Punjab

ਪੰਜਾਬ ਦੇ ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਵਾਈ

ਪੰਜਾਬ ਦੇ ਉੱਘੇ ਕਿਸਾਨ ਨੇਤਾ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮ ਪ੍ਰਤਿਨਿਧ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਸਰਕਾਰੀ ਸਿਹਤ ਕੇਂਦਰ ਸੈਕਟਰ 49 ਚੰਡੀਗੜ੍ਹ ਵਿੱਖੇ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਵਾਈ।ਸ੍ਰੀ ਬਡਹੇੜੀ ਨੇ ਵੈਕਸੀਨ ਲਗਵਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਅਤੇ ਜੱਟ ਮਹਾਂ ਸਭਾ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਮੂੰਹ ਕਿਸਾਨ ਭਰਾਵਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਕਿ ਸਾਰੇ ਵੈਕਸੀਨ ਜ਼ਰੂਰ ਲਗਵਾ ਲੈਣ ਕਿਉਂ ਕਿ ਕਿਸਾਨ ਸੰਘਰਸ਼ ਲੜਨ ਲਈ ਤੰਦਰੁਸਤ ਸਿਹਤ ਵੀ ਜ਼ਰੂਰੀ ਹੈ ਇਸ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਪ੍ਰਹੇਜ਼ ਵੀ ਜ਼ਰੂਰੀ ਹੈ ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਵੀ ਕਰਨੀ ਜ਼ਰੂਰੀ ਹੈ ਤਾਂ ਜੋ ਇਸ ਬਿਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

Related Articles

Leave a Reply

Your email address will not be published. Required fields are marked *

Back to top button
error: Sorry Content is protected !!