ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਅੱਜ ਤੋਂ ਲਾਗੂ

Punjab
By Admin

 

ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਲਈ ਖਰੀਦ ਕੀਮਤਾਂ ਵਧਾਈਆਂ

ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਅੱਜ ਤੋਂ ਲਾਗੂ

ਚੰਡੀਗੜ•, 11 ਜੂਨ

ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ। ਇਹ ਵਾਧਾ ਅੱਜ 11 ਜੂਨ ਤੋ ਲਾਗੂ ਹੋ ਗਿਆ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਿਲਕਫੈਡ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਸ ਰੰਧਾਵਾ ਨੇ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸੂ ਖੁਰਾਕ ਅਤੇ ਚਾਰੇ ਦੀ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਦੁੱਧ ਉਤਪਾਦਕਾਂ ਦੇ ਵਧੇ ਖਰਚੇ ਕਾਰਨ ਉਨ•ਾਂ ਨੂੰ ਰਾਹਤ ਦੇਣਾ ਹੈ। ਉਨ•ਾਂ ਦੱਸਿਆ ਕਿ ਇਨ•ਾਂ ਕਾਰਨਾਂ ਦੇ ਮੱਦੇਨਜਰ ਵੇਰਕਾ ਵੱਲੋਂ ਪਹਿਲਾਂ ਵੀ 21 ਅਪਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਵਧਾਏ ਗਏ ਹਨ।

 

ਇਸ ਮੌਕੇ ਮੀਟਿੰਗ ਵਿੱਚ ਮਿਲਕਫੈਡ ਦੇ ਪ੍ਰਬੰਧ ਨਿਰਦੇਸਕ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਸਹਿਕਾਰਤਾ ਮੰਤਰੀ ਨੂੰ ਦੱਸਿਆ ਕਿ ਵੇਰਕਾ ਹਮੇਸਾ ਆਪਣੇ ਦੁੱਧ ਉਤਪਾਦਕਾਂ ਨੂੰ ਉਤਮ ਦੁੱਧ ਪ੍ਰਾਪਤੀ ਕੀਮਤ ਮੁਹੱਈਆ ਕਰਾਉਣ ਵਿੱਚ ਵਿਸਵਾਸ ਰੱਖਦਾ ਹੈ। ਵੇਰਕਾ ਭਾਈਚਾਰਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਵਿੱਚ ਆਪਣੇ ਅਦਾਰੇ ਵੇਰਕਾ ਲਈ ਮਲਕੀਅਤ ਦੀ ਭਾਵਨਾ ਉਤਪਨ ਕਰਦਾ ਹੈ ਅਤੇ ਨਾਲ ਹੀ ਉਹਨਾਂ ਵਿੱਚ ਉਤਮ ਕੁਆਲਟੀ ਦਾ ਦੁੱਧ ਪੈਦਾ ਕਰਨ ਦੀ ਜਿੰਮੇਵਾਰੀ ਦੀ ਭਾਵਨਾ ਨੂੰ ਵੀ ਪੈਦਾ ਕਰਦਾ ਹੈ।

ਅਜਿਹਾ ਕਰਨ ਲਈ ਮਿਲਕਫੈਡ ਆਪਣੇ ਦੁੱਧ ਉਤਪਾਦਕਾਂ ਨੂੰ ਸਭ ਤੋਂ ਉਤਮ ਦੁੱਧ ਪ੍ਰਾਪਤੀ ਕੀਮਤਾਂ ਦਿੰਦੇ ਹੋਏ ਇਹ ਯਕੀਨੀ ਬਣਾਉਂਦਾ ਹੈ ਕਿ ਦੁੱਧ ਉਤਪਾਦਕ ਉਤਮ ਕੁਆਲਟੀ ਦਾ ਦੁੱਧ ਮੁਹੱਈਆ ਕਰਵਾਉਣ, ਜਿਸ ਨਾਲ ਕਿ ਵੇਰਕਾ ਆਪਣੇ ਖਪਤਕਾਰਾਂ ਨੂੰ ਆਪਣੇ ਦੁੱਧ ਪਦਾਰਥਾਂ ਦੀ ਉਤਮ ਗੁੱਣਵਤਾ ਮੁਹੱਈਆ ਕਰਵਾਵੇ।

Leave a Reply