ ਕ੍ਰਾਂਤੀ ਵੱਲ ਵੀ ਵਧੇਗਾ। ਉਨ•ਾਂ ਕਿਹਾ ਕਿ ਉਦਯੋਗਿਕ ਤਰੱਕੀ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਨਾਲ ਹੀ ਸਬੰਧਤ ਖੇਤਰ ਵੀ ਖੁਸ਼ਹਾਲ ਹੋਵੇਗਾ।


ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ  ਸੁੰਦਰ ਸ਼ਾਮ ਅਰੋੜਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੇਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸੋਚ ਵਿਚਾਰ ਕਰਨ ਮਗਰੋਂ ਸੂਬੇ ‘ਚ ਦੇਸ਼ ਦੀ ਸਰਬੋਤਮ ਉਦਯੋਗਿਕ ਤੇ ਵਪਾਰ ਨੀਤੀ ਲਾਗੂ ਕੀਤੀ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ‘ਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਖਾਸ ਦਿਲਚਸਪੀ ਲੈ ਕੇ ਇਸ ਨੀਤੀ ਨੂੰ ਲਾਗੂ ਕਰਵਾਇਆ ਹੈ। ਉਨ•ਾਂ ਸੰਗਰੂਰ ਚੈਂਬਰ ਦੀਆਂ ਮੰਗਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ‘ਚ ਸਟੇਟ ਗਰਾਊਂਡ ਵਾਟਰ ਅਥਾਰਟੀ ਦੀ ਸਥਾਪਨਾ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਇਸਦੀ ਜਲਦ ਹੀ ਅਮਲ ‘ਚ ਲਿਆਂਦਾ ਜਾਵੇਗਾ। ਉਨ•ਾਂ ਕਿਹਾ ਕਿ 85 ਫੀਸਦੀ ਉਦਯੋਗਾਂ ਨੂੰ ਪਹਿਲਾਂ ਹੀ ਸਾਈਟ ਮੁਲਾਂਕਣ ਦੀ ਮੁਸ਼ਕਿਲ ਪ੍ਰਕਿਰਿਆ ਵਿੱਚੋਂ ਲੰਘਣ ਦੀ ਜ਼ਰੂਰਤ ਨਹੀਂ ਹੈ ਅਤੇ ਸਿਰਫ 15 ਫੀਸਦੀ ਉਦਯੋਗ ਜੋ ਨਿਰਧਾਰਤ ਪ੍ਰਵਾਨਿਤ ਖੇਤਰਾਂ ਤੋਂ ਬਾਹਰ ਸਥਿਤ ਹਨ, ਨੂੰ ਸਾਈਟ ਅਪ੍ਰੇਜ਼ਲ ਕਮੇਟੀ ਤੋਂ ਸਾਈਟ ਦੀ ਮਨਜ਼ੂਰੀ ਲੈਣ ਸਬੰਧੀ ਨਿਯਮਾਂ ‘ਚ ਸੋਧ ਕਰਕੇ ਢੁਕਵਾਂ ਹੱਲ ਛੇਤੀ ਹੀ ਕੱਢ ਲਿਆ ਜਾਵੇਗਾ।
ਅਰੋੜਾ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਐਮ.ਐਸ.ਐਮ.ਈ., ਵੱਡੇ ਖੇਤਰ ਦੀਆਂ ਮੌਜੂਦਾ ਅਤੇ ਨਵੀਂਆਂ ਇਕਾਈਆਂ ਲਈ ਵਿਸ਼ੇਸ਼ ਵਿੱਤੀ ਛੋਟਾਂ ਉਪਲੱਬਧ ਹਨ। ਉਨ•ਾਂ ਕਿਹਾ ਕਿ ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਡਿਲੈਂਡ ਪੇਮੇਂਟ ਸਮਲੇ ਜ਼ਿਲ•ਾ ਪੱਧਰ ‘ਤੇ ਹੱਲ ਕਰਨ ਲਈ ਸੂਬੇ ਦੇ ਸਮੂਹ ਜ਼ਿਲਿ•ਆਂ ਵਿੱਚ ਐਮ.ਐਸ.ਈ. ਫੈਸਿਲੀਟੇਸ਼ਨ ਕੌਸ਼ਲਾਂ ਸਥਾਪਿਤ ਕੀਤੀਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਲੁਧਿਆਣਾ ਵਿਖੇ 380 ਏਕੜ ਰਕਬੇ ਵਿੱਚ ਹਾਈ ਟੈਕ ਸਾਇਕਲ ਵੈਲੀ ਸਥਾਪਤ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਫੂਡ ਪ੍ਰਾਸੈਸਿੰਗ ਇਕਾਈਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਵਿਖੇ ਏਅਰ ਕਾਰਗੋ ਹੱਬ ਨੂੰ ਅੱਪਗਰੇਡ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸਿਬਨ ਸੀ., ਪੰਜਾਬ ਪੀ.ਐਚ.ਡੀ. ਚੈਂਬਰ ਦੇ ਮੁਖੀ ਆਰ. ਐਸ. ਸਚਦੇਵਾ, ਜ਼ਿਲ•ਾ ਸੰਗਰੂਰ ਇੰਡਸਟਰੀਅਲ ਚੈਂਬਰ ਦੇ ਚੇਅਰਮੈਨ ਡਾ. ਏ. ਆਰ. ਸ਼ਰਮਾ, ਪ੍ਰਧਾਨ ਘਣਸ਼ਿਆਮ ਕਾਂਸਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸੰਗਰੂਰ ਦੇ ਪ੍ਰਸ਼ਾਸਨ ਦੇ ਸਿਵਲ ਤੇ ਪੁਲੀਸ ਅਧਿਕਾਰੀ, ਡਿਪਟੀ ਡਾਇਰੈਕਟਰ ਉਦਯੋਗ ਵਿਭਾਗ  ਵਿਸ਼ਵ ਬੰਧੂ, ਜ਼ਿਲ•ਾ ਸੰਗਰੂਰ ਇੰਡਸਟਰੀਅਲ ਚੈਂਬਰ ਦੇ ਸਮੂਹ ਮੈਂਬਰ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Leave a Reply